Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਰਿਆਤ ਇੰਸਟੀਚਿਊਟ ਆਫ ਫਾਰਮੇਸੀ ਰੈਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ 

ਰਿਆਤ ਇੰਸਟੀਚਿਊਟ ਆਫ ਫਾਰਮੇਸੀ ਰੈਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ 

ਰਿਆਤ ਇੰਸਟੀਚਿਊਟ ਆਫ ਫਾਰਮੇਸੀ ਰੈਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਲਾਚੌਰ ( ਜਤਿੰਦਰ ਪਾਲ ਸਿੰਘ ਕਲੇਰ) ਅੱਜ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਦੇ ਮੋਹਰੀ ਅਦਾਰੇ ਰਿਆਤ ਇੰਸਟੀਚਿਊਟ ਆਫ ਫਾਰਮੇਸੀ ਰੈਲਮਾਜਰਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਕਾਲਜ ਦੇ ਡਾਇਰੈਕਟਰ ਡਾ ਐੱਨ ਐੱਸ ਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਦਿੱਤੀ ਗਈ ਲਾਸਾਨੀ ਸ਼ਹਾਦਤ ਤੋਂ ਅੱਜ ਅਸੀਂ ਸਾਰੇ ਪ੍ਰੇਰਨਾ ਲੈ ਕੇ ਅੱਗੇ ਵਧ ਰਹੇ ਹਾਂ ਜਿਨ੍ਹਾਂ ਨੇ ਜ਼ੁਲਮ ਦੇ ਵਿਰੁੱਧ ਆਵਾਜ਼ ਉਠਾਈ ਸੀ ਅਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਸੀ । ਇਸ ਮੌਕੇ ਤੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਿਲ ਮਿਲ ਕੇ ਕਾਲਜ ਦੇ ਮੇਨ ਗੇਟ ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਅਤੇ ਇਸ ਅੱਤ ਦੀ ਪੈ ਰਹੀ ਗਰਮੀ ਵਿੱਚ ਆਉਂਦੇ ਜਾਂਦੇ ਰਾਹਗੀਰਾਂ ਅਤੇ ਵਿਦਿਆਰਥੀਆਂ ਨੂੰ ਠੰਢਾ-ਮਿੱਠਾ ਜਲ ਪਿਲਾ ਕੇ ਉਨ੍ਹਾਂ ਦੀ ਪਿਆਸ ਨੂੰ ਤ੍ਰਿਪਤ ਕੀਤਾ ਅਤੇ ਅਤੇ ਸੇਵਾ ਦਾ ਫਲ ਪ੍ਰਾਪਤ ਕੀਤਾ ।ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਸ.ਐੱਨ ਐੱਸ ਰਿਆਤ ਅਤੇ ਨਜ਼ਦੀਕੀ ਖੇਤਰ ਵਿੱਚ ਸਥਿਤ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਡਾ ਸੰਦੀਪ ਸਿੰਘ ਕੌੜਾ ਨੇ ਉਚੇਚੇ ਤੌਰ ਤੇ ਇਸ ਛਬੀਲ ਵਿੱਚ ਸ਼ਿਰਕਤ ਕਰਦੇ ਹੋਏ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਗੱਲ ਕਹੀ ਅਤੇ ਅਤੇ ਆਪਣੇ ਜੀਵਨ ਵਿੱਚ ਇਹ ਸਿੱਖਿਆਵਾਂ ਅਪਨਾਉਣ ਦੀ ਪ੍ਰੇਰਨਾ ਅਤੇ ਜ਼ੁਲਮ ਅਤੇ ਅਨਿਆਂ ਦੇ ਵਿਰੁੱਧ ਹਮੇਸ਼ਾ ਆਵਾਜ਼ ਉਠਾਉਣ ਦੀ ਪ੍ਰੇਰਨਾ ਦਿੱਤੀ ।ਇਸ ਮੌਕੇ ਤੇ ਡਾ ਆਸ਼ੂਤੋਸ਼ ਸ਼ਰਮਾ, ਇੰਜੀ. ਅਮਨਦੀਪ ਸਿੰਘ, ਇੰਜ. ਮਨਦੀਪ ਅਟਵਾਲ ,ਪ੍ਰੋ ਨਰਿੰਦਰ ਭੂੰਬਲਾ, ਪ੍ਰੋ.ਇਮਰੋਜ਼, ਪ੍ਰੋ ਨਵਦੀਪ ਕੌਰ ,ਸ਼ਿਵ ਕੁਮਾਰ, ਸੁਮਿਤ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ ਅਤੇ ਛਬੀਲ ਵਿੱਚ ਸੇਵਾ ਕੀਤੀ ।

ਫੋਟੋ ਕੈਪਸ਼ਨ –ਰਿਆਤ ਇੰਸਟੀਚਿਊਟ ਆਫ ਫਾਰਮੇਸੀ ਰੈਲਮਾਜਰਾ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੇ ਦ੍ਰਿਸ਼ ।