Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸੈਸ਼ਨ ਜੱਜ ਦੀ ਕੋਠੀ ਦੀ ਕੰਧ ‘ਦੇ ਬਾਹਰਲੇ ਪਾਸੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਸੈਸ਼ਨ ਜੱਜ ਦੀ ਕੋਠੀ ਦੀ ਕੰਧ ‘ਦੇ ਬਾਹਰਲੇ ਪਾਸੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

 ਸੈਸ਼ਨ ਜੱਜ ਦੀ ਕੋਠੀ ਦੀ ਕੰਧ ‘ਦੇ ਬਾਹਰਲੇ ਪਾਸੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ

ਫਰੀਦਕੋਟ : ਪੰਜਾਬ ਵਿੱਚ ਦਿਨ ਬ ਦਿਨ ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ,ਪੰਜਾਬ ਦੇ ਸਭ ਤੋਂ ਜਿਆਦਾ ਕ੍ਰਿਮੀਨਲ ਗਤੀਵਿਧੀਆਂ ਵਿੱਚ ਆਉਂਦੇ ਫਰੀਦਕੋਟ ਜਿਲ੍ਹੇ ਵਿੱਚ ਇੱਕ ਮਹੀਨੇ ਬਾਅਦ ਫਿਰ ਦੂਸਰੀ ਵਾਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਵੇਰੇ ਇਹ ਖ਼ਬਰ ਅੱਗ ਵਾਂਗ ਫੈਲ ਗਈ ਜਦੋਂ ਸੈਸ਼ਨ ਜੱਜ ਦੀ ਕੋਠੀ ਦੀ ਕੰਧ ‘ਤੇ ਬਾਹਰਲੇ ਪਾਸੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਹਾਲਾਂਕਿ ਪੁਲਿਸ ਨੂੰ ਸੁਚਨਾ ਮਿਲਦੇ ਹੀ ਇਨ੍ਹਾਂ ਨਾਅਰਿਆਂ ਨੂੰ ਕਾਲਾ ਰੰਗ ਫੇਰ ਕੇ ਮਿਟਾ ਦਿੱਤਾ ਗਿਆ ਪਰ ਅਜਿਹੀ ਘਟਨਾ ਤੋਂ ਬਾਅਦ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਜ਼ਰੂਰ ਬਣ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਦੀ ਸੁਚਨਾਂ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ ਆਸਪਾਸ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਮਾਮਲਾ ਵੀ ਦਰਜ ਕੀਤਾ ਜਾ ਰਿਹਾ ਹੈ।

error: copy content is like crime its probhihated