Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਵਿਸ਼ਵ ਵਾਤਾਵਰਣ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਵੱਲੋ ਵੰਡੇ ਗਏ ਫ੍ਰੀ ਬੂਟੇ

ਵਿਸ਼ਵ ਵਾਤਾਵਰਣ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਵੱਲੋ ਵੰਡੇ ਗਏ ਫ੍ਰੀ ਬੂਟੇ

ਵਿਸ਼ਵ ਵਾਤਾਵਰਣ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਵੱਲੋ ਵੰਡੇ ਗਏ ਫ੍ਰੀ ਬੂਟੇ

ਵਾਤਾਵਰਣ ਦਿਵਸ ਮੌਕੇ ਬਿ੍ਕਸ ਹਿਊਮਨ ਰਾਈਟਸ ਮਿਸ਼ਨ ਪੰਜਾਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਬਲਾਚੌਰ ,5 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ਵ ਵਾਤਾਵਰਣ ਦਿਵਸ ਮੌਕੇ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਲਾਚੌਰ ਦੇ ਪੱਤਰਕਾਰ ਭਾਈਚਾਰੇ,ਬਿ੍ਕਸ ਐਂਡ੍ਰਾਇਡ ਮਿਸ਼ਨ ਪੰਜਾਬ, ਵਣ ਵਿਭਾਗ ਬਲਾਚੌਰ ਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਬੂਟੇ ਵੰਡ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੀਨੀਅਰ ਐਡਵੋਕੇਟ ਤਿਲਕ ਰਾਜ ਦੱਤਾ, ਐਡਵੋਕੇਟ ਪਰਵੇਸ਼ ਖੋਸਲਾ, ਰਾਜਿੰਦਰ ਕੌਰ ਖਾਸਾ, ਵਣ ਰੇਂਜ ਵਿਭਾਗ ਦੇ ਬੀ ਓ ਕੁਲਦੀਪ ਚੰਦ, ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੇ ਪ੍ਰਧਾਨ ਯਤਿੰਦਰ ਕੌਰ ਮਾਹਲ,ਸੀਨੀਅਰ ਪੱਤਰਕਾਰ ਤੇਜ ਪ੍ਰਕਾਸ਼ ਖਾਸਾ, ਸੀਨੀਅਰ ਪੱਤਰਕਾਰ ਦੀਦਾਰ ਸਿੰਘ ਬਲਾਚੌਰੀਆ ਨੇ ਦੱਸਿਆ ਕਿ ਅਜੌਕੇ ਸਮੇਂ ਵਿੱਚ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਹੀ ਦੇਖਭਾਲ ਦੀ ਜਿੰਮੇਵਾਰੀ ਵੀ ਸੰਭਾਲਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣਾ ਆਲਾ-ਦੁਆਲਾ ਸਾਫ ਸੁਥਰਾ ਅਤੇ ਸਿਹਤਮੰਦ ਬਣਾ ਸਕੀਏ| ਉਹਨਾਂ ਕਿਹਾ ਕਿ ਬੂਟੇ ਮੱਨੁਖ ਦੇ ਸਭ ਤੋਂ ਚੰਗੇ ਦੋਸਤ ਹਨ ਜੋ ਸਾਨੂੰ ਕਈ ਤਰ੍ਹਾਂ ਦੇ ਲਾਭ ਦੇਣ ਦੇ ਨਾਲ-ਨਾਲ ਆਲੇ ਦੁਆਲੇ ਨੂੰ ਸੁੰਦਰ ਵੀ ਬਣਾਉਂਦੇ ਹਨ।ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਹੋਰ ਖਰਚਿਆਂ ਦੀ ਥਾਂ ਬੂਟੇ ਲਗਾ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਤੇ ਪੱਤਰਕਾਰ ਭਾਈਚਾਰੇ ਵੱਲੋ ਰਾਹਗੀਰਾਂ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਬੂਟੇ ਵੰਡ ਗਏ।

ਇਸ ਮੌਕੇ ਤੇ ਮੈਡਮ ਯਤਿੰਦਰ ਕੌਰ ਮਾਹਲ ਅਤੇ ਰਾਜਿੰਦਰ ਕੌਰ ਖਾਸਾ ਨੇ ਦੇਸ ਵਾਸੀਆ ਨੂੰ ਅਪੀਲ ਕੀਤੀ ਕਿ ਵਾਤਾਵਰਣ ਦਿਵਸ ਮੌਕੇ ਹਰ ਇੱਕ ਮਨੁੱਖ ਨੂੰ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ| ਜਿਸ ਨਾਲ ਆਕਸੀਜਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ । ਮੁੱਖ ਮਹਿਮਾਨ ਵਜੋ ਡਾਕਟਰ ਉਜਾਗਰ ਸਿੰਘ ਸੂਰੀ ,ਕੁਲਦੀਪ ਕੁਮਾਰ ਬਿੱਟੂ ਬਾਬਾ,ਮਨਜੀਤ ਬੇਦੀ,ਤਰੁਨ ਵਰਮਾ, ਡਾ ਗੁਰਪਾਲ ਸਿੰਘ, ਸ਼ੀਤਲ,ਬਾਬਾ ਸੁਰਜੀਤ ਸਿੰਘ ,ਟ੍ਰੈਫਿਕ ਇੰਚਾਰਜ ਏਐਸਆਈ ਜੋਗਿੰਦਰਪਾਲ ,ਬਾਡੀ ਬਿਲਡਰ ਰਵੀ,ਵਣ ਰੇਂਜ ਅਫਸਰ ਬਲਾਚੌਰ ਸੁਨੀਲ ਕੁਮਾਰ, ਵਣ ਰੇਂਜ ਅਫਸਰ ਕਾਠਗਡ਼੍ਹ ਰਘਵੀਰ ਸਿੰਘ, ਵਣ ਗਾਰਡ ਰਵਿੰਦਰ ਕੁਮਾਰ ਅਤੇ ਪੱਤਰਕਾਰ ਭਾਈਚਾਰੇ ਚੋ ਅਵਤਾਰ ਸਿੰਘ ਧੀਮਾਨ, ਮੋਹਿਤ ਕੁਮਾਰ, ਸਮਰਦੀਪ ਸਿੰਘ,ਜਤਿੰਦਰਪਾਲ ਸਿੰਘ ਕਲੇਰ, ਜਗਤਾਰ ਸਿੰਘ ਮਹਿੰਦੀਪੂਰੀਆ ਮੌਕੇ ਤੇ ਮੌਜੂਦ ਸਨ।