Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਮੁਕੇਰੀਆਂ : ਟਰੱਕ ਦੀ ਲਪੇਟ ਚ ਆਉਣ ਨਾਲ ਸਕੂਟਰੀ ਸਵਾਰ ਦੋ ਲੜਕੀਆਂ ਦੀ ਮੌਤ,ਇੱਕ ਗੰਭੀਰ ਜਖਮੀ 

ਮੁਕੇਰੀਆਂ : ਟਰੱਕ ਦੀ ਲਪੇਟ ਚ ਆਉਣ ਨਾਲ ਸਕੂਟਰੀ ਸਵਾਰ ਦੋ ਲੜਕੀਆਂ ਦੀ ਮੌਤ,ਇੱਕ ਗੰਭੀਰ ਜਖਮੀ 

ਮੁਕੇਰੀਆਂ : ਟਰੱਕ ਦੀ ਲਪੇਟ ਚ ਆਉਣ ਨਾਲ ਸਕੂਟਰੀ ਸਵਾਰ ਦੋ ਲੜਕੀਆਂ ਦੀ ਮੌਤ,ਇੱਕ ਗੰਭੀਰ ਜਖਮੀ 

ਮੁਕੇਰੀਆਂ / ਦਸੂਹਾ 6 ਜੂਨ (ਚੌਧਰੀ) : ਰਾਸ਼ਟਰੀ ਰਾਜ ਮਾਰਗ ਜਲੰਧਰ ਪਠਾਨਕੋਟ ਪਰ ਸਥਿਤ ਸਥਾਨਕ ਮਾਤਾ ਰਾਣੀ ਚੌਂਕ ਦੇ ਨਜਦੀਕ ਇੱਕ ਸਕੂਟਰੀ ਪਰ ਸਵਾਰ ਕਾਲਜ ਤੋਂ ਘਰ ਪਰਤ ਰਹੀਆਂ ਤਿੰਨ ਲੜਕੀਆਂ ਦੀ ਟਰੱਕ ਦੀ ਚਪੇਟ ਆਉਣ ਨਾਲ ਦੋ ਦੀ ਮੌਤ ਅਤੇ ਇੱਕ ਗੰਭੀਰ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਕਾਲਜ ਦੀ ਬੀ ਏ ਭਾਗ ਦੂਜਾ ਦੀ ਵਿਦਿਆਰਥਣਾਂ ਆਪਣੀ ਸਕੂਟਰੀ ਨੂੰ ਪੀ ਬੀ 07 ਏ ਡਬਲਯੂ 1950 ਤੇ ਸਵਾਰ ਹੋਕੇ ਕਾਲਜ ਤੋਂ ਘਰ ਪਰਤ ਰਹੀਆਂ ਸਨ ਜਦੋਂ ਉਹ ਉਕਤ ਘਟਨਾ ਵਾਲੀ ਥਾਂ ਤੇ ਪਹੁੰਚਿਆਂ ਤਾਂ ਅਚਾਨਕ ਇੱਕ ਟਰੱਕ ਨੰ ਪੀ ਬੀ 07 ਏ ਐਸ 9669 ਦੀ ਚਪੇਟ ਚ ਆ ਗਈਆਂ । ਜਿਸ ਨਾਲ ਇੱਕ ਲੜਕੀ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਲੜਕੀਆਂ ਗੰਭੀਰ ਜਖਮੀ ਹੋ ਗਈਆਂ। ਜਿਨ੍ਹਾਂ ਨੂੰ ਪੁਲਿਸ ਦੀ ਸਹਾਇਤਾ ਨਾਲ ਸਿਵਿਲ ਹਸਪਤਾਲ ਲੈ ਜਾਇਆ ਗਿਆ। ਜਿੰਨਾਂ ਦੀ ਪਛਾਣ ਪ੍ਰੀਤੀ ਪੁੱਤਰੀ ਗਣੇਸ਼ ਨਿਵਾਸੀ ਡੁੱਗਰੀ ਅਵਾਨਾ ਅਤੇ ਨੇਹਾ ਤੇ ਤਮੰਨਾ (ਦੋਵੇਂ ਭੈਣਾ) ਪੁੱਤਰੀ ਗੁਰਮੀਤ ਸਿੰਘ ਵਾਸੀ ਪਰੀਕਾ ਦੇ ਵਜੋਂ ਹੋਈ ਹੈ। ਇਨ੍ਹਾਂ ਵਿੱਚ ਤਮੰਨਾ ਦੀ ਮੌਕੇ ਤੇ ਹੀ ਮੌਤ ਹੋ ਗਈ ਪ੍ਰੰਤੂ ਦੂਜੀਆਂ ਦੋਵੇਂ ਲੜਕੀਆਂ ਨੂੰ ਜਖਮੀ ਹਾਲਤ ਵਿਚ ਪੁਲਿਸ ਦੀ ਸਹਾਇਤਾ ਨਾਲ ਸਿਵਿਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਪ੍ਰੀਤੀ ਦੀ ਨਾਜੁਕ ਹਾਲਤ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਜਿਸਦੀ ਪਠਾਨਕੋਟ ਲਿਜਾਂਦੇ ਸਮੇਂ ਰਸਤੇ ਵਿਚ ਮੌਤ ਹੋ ਗਈ। ਪੁਲਿਸ ਨੇ ਟਰੱਕ ਨੂੰ ਕਬਜੇ ਵਿੱਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।