Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਲਗਜ਼ਰੀ ਬੱਸ ਦਾ ਕਿਰਾਇਆ 1240 ਰੁਪਏ, ਬੱਸ ਅੱਡਾ ਹੁਸ਼ਿਆਰਪੁਰ ਤੋਂ ਰਵਾਨਾ ਹੋਣ ਦਾ ਸਮਾਂ 6:40 ਵਜੇ ਸਵੇਰੇ

ਹੁਸ਼ਿਆਰਪੁਰ, 10 ਜੂਨ(ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜੋ ਲਗਜ਼ਰੀ ਸਰਕਾਰੀ ਬੱਸਾਂ ਰਾਹੀਂ ਘੱਟ ਕਿਰਾਏ ਵਿਚ ਦਿੱਲੀ ਏਅਰਪੋਰਟ ਲਿਜਾਣ ਦੀ ਸਹੂਲਤ ਦਿੱਤੀ ਗਈ ਹੈ, ਉਸ ਪਹਿਲਕਦਮੀ ਦੀ ਜਿਥੇ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਉਥੇ ਹੁਸ਼ਿਆਰਪੁਰ ਵਾਸੀਆਂ ਲਈ ਵੀ ਖੁਸ਼ਖ਼ਬਰੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਤੋਂ ਇਹ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। ਘਰ ਬੈਠੇ ਹੀ ਆਨਲਾਈਨ ਬੁਕਿੰਗ ਅਤੇ ਘੱਟ ਕਿਰਾਏ ਵਿਚ ਏ.ਸੀ ਦੀ ਸਹੂਲਤ ਮਿਲਣ ਨਾਲ ਜ਼ਿਲ੍ਹਾ ਵਾਸੀ ਵੀ ਕਾਫ਼ੀ ਖੁਸ਼ ਹਨ।
ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਲਈ ਏ.ਸੀ. ਵੋਲਵੋ ਪਨਬੱਸ ਦੀ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 43 ਸੀਟਾਂ ਵਾਲੀ ਇਸ ਬੱਸ ਲਈ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ ਅਤੇ ਇਸ ਦਾ ਕਿਰਾਇਆ 1240 ਰੁਪਏ ਹੈ। ਉਨ੍ਹਾਂ ਦੱਸਿਆ ਕਿ  travelyaari.compunbusonline.com  ’ਤੇ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬੱਸਾਂ ਦਾ 2500 ਰੁਪਏ ਕਿਰਾਇਆ ਹੈ, ਜਦਕਿ ਇਸ ਸਰਕਾਰੀ ਲਗਜ਼ਰੀ ਬੱਸ ਦਾ ਕਿਰਾਇਆ ਅੱਧਾ ਹੈ। ਉਨ੍ਹਾਂ ਦੱਸਿਆ ਕਿ ਲਗਜ਼ਰੀ ਸਹੂਲਤਾਂ ਤੋਂ ਇਲਾਵਾ ਘਰ ਬੈਠੇ ਹੀ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿਚ ਏ.ਸੀ. ਦੀ ਸੁਵਿਧਾ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਜਾਣ ਵਾਲੀ ਲਗਜ਼ਰੀ ਵੋਲਵੋ ਪਨਬੱਸ ਹੁਸ਼ਿਆਰਪੁਰ ਬੱਸ ਅੱਡੇ ਤੋਂ ਰੋਜ਼ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ, ਚੰਡੀਗੜ੍ਹ ਸੈਕਟਰ-17 ਤੋਂ ਹੁੰਦੀ ਹੋਈ ਦਿੱਲੀ ਏਅਰਪੋਰਟ ਪਹੁੰਚੇਗੀ।

error: copy content is like crime its probhihated