Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing UPDATED.. ਐਸ.ਬੀ.ਐਸ.ਨਗਰ ਪੁਲਿਸ ਨੇ ਬੰਗਾ ਕਤਲ ਕਾਂਡ ਨੂੰ ਇੱਕ ਹਫ਼ਤੇ ਵਿੱਚ ਸੁਲਝਾਇਆ

UPDATED.. ਐਸ.ਬੀ.ਐਸ.ਨਗਰ ਪੁਲਿਸ ਨੇ ਬੰਗਾ ਕਤਲ ਕਾਂਡ ਨੂੰ ਇੱਕ ਹਫ਼ਤੇ ਵਿੱਚ ਸੁਲਝਾਇਆ

ਐਸ.ਬੀ.ਐਸ.ਨਗਰ ਪੁਲਿਸ ਨੇ ਬੰਗਾ ਕਤਲ ਕਾਂਡ ਨੂੰ ਇੱਕ ਹਫ਼ਤੇ ਵਿੱਚ ਸੁਲਝਾਇਆ

ਕਤਲ ਕੀਤੇ ਵਿਅਕਤੀ ਦੀ ਭੈਣ ਸਮੇਤ ਤਿੰਨ ਮੁਲਜ਼ਮ ਗਿ੍ਫ਼ਤਾਰ ਤੇ 45 ਹਜ਼ਾਰ ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ: ਐੱਸਐੱਸਪੀ ਸੰਦੀਪ ਕੁਮਾਰ

ਚੰਡੀਗੜ੍ਹ / ਐਸਬੀਐਸ ਨਗਰ, (ਜਤਿੰਦਰ ਪਾਲ ਸਿੰਘ ਕਲੇਰ ) : ਬੰਗਾ ਬਲਾਈਂਡ ਕਤਲ ਕੇਸ ਨੂੰ ਇੱਕ ਹਫ਼ਤੇ ਵਿੱਚ ਸੁਲਝਾਉਂਦਿਆਂ ਐਸਬੀਐਸ ਨਗਰ ਪੁਲੀਸ ਨੇ ਵੀਰਵਾਰ ਨੂੰ ਕਤਲ ਕੀਤੇ ਵਿਅਕਤੀ ਦੀ ਭੈਣ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 45,000 ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ ਕਰ ਲਈ ਹੈ।

ਐਸ.ਬੀ.ਐਸ.ਨਗਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਸੱਲ ਕਲਾਂ (ਬੰਗਾ), ਜਿਸ ਨੂੰ 25 ਮਈ 2022 ਨੂੰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਦੀ ਹੱਤਿਆ ਦੇ ਸਬੰਧ ਵਿੱਚ ਥਾਣਾ ਸਦਰ ਬੰਗਾ ਵਿਖੇ ਕੇਸ ਨੰਬਰ 51/2022 ਅਧੀਨ 302 ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਨਦੀਪ ਕੌਰ, ਜੋ ਕਤਲ ਕੀਤੇ ਗਏ ਅਮਰਜੀਤ ਸਿੰਘ ਦੀ ਭੈਣ ਹੈ, ਨੇ ਆਪਣੀ ਸਹੇਲੀ ਗੁਰਵਿੰਦਰ ਕੌਰ ਵਾਸੀ ਚਰਨ (ਐਸ.ਬੀ.ਐਸ. ਨਗਰ) ਨਾਲ ਮਿਲ ਕੇ ਅਮਰਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਗੁਰਵਿੰਦਰ ਕੌਰ ਨੇ ਅੱਗੇ ਲਖਬੀਰ ਕੁਮਾਰ ਵਾਸੀ ਮਹਿਮੂਦਪੁਰ ਗਦਰੀਆਂ ਨਾਲ ਸੰਪਰਕ ਕੀਤਾ। ਲਖਬੀਰ ਕੁਮਾਰ ਨੇ ਅਮਰਜੀਤ ਸਿੰਘ ਨੂੰ ਮਾਰਨ ਲਈ ਸਰਬਜੀਤ ਸਿੰਘ ਵਾਸੀ ਚਰਨਾਂ ਨਾਲ 75,000 ਰੁਪਏ ਵਿੱਚ ਸੌਦਾ ਤੈਅ ਕੀਤਾ। ਇਸ ਤੋਂ ਬਾਅਦ 25.05.2022 ਨੂੰ ਸਰਬਜੀਤ ਸਿੰਘ ਨੇ ਆਪਣੇ ਅਣਪਛਾਤੇ ਦੋਸਤ ਨਾਲ ਮਿਲ ਕੇ ਅਮਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਮਾਮਲੇ ਵਿੱਚ ਮੁਲਜ਼ਮ ਮਨਦੀਪ ਕੌਰ, ਗੁਰਵਿੰਦਰ ਕੌਰ ਅਤੇ ਲਖਬੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀ ਦੇ 45,000/- ਰੁਪਏ ਵੀ ਬਰਾਮਦ ਕੀਤੇ ਗਏ ਹਨ। ਐਸਐਸਪੀ ਐਸਬੀਐਸ ਨਗਰ ਨੇ ਦੱਸਿਆ ਕਿ ਮੁਲਜ਼ਮ ਸਰਬਜੀਤ ਸਿੰਘ ਅਤੇ ਉਸ ਦੇ ਸਾਥੀ ਮੁਲਜ਼ਮ ਅਜੇ ਫਰਾਰ ਹਨ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।