Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਕੀਤਾ ਜਾ ਸਕੇ : ਇੰਸਪੈਕਟਰ ਅਮਰਬੀਰ ਪਾਹੜਾ

ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਕੀਤਾ ਜਾ ਸਕੇ : ਇੰਸਪੈਕਟਰ ਅਮਰਬੀਰ ਪਾਹੜਾ

ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਕੀਤਾ ਜਾ ਸਕੇ : ਇੰਸਪੈਕਟਰ ਅਮਰਬੀਰ ਪਾਹੜਾ

ਪਠਾਨਕੋਟ 9 ਜੂਨ (ਅਵਿਨਾਸ਼ ਸ਼ਰਮਾ ) ਹਰ ਸਾਲ ਦੀ ਤਰ੍ਹਾਂ ਜੂਨ ਮਹੀਨਾ ਮਲੇਰੀਆ ਦੀ ਰੋਕਥਾਮ ਅਤੇ ਬਚਾਓ ਵਾਸਤੇ ਮਨਾਇਆ ਜਾਂਦਾ ਹੈ । ਇਸ ਲੜੀ ਦੇ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਚ ਡਾ ਰੋਹਿਤ ਮਹਾਜਨ ਦੀ ਅਗਵਾਈ ਹੇਠ ਸਿਵਲ ਸਰਜਨ ਡਾ ਰੁਬਿੰਦਰ ਕੌਰ‌ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਦੇ ਨਿਰਦੇਸ਼ਾਂ ਤੇ ਮਲੇਰੀਆ ਡੇ‌ ਮਨਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਅਮਰਬੀਰ ਸਿੰਘ ਪਾਹੜਾ ਨੇ ਦੱਸਿਆ ਕਿ ਸਾਡਾ ਟੀਚਾ ਹੁਣ ਮਲੇਰੀਆ ਨੂੰ ਖਤਮ ਕਰਨਾ ਹੈ । ਮਲੇਰੀਆ ਦੀ ਬੀਮਾਰੀ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ,ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਇਸ ਲਈ ਆਪਣੇ ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ।ਹਰ ਐਤਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ ,ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ। ਜਿੱਥੇ ਪਾਣੀ ਜ਼ਿਆਦਾ ਖੜ੍ਹਾ ਹੋਵੇ ਉਸ ਵਿੱਚ ਸੜਿਆ ਕਾਲਾ ਤੇਲ ਪਾ ਦਿੱਤਾ ਜਾਵੇ । ਛੱਪੜਾਂ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੰਬੂਜੀਆ ਮੱਛੀਆਂ ਪਾਓ ਇਹ ਮੱਛਰ ਦਾ ਲਾਰਵਾ ਖਾਂਦੀਆਂ ਹਨ। ਕੱਪਡ਼ੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ। ਮਲੇਰੀਆ ਬੁਖਾਰ ਦੇ ਮੁੱਖ ਲੱਛਣ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਹਨ। ਇਸ ਲਈ ਬੁਖਾਰ ਹੋਣ ਤੇ ਤੁਰੰਤ ਨੇਡ਼ੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ।ਮਲੇਰੀਆ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਅਮਰਬੀਰ ਸਿੰਘ ਪਾਹੜਾ ਹੈਲਥ ਇੰਸਪੈਕਟਰ, ਭੁਪਿੰਦਰ ਸਿੰਘ ਹੈਲਥ ਇੰਸਪੈਕਟਰ , ਗੁਰਮੁੱਖ ਸਿੰਘ ਹੈਲਥ ਦਿਲਬਾਗ ਸਿੰਘ ਅਤੇ ਮਲਟੀਪਰਪਜ ਹੈਲਥ ਵਰਕਰ ਮੇਲ ਸੁਖਦੇਵ ਸਮਿਆਲ ,ਜਗਨ ਨਾਥ, ਮਲਕੀਅਤ ਸਿੰਘ, ਭੁਪਿੰਦਰ ਸਿੰਘ , ਸ਼ਰਨਜੀਤ ਸਿੰਘ,ਗੁਰਿੰਦਰ ਸਿੰਘ,ਅਰੁਣ ਕੁਮਾਰ,ਸੁਖਵਿੰਦਰ ਲਾਡੀ,ਰਵਿੰਦਰ ਪਾਲ,ਸੰਦੀਪ ਸਲਾਰੀਆ,ਕਵਲਪ੍ਰੀਤ,ਅਮਰਜੀਤ ਸੈਣੀ,ਹਰਪ੍ਰੀਤ ਪਾਲ ਆਦਿ ਹਾਜ਼ਰ ਸਨ।