Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ..                

ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ..                

ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ   

ਚਾਰ ਦਿਨਾਂ ਤੋਂ ਨਹੀਂ ਮਿਲ ਰਹੀ ਪੀਣ ਵਾਲੇ ਪਾਣੀ ਦੀ ਸਪਲਾਈ  

ਕਾਠਗਡ਼੍ਹ 8 ਜੂਨ (ਜਤਿੰਦਰ ਪਾਲ ਸਿੰਘ ਕਲੇਰ )ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਪਨਿਆਲੀ ਕਲਾਂ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਪਿੰਡ ਵਾਸੀਆਂ ਨੇ ਸਰਕਾਰ ਅਤੇ ਜਲ ਵਿਭਾਗ ਪ੍ਰਤੀ ਜਤਾਇਆ ਰੋਸ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਪਿੰਡ ਵਾਸੀਆਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਹੈ ਕਿ ਇਕ ਤਾਂ ਅੱਗ ਵਾਂਗ ਵਰ੍ਹਦੀ ਗਰਮੀ ਅਤੇ ਦੂਜੇ ਪਾਸੇ ਘਰਾਂ ਵਿਚ ਪੀਣ ਵਾਲਾ ਪਾਣੀ ਦੀ ਸਪਲਾਈ ਹੋਣ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਪੀਣ ਵਾਲੇ ਪਾਣੀ ਦੀ ਪੂਰਤੀ ਲਈ ਜਾਂ ਤਾਂ ਉਨ੍ਹਾਂ ਘਰਾਂ ਤੋਂ ਮਦਦ ਲਈ ਜਾਂਦੀ ਹੈ ਜਿਨ੍ਹਾਂ ਘਰਾਂ ਵਿੱਚ ਸਬਮਰਸੀਬਲ ਲੱਗੇ ਹੋਏ ਹਨ ਜਾਂ ਫਿਰ ਟੈਂਕਰਾਂ ਰਾਹੀਂ  ਖੇਤਾਂ ਦੇ ਟਿਊਬਵੈੱਲਾਂ ਤੋਂ ਪਾਣੀ ਲਿਆਇਆ ਕੇ ਟੁੱਲੂ ਪੰਪ ਦੀ ਮੱਦਦ ਨਾਲ ਛੱਤਾਂ ਦੇ ਪਈਆਂ ਪਾਣੀ ਦੀਆਂ ਟੈਂਕੀਆਂ ਨੂੰ ਭਰਿਆ ਜਾਂਦਾ ਹੈ। ਉਨ੍ਹਾਂ ਦੱਸਿਆ ਹੈ ਕਿ ਜਲ ਘਰ ਦੇ ਟਿਊਬਵੈੱਲ ਦਾ ਪਾਣੀ ਹੇਠਲੇ ਲੈਵਲ ਤੇ ਚਲਾ ਗਿਆ ਹੈ ਜਿਸ ਕਾਰਨ ਪਿੰਡ ਵਿਚ ਪਾਣੀ ਦੀ ਸਪਲਾਈ ਨਹੀਂ ਆ ਰਹੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜਲ ਵਿਭਾਗ ਤੋਂ ਮੰਗ ਕੀਤੀ ਹੈ ਕਿ ਟਿਊਬਵੈੱਲ ਦੇ ਬੋਰ ਨੂੰ ਜਲਦ ਠੀਕ ਕਰਵਾ ਕੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਚਾਲੂ ਕਰਵਾਇਆ ਜਾਵੇ। ਤਾਂ ਜੋ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਤੋਂ ਰਾਹਤ ਮਿਲ ਸਕੇ।
ਕੀ ਕਹਿੰਦੇ ਹਨ। ਜਲ ਵਿਭਾਗ ਬਲਾਚੌਰ ਦੇ ਜੇ ਈ ਜਦੋਂ ਇਸ ਸਬੰਧੀ ਜਲ ਵਿਭਾਗ ਦੇ ਜੇ ਈ ਦੇਸ ਰਾਜ ਨਾਲ ਫੋਨ ਤੇ ਸੰਪਰਕ ਕੀਤਾ ਗਿਆ। ਤਾਂ ਉਨ੍ਹਾਂ ਕਿਹਾ ਹੈ ਕਿ ਪਿੰਡ ਪਨਿਆਲੀ ਕਲਾਂ ਦੇ ਜਲ ਘਰ ਦੀ ਮੋਟਰ ਦਾ ਪਾਣੀ ਮੋਟਰ ਤੋਂ ਹੇਠਲੇ ਲੇਵਲ ਤੇ ਚਲਾ ਗਿਆ ਸੀ ਅੱਜ ਮੁਲਾਜ਼ਮ ਭੇਜ ਦਿੱਤੇ ਹੋਏ ਹਨ । ਤੇ ਟਿਊਬਵੈੱਲ ਦੇ ਬੋਰ ਵਿੱਚ ਹੋਰ ਪਾਈਪ ਪੁਆ ਕੇ ਟਿਊਬਵੈੱਲ ਨੂੰ ਜਲਦ ਹੀ ਚਾਲੂ ਕਰਵਾ ਦਿੱਤਾ ਜਾਵੇਗਾ