Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 15 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਕਾਬੂ

15 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਕਾਬੂ

15 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਕਾਬੂ

ਬਟਾਲਾ 10 ਜੂਨ (ਅਵਿਨਾਸ਼ ਸ਼ਰਮਾ) ਬਟਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ 15 ਗ੍ਰਾਂਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।ਇਹ ਸਾਰੀ ਜਾਣਕਾਰੀ ਏ ਐਸ ਆਈ ਅਸ਼ੋਕ ਕੁਮਾਰ ਸਿੰਬਲ ਚੌਕੀ ਇੰਚਾਰਜ ਨੇ ਮੀਡੀਆ ਨਾਲ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਐਸਐਸਪੀ ਬਟਾਲਾ ਸ੍ਰ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ਤਹਿਤ ਅਤੇ ਐਸਐਚਉ ਸ੍ਰ ਸੁਰਿੰਦਰਪਾਲ ਸਿੰਘ ਥਾਣਾ ਸਿਵਲ ਲਾਈਨ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਬੀਤੀ ਦੇਰ ਸ਼ਾਮ ਕਾਹਨੂੰਵਾਨ ਰੋਡ ਬਟਾਲਾ ਦੇ ਸਾਗਰਪੁਰਾ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ ਤੇ ਆ ਰਹੇ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ,ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਏਐਸਆਈ ਸ੍ਰ ਕੰਵਲਪ੍ਰੀਤ ਸਿੰਘ,ਏਐਸਆਈ ਸ੍ਰ ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਸਤੈਦੀ ਵਰਤਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਫੜੇ ਗਏ ਵਿਅਕਤੀ ਤੋਂ 15 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਬਿੱਲੂ ਪੁੱਤਰ ਸਾਧੂ ਸਿੰਘ ਵਾਸੀ ਧਰਮਕੋਟ ਬੱਗਾ ਹਾਲ ਵਾਸੀ ਜੈਤੋ ਸਰਜਾ ਵਜੋਂ ਹੋਈ ਹੈ।ਜਿਸ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਬਣਦੀ ਧਾਰਾ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।