Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 78 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 78 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 78 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਦੇ ਕਰੀਬ ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ
ਗੜ੍ਹਦੀਵਾਲਾ 10 ਜੂਨ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 78 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਰਾਸ਼ਣ ਵੰਡ ਸਮਾਰੋਹ ਵਿੱਚ ਪਰਮਿੰਦਰ ਸਿੰਘ ਕਨੇਡਾ ਵਿਸ਼ੇਸ਼ ਤੌਰ ਤੇ ਪਹੁੰਚੇ। ਜਿਨਾਂ ਨੇ ਬਣ ਰਹੇ ਚੈਰੀਟੇਬਲ ਹਸਪਤਾਲ ਲਈ 2 ਲੱਖ 50 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਹਰਜੀਤ ਕਨੇਡਾ ਵਲੋਂ ਹਸਪਤਾਲ ਅਤੇ ਰਾਸ਼ਣ ਲਈ 3.50 ਲੱਖ ਰੁਪਏ ਦੀ ਸਹਾਇਤਾ ਸੁਸਾਇਟੀ ਨੂੰ ਦਿੱਤੀ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਸਾਬੀ ਪੰਡੋਰੀ ਨਿਊਜ਼ੀਲੈਂਡ, ਭੈਣ ਨਰਿੰਦਰ ਕੌਰ ਕਨੇਡਾ ਅਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਨੌਰਵੇ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ  ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਦਵਿੰਦਰ ਸਿੰਘ ਮੂਨਕ,ਸਲਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।
error: copy content is like crime its probhihated