Prime Punjab Times

Latest news
बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਕਹਿਰ ਦੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ.. 

ਕਹਿਰ ਦੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ.. 

ਕਹਿਰ ਦੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ.. 

‌‌ ਗਰਮੀ ਦੇ ਬਚਾਓ ਲਈ ਪਾਣੀ ਤੇ ਤਰਲ ਪਦਾਰਥਾਂ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀਐ : ਡਾ.ਅਦਿਤੀ ਸਲਾਰੀਆ

ਪਠਾਨਕੋਟ,11 ਜੂਨ ( ਅਵਿਨਾਸ਼ ਸ਼ਰਮਾ ) – ਪਿਛਲੇ ਕਈ ਹਫਤਿਆਂ ਤੋਂ ਗਰਮੀ ਦਾ ਪ੍ਰਕੋਪ ਦਿਨੋਦਿਨ ਵਧਦਾ ਜਾ ਰਹੀ ਹੈ। ਤਾਪਮਾਨ 44- ਡਿਗਰੀ ਦੇ ਆਸ-ਪਾਸ ਰਹਿ ਰਿਹਾ ਹੈ। ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਗਰਮੀ ਪੈਣ ਦਾ ਸੂਚਕ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਦਾ ਖਿਆਲ ਖੁਦ ਰੱਖਦੇ ਹੋਏ ਗਰਮੀ ਤੋਂ ਬਚਣ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ।
ਇਸ ਦੇ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਸਿਵਲ ਸਰਜਨ ਦਫ਼ਤਰ ਪਠਾਨਕੋਟ ਦੇ ਸਹਾਇਕ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਨੇ ਦੱਸਿਆ ਕਿ ਜਿਸ ਤਰ੍ਹਾਂ ਅੱਤ ਦੀ ਗਰਮੀ ਪੈਣ ਕਾਰਨ , ਇਸ ਮੌਸਮ ਵਿੱਚ ਹੀਟ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਇਸ ਨਾਲ ਲੂ ਵੀ ਲੱਗ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਇਸ ਮੌਸਮ ਵਿਚ ਜੇ ਪਿੱਤ ਹੋ ਜਾਵੇ ਜਾਂ ਚੱਕਰ ਆਉਣ ਲੱਗ ਜਾਣ, ਜਾਂ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੋਵੇ ਤੇ ਥਕਾਵਟ ਮਹਿਸੂਸ ਹੋਵੇ, ਸਿਰ ਦਰਦ ਹੁੰਦਾ ਹੋਵੇ ਜਾਂ ਉਲਟੀਆਂ ਆਉਣ ਲੱਗ ਜਾਣ, ਜਾਂ ਫਿਰ ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਚਮੜੀ ਦਾ ਲਾਲ ਗਰਮ ਤੇ ਖੁਸ਼ਕ ਹੋਣਾ, ਚੱਕਰ ਆਉਣੇ ਤੇ ਜੀ ਕੱਚਾ ਹੋਣਾ, ਜੇ ਉਪਰੋਕਤ ਨਿਸ਼ਾਨੀਆਂ ਹੋਣ ਤਾਂ ਲੂ ਲੱਗਣ ਦਾ ਖਦਸ਼ਾ ਹੋ ਸਕਦਾ ਹੈ। ਇਸ ਲਈ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਨਾਲ ਰਾਬਤਾ ਕਾਇਮ ਕੀਤਾ ਜਾਣਾ ਚਾਹੀਦਾ ਹੈ ।

ਡਾ.ਆਦਿਤੀ ਸਲਾਰੀਆ ਨੇ ਅੱਗੇ ਦੱਸਿਆ ਕਿ ਗਰਮੀ ਤੋ ਬਚਾਓ ਲਈ ਪਾਣੀ ਜ਼ਿਆਦਾ ਪੀਣਾ ਚਾਹੀਦਾ ਹੈ ਤੇ ਨਾਲ ਹੋਰ ਤਰਲ ਪਦਾਰਥਾਂ ਦਾ ਸੇਵਨ ਕਰਦੇ ਰਹਿਣਾ ਚਾਹੀਦਾ ਹੈ। ਸਿੱਧੀ ਧੁੱਪ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਠੰਡੀ ਜਗ੍ਹਾ ’ਤੇ ਬੈਠੋ। ਕੱਪੜੇ ਹਲਕੇ ਰੰਗਾਂ ਦੇ ਪਾਏ ਜਾਣ ਤੇ ਬਿਨਾਂ ਜਰੂਰਤ ਤੋ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਖਾਸ ਕਰਕੇ ਦੁਪਹਿਰ 12 ਵਜੇ ਤੋਂ ਸ਼ਾਮ ਤੱਕ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਮਾਵਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜਿਆਦਾ ਹੁੰਦਾ ਹੈ, ਇਸ ਲਈ ਉਨ੍ਹਾਂ ਨੂੰ ਹੋਰ ਵੀ ਅਹਿਤਿਆਤ ਵਰਤਣ ਦੀ ਲੋੜ ਹੈ। ਉਹਨਾਂ ਨੇ ਲੋਕਾਂ ਅਪੀਲ ਕਰਦਿਆਂ ਕਿਹਾ ਕਿ ਆਪਣੀ ਸਿਹਤ ਦਾ ਖਿਆਲ ਰੱਖਣਾ ਸਾਡੀ ਆਪਣੀ ਜਿੰਮੇਵਾਰੀ ਹੈ।