Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 20 ਤੋਂ ਸ਼ੁਰੂ

ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 20 ਤੋਂ ਸ਼ੁਰੂ

ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 20 ਤੋਂ ਸ਼ੁਰੂ

ਹੁਸ਼ਿਆਰਪੁਰ, 9 ਜੂਨ(ਬਿਊਰੋ) : ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 20 ਜੂਨ 2022 ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 5ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼ੇ੍ਰਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਲਈ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਲਈ 33 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਵਲੋਂ ਮਹਿਲਾ ਸਿਖਿਆਰਥੀਆਂ ਲਈ 2 ਤੋਂ 5 ਦੁਧਾਰੂ ਪਸ਼ੂਆਂ ’ਤੇ ਵੱਧ ਤੋਂ ਵੱਧ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਕਮਰਾ ਨੰਬਰ 439, (ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ) ਚੌਥੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ 17 ਜੂਨ 2022 ਤੱਕ ਦਫ਼ਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

error: copy content is like crime its probhihated