Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿੱਚ ਮਲੇਰੀਆ ਡੇ‌ ਮਨਾਇਆ

ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿੱਚ ਮਲੇਰੀਆ ਡੇ‌ ਮਨਾਇਆ

ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿੱਚ ਮਲੇਰੀਆ ਡੇ‌ ਮਨਾਇਆ

ਅਸੀਂ ਮਲੇਰੀਆ ਦੇ ਖ਼ਾਤਮੇ ਲਈ ਵੱਧ ਰਹੇ ਹਾਂ, ਇਸ ਲਈ ਮਲੇਰੀਆ ਦੀ ਬੀਮਾਰੀ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ: ਡਾ.ਰਵੀ ਕਾਂਤ

ਪਠਾਨਕੋਟ 8 ਜੂਨ (ਅਵਿਨਾਸ਼ ਸ਼ਰਮਾ ) ਅੱਜ ਸਿਵਲ ਸਰਜਨ ਡਾ ਰੁਬਿੰਦਰ ਕੌਰ‌ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਦੇ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਰਵੀ ਕਾਂਤ ਭਗਤ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿੱਚ ਮਲੇਰੀਆ ਮਹੀਨਾ ਮਨਾਇਆ ਗਿਆ। ਜਿਸ ਦੌਰਾਨ ਸੰਬੋਧਨ ਕਰਦਿਆਂ ਡਾ ਰਵੀ ਕਾਂਤ ਨੇ ਦੱਸਿਆ ਕਿ ਅਸੀਂ ਮਲੇਰੀਆ ਦੇ ਖਾਤਮੇ ਵੱਲ ਵੱਧ ਰਹੇ ਹਾਂ ਇਸ ਲਈ ਮਲੇਰੀਆ ਦੀ ਬੀਮਾਰੀ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਵਿਸਥਾਰ ਨਾਲ ਦੱਸਦਿਆਂ ਕਿਹਾ ਹਰ ਸਾਲ ਜੂਨ ਦਾ ਪੂਰਾ ਮਹੀਨਾ ਮਲੇਰੀਆ ਮਹੀਨੇ ਵਜੋਂ ਮਨਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ,ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਇਸ ਲਈ ਆਪਣੇ ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਐਤਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ ,ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ। ਕੱਪਡ਼ੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ। ਮਲੇਰੀਆ ਬੁਖਾਰ ਦੇ ਮੁੱਖ ਲੱਛਣ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਹਨ। ਇਸ ਲਈ ਬੁਖਾਰ ਹੋਣ ਤੇ ਤੁਰੰਤ ਨੇਡ਼ੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ। ਮਲੇਰੀਆ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ ਸਤਿਆਰਥ ਜਾਂਗਲੀ,ਡਾ ਰੀਨਾ, ਹੈਲਥ ਇੰਸਪੈਕਟਰ ਰਜਿੰਦਰ ਭਗਤ , ਨਰਸਿੰਗ ਅਫਸਰ ਸਰਬਜੀਤ ਕੌਰ,ਐਲ ਐਚ ਵੀ ਰਮਨ ਲਤਾ, ਮਲਟੀਪਰਪਜ ਹੈਲਥ ਵਰਕਰ ਫੀ ਮੇਲ ਸੁਮਨ ਲਤਾ , ਜਸਵੀਰ ਸਿੰਘ ਮ ਪ ਹੈਲਥ ਵਰਕਰ ਅਤੇ ਆਸ਼ਾ ਵਰਕਰ ਅਤੇ ਬਰੀਡਿੰਗ ਚੈਕਰ ਆਦਿ ਹਾਜ਼ਰ ਸਨ।