Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਨਹਿਰ ਦੇ ਆਲੇ ਦੁਆਲੇ ਰੇਲਿੰਗ ਲਗਾਈ ਜਾਵੇ ਤਾਂ ਕਿ ਕੋਈ ਦੁਰਘਟਨਾ ਨਾ ਹੋਵੇ : ਜਥੇਬੰਦੀਆਂ

ਨਹਿਰ ਦੇ ਆਲੇ ਦੁਆਲੇ ਰੇਲਿੰਗ ਲਗਾਈ ਜਾਵੇ ਤਾਂ ਕਿ ਕੋਈ ਦੁਰਘਟਨਾ ਨਾ ਹੋਵੇ : ਜਥੇਬੰਦੀਆਂ

ਨਹਿਰ ਦੇ ਆਲੇ ਦੁਆਲੇ ਰੇਲਿੰਗ ਲਗਾਈ ਜਾਵੇ ਤਾਂ ਕਿ ਕੋਈ ਦੁਰਘਟਨਾ ਨਾ ਹੋਵੇ : ਜਥੇਬੰਦੀਆਂ

ਹੁਸ਼ਿਆਰਪੁਰ 8 ਜੂਨ ( ਤਰਸੇਮ ਦੀਵਾਨਾ )  : ਅੱਜ ਹੁਸ਼ਿਆਰਪੁਰ ਵਿਖੇ ਦੋਆਬੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਕੰਢੀ ਦੇ ਇਲਾਕੇ ਦੇ ਕਈ ਮੋਹਤਬਰ ਆਗੂਆਂ ਵੱਲੋਂ ਪ੍ਰੈੱਸ ਕਲੱਬ ਵਿਖੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ  ਨੇ ਦੱਸਿਆ ਕਿ ਉਨ੍ਹਾਂ ਵਲੋ ਕੰਢੀ ਨਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਸਲੇ ਨੂੰ ਲੈ ਕੇ ਲਗਾਇਆ ਧਰਨਾ ਅੱਜ ਪੰਦਰਵੇਂ ਦਿਨ ਵਿੱਚ ਪ੍ਰਵੇਸ ਕਰ  ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਕੰਢੀ ਨਹਿਰ ਦਾ ਵਾਇਆ ਤਕਰੀਬਨ ਸੋਲ਼ਾਂ ਮੀਟਰ ਹੈ ਜਿਸਨੂੰ ਪੂਰੀ ਤਰ੍ਹਾਂ ਪੱਕਾ ਕਰਕੇ ਡਬਲ ਲੇਅਰ ਤਰਪਾਲ ਪਾਈ ਜਾ ਰਹੀ ਹੈ ਜਿਸ ਕਾਰਨ ਕੰਢੀ ਇਲਾਕੇ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ.। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਲ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਜਥੇਬੰਦੀਆਂ ਵੀ ਇਸ ਧਰਨੇ ਵਿੱਚ ਸ਼ਾਮਿਲ ਹਨ । ਉਨ੍ਹਾਂ ਦੀਆਂ ਮੰਗਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਹੋਰ ਦੱਸਿਆ ਕਿ  ਨਹਿਰ ਨੂੰ ਪੱਕੀ ਕਰਨ ਦਾ ਜਿੱਥੇ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦੀਆਂ ਕੁਝ ਹੋਰ ਮੰਗਾਂ ਵੀ ਹਨ ਜਿਸ ਵਿੱਚ ਮੁੱਖ ਤੌਰ ਤੇ  ਨਹਿਰ ਦੇ ਆਲੇ ਦੁਆਲੇ ਰੇਲਿੰਗ ਲਗਾਈ ਜਾਵੇ ਤਾਂ ਕਿ ਕੋਈ ਦੁਰਘਟਨਾ ਨਾ ਹੋਵੇ ਅਤੇ ਇਸਦੇ ਨਾਲ ਹੀ  ਚੜ੍ਹਦੇ ਪਾਸੇ ਦੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ  ਲਾਹਾ ਮਿਲਣਾ ਚਾਹੀਦਾ ਹੈ ਪਰੰਤੂ ਚੜ੍ਹਦਾ ਪਾਸਾ ਉੱਚਾ ਹੋਣ ਕਰਕੇ ਉਸ ਪਾਸੇ ਦੇ ਕਿਸਾਨਾਂ ਨੂੰ ਉਸ ਪਾਣੀ ਦਾ ਲਾਹਾ ਨਹੀਂ ਮਿਲ ਰਿਹਾ । ਜਿਸ ਕਾਰਨ ਉਹਨਾ ਨਹਿਰੀ ਮਹਿਕਮੇ ਕੋਲੋਂ  ਮੰਗ ਕੀਤੀ ਕਿ ਕਿਸਾਨਾ ਤੇ ਆਮ ਵਿਅਕਤੀਆ ਨੂੰ ਪੰਪ ਲਗਾ ਕੇ ਨਹਿਰ ਵਿਚੋਂ ਪਾਣੀ ਲੈਣ ਦੀ ਇਜਾਜ਼ਤ ਵੀ ਦਿੱਤੀ ਜਾਵੇ.। ਓਹਨਾਂ ਇਹ ਵੀ ਦੱਸਿਆ ਕਿ ਹੁਣ ਇਸ ਇਲਾਕੇ ਦੇ ਉਹ ਸਾਰੇ ਬੋਰ ਜਾਂ ਤਾਂ ਸੁੱਕ ਚੁੱਕੇ ਹਨ ਜਾਂ ਸੁੱਕਣ ਕਿਨਾਰੇ ਹਨ ਅਤੇ ਜੇਕਰ ਨਹਿਰ ਨੂੰ ਕੱਚਿਆਂ ਰੱਖਿਆ ਜਾਵੇਗਾ ਤਾਂ  ਪਾਣੀ ਰੀਚਾਰਜ ਹੋਵੇਗਾ ਅਤੇ ਬੰਦ ਪਏ ਬੋਰ ਵੀ ਚਲਦੇ ਰਹਿਣਗੇ ।
ਫੋਟੋ ਮੁਨੀਰ