Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ’ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਸ਼ੁਰੂ ਕੀਤਾ ਜਾ ਰਿਹੈ ਵਿਸ਼ੇਸ਼ ਅਭਿਆਨ : ਸੰਦੀਪ ਹੰਸ

ਜ਼ਿਲ੍ਹੇ ’ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਸ਼ੁਰੂ ਕੀਤਾ ਜਾ ਰਿਹੈ ਵਿਸ਼ੇਸ਼ ਅਭਿਆਨ : ਸੰਦੀਪ ਹੰਸ

ਜ਼ਿਲ੍ਹੇ ’ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਸ਼ੁਰੂ ਕੀਤਾ ਜਾ ਰਿਹੈ ਵਿਸ਼ੇਸ਼ ਅਭਿਆਨ : ਸੰਦੀਪ ਹੰਸ

–ਡਿਪਟੀ ਕਮਿਸ਼ਨਰ ਨੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

–ਕਿਹਾ,ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਕੀਤਾ ਜਾਵੇਗਾ ਭਾਰੀ ਜ਼ੁਰਮਾਨਾ

ਹੁਸ਼ਿਆਰਪੁਰ, 4 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਸਟੇਟ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਪਲਾਨ ਅਨੁਸਾਰ ਜ਼ਿਲ੍ਹੇ ਵਿਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੱਖ-ਵੱਖ ਵਪਾਰਕ ਸੰਸਥਾਵਾਂ, ਫੈਕਟਰੀਆਂ, ਘਰਾਂ, ਹੋਟਲਾਂ, ਰੇਹੜੀਆਂ ਤੇ  ਢਾਬਿਆਂ ਆਦਿ ਵਿਚ ਮਜ਼ਦੂਰੀ ਕਰਵਾਈ ਜਾਂਦੀ ਹੈ, ਦੇ ਖਾਤਮੇ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਜੇਕਰ ਕੋਈ ਵੀ ਬੱਚਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਨੂੰ ਰੈਸਕਿਊ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਖਿਲਾਫ਼ ਵੱਖ-ਵੱਖ ਕਾਨੂੰਨ ਤਹਿਤ ਐਫ.ਆਈ.ਆਰ. ਦਰਜ ਕਰਕੇ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜ਼ੁਰਮਾਨਾ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਹਾਲ ਵਿਚ ਮੁਆਫ਼ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਾਸਕ ਫੋਰਸ ਵਿਚ ਸ਼ਮਿਲ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿੱਧੀਆਂ ਜਿਵੇਂ ਕਿ ਕਿਰਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਵਿਭਾਗ ਇਸ ਵਿਸ਼ੇਸ਼ ਅਭਿਆਨ ਦੌਰਾਨ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਇਕ ਦੂਜੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਏ ਗਏ ਬੱਚਿਆ ਨੂੰ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਸਕੇ ਅਤੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਹਿਤ ਕਰਦੇ ਹੋਏ ਕਿਹਾ ਕਿ ਉਹ ਰੈਸਕਿਊ ਕਰਵਾਏ ਗਏ ਬੱਚਿਆਂ ਦਾ ਦਾਖਲਾ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਜਾਂ ਵੋਕੇਸ਼ਨਲ ਕੋਰਸ ਵਿਚ ਕਰਵਾਉਣ ਤਾਂ ਜੋ ਇਨ੍ਹਾਂ ਬੱਚਿਆਂ ਦਾ ਪੁਨਰਵਾਸ ਸੰਭਵ ਹੋ ਸਕੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੀ ਆਮ ਜਨਤਾ ਨੂੰ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਜ਼ਿਲ੍ਹੇ ਨੂੰ ਆਉਣ ਵਾਲੇ ਸਮੇਂ ਵਿਚ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।