Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 1 ਪਸਤੌਲ ਤੇ 4 ਰੋਦਾਂ ਸਮੇਤ ਪੁਲਿਸ ਨੇ 2 ਦੋਸ਼ੀ ਕੀਤੇ ਕਾਬੂ

1 ਪਸਤੌਲ ਤੇ 4 ਰੋਦਾਂ ਸਮੇਤ ਪੁਲਿਸ ਨੇ 2 ਦੋਸ਼ੀ ਕੀਤੇ ਕਾਬੂ

1 ਪਸਤੌਲ ਤੇ 4 ਰੋਦਾਂ ਸਮੇਤ ਪੁਲਿਸ ਨੇ 2 ਦੋਸ਼ੀ ਕੀਤੇ ਕਾਬੂ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਡਾ. ਸੰਦੀਪ ਕੁਮਾਰ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਪੋਜੇਵਾਲ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 1 ਪਸਤੌਲ ਸਮੇਤ 4 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ।ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਡਾ. ਸੰਦੀਪ ਕੁਮਾਰ ਸ਼ਰਮਾ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਜੀ ਨੇ ਦੱਸਿਆ ਕਿ ਏ.ਐਸ.ਆਈ ਅਸ਼ਨੀ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਮਾਲੇਵਾਲ ਪੁੱਲੀ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਕੁਮਾਰ ਉਰਫ ਸੁੱਖਾ ਵਾਸੀ ਖਰੋੜ ਅਤੇ ਸਚਿਨ ਵਾਸੀ ਜੋਗੇਵਾਲ ਜੋ ਕਿ ਭੱਦੀ ਸਾਈਡ ਤੋਂ ਪੈਦਲ ਹੀ ਪਿੰਡ ਕੁੱਕੜ ਸੂਹਾਂ ਸਾਈਡ ਨੂੰ ਸਮੇਤ ਨਜਾਇਜ ਅਸਲਾ ਅਤੇ ਐਮੂਨੀਸ਼ਨ ਆ ਰਹੇ ਹਨ, ਜੋ ਇਹਨਾਂ ਪਿੰਡਾਂ ਵਿੱਚ ਵਾਰਦਾਤ ਕਰਨ ਦੀ ਫਿਰਾਕ ਵਿੱਚ ਹਨ, ਜਿਸਤੇ ਮੁਕੱਦਮਾ ਨੰਬਰ 24 ਮਿਤੀ 08-06-2022 ਅ/ਧ 25-54-59 ਅਸਲਾ ਐਕਟ ਥਾਣਾ ਪੋਜੇਵਾਲ ਵਿਖੇ ਦਰਜ ਰਜਿਸਟਰ ਕੀਤਾ ਗਿਆ। ਏ.ਐਸ.ਆਈ ਅਸ਼ਨੀ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 01 ਪਿਸਟਲ 315 ਬੋਰ ਸਮੇਤ 04 ਜਿੰਦਾ ਰੋਦ ਬ੍ਰਾਮਦ ਕੀਤੇ ਗਏ। ਉਕਤ ਦੋਨੋਂ ਦੋਸ਼ੀਆ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।