Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ ਲਈ ਐੱਸ.ਐਮ.ਓ.ਨੂੰ ਦਿੱਤਾ ਮੰਗ ਪੱਤਰ

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ ਲਈ ਐੱਸ.ਐਮ.ਓ.ਨੂੰ ਦਿੱਤਾ ਮੰਗ ਪੱਤਰ

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ ਲਈ ਐੱਸ.ਐਮ.ਓ.ਨੂੰ ਦਿੱਤਾ ਮੰਗ ਪੱਤਰ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )- ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਇਕਾਈ ਸੜੋਆ ਵਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੇ ਕੱਟੇ ਭੱਤਿਆਂ ਨੂੰ ਬਿਨਾ ਦੇਰੀ ਬਹਾਲ ਕਰਨ ਦੇ ਮਨੋਰਥ ਨਾਲ ਜਥੇਬੰਦੀ ਵਲੋਂ ਸੂਬਾ ਸਰਕਾਰ ਨੂੰ ਦਿੱਤੇ ਜਾ ਰਹੇ ਮੰਗ ਪੱਤਰਾਂ ਦੀ ਲੜੀ ਵਜੋਂ ਅੱਜ ਸੜੋਆ ਵਿਖੇ ਵੀ ਮਹਾ ਸਿੰਘ ਰੌੜੀ ਸੂਬਾ ਪ੍ਰਧਾਨ ਸੀ.ਆਈ.ਟੀ.ਯੂ. ਦੀ ਅਗਵਾਈ ਵਿਚ ਮੰਗ ਪੱਤਰ ਡਾ. ਗੁਰਿੰਦਰਜੀਤ ਸਿੰਘ ਐੱਸ.ਐਮ.ਓ. ਸੜੋਆ ਨੂੰ ਦਿੱਤਾ ਗਿਆ | ਮੰਗ ਪੱਤਰ ਦੇਣ ਸਮੇਂ ਮਹਾ ਸਿੰਘ ਰੌੜੀ ਅਤੇ ਜਥੇਬੰਦੀ ਦੀ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਇਨ੍ਹਾਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਆਪਣਾ ਤੇ ਆਪਣੇ ਪਰਿਵਾਰ ਦਾ ਜੀਵਨ ਖ਼ਤਰੇ ਵਿਚ ਪਾ ਕੇ ਮਨੁੱਖਤਾ ਦੀ ਉਹ ਸੇਵਾ ਕੀਤੀ ਜਿਸ ਦੀ ਕਿਧਰੇ ਵੀ ਮਿਸਾਲ ਨਹੀਂ ਮਿਲਦੀ ਪਰ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਹੋਰ ਤੋਹਫ਼ਾ ਤਾਂ ਕੀ ਦੇਣਾ ਸੀ, ਉਲਟਾ ਇਨ੍ਹਾਂ ਨੂੰ ਦਿੱਤੇ ਭੱਤਿਆਂ ਵਿਚ ਵੀ ਕਟੌਤੀ ਕਰ ਦਿੱਤੀ, ਜੋ ਇਨ੍ਹਾਂ ਵਰਕਰਾਂ ਨਾਲ ਇੱਕ ਬੇਇਨਸਾਫ਼ੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਵਰਕਰਾਂ ਨੂੰ ਪਹਿਲਾ ਤੋਂ ਮਿਲ ਰਹੇ ਭੱਤਿਆਂ ਨੂੰ ਬਹਾਲ ਕੀਤਾ ਜਾਵੇ ਤੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ | ਜਥੇਬੰਦੀ ਦੀ ਆਗੂ ਮਨਜੀਤ ਕੋਰ ਨੇ ਕਿਹਾ ਕਿ ਜਦੋਂ ਤੱਕ ਸਾਡੇ ਕੱਟੇ ਹੋਏ ਭੱਤੇ ਬਹਾਲ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਸਬੰਧੀ ਜਥੇਬੰਦੀ ਵਲੋਂ 14 ਜੂਨ ਨੂੰ ਲੁਧਿਆਣਾ ਵਿਖੇ ਰੱਖੀ ਵਿਚ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕਰਨਗੀਆਂ |