Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜਨਜ਼ ਦਾ ਸਤਿਕਾਰ ਬਹਾਲ ਰੱਖਿਆ ਜਾਵੇ : ਡਿਪਟੀ ਕਮਿਸ਼ਨਰ

ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜਨਜ਼ ਦਾ ਸਤਿਕਾਰ ਬਹਾਲ ਰੱਖਿਆ ਜਾਵੇ : ਡਿਪਟੀ ਕਮਿਸ਼ਨਰ

ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜਨਜ਼ ਦਾ ਸਤਿਕਾਰ ਬਹਾਲ ਰੱਖਿਆ ਜਾਵੇ : ਡਿਪਟੀ ਕਮਿਸ਼ਨਰ

ਸੀਨੀਅਰ ਸਿਟੀਜਨਜ਼ ਨੂੰ ਸਹੂਲਤਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ

ਹੁਸ਼ਿਆਰਪੁਰ, 13 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਜ਼ ਨੂੰ ਸਹੂਲਤਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਸੇਵਾ ਕੇਂਦਰਾਂ ਵਿਚ ਸੀਨੀਅਰ ਸਿਟੀਜਨਜ਼ ਲਈ ਬਣਾਏ ਕਾਊਂਟਰਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਵੀ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਬੈਂਕਾਂ ਵਿਚ ਵੀ ਬਜ਼ੁਰਗਾਂ ਦੀਆਂ ਸੁਵਿਧਾਵਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਕੱਤਰ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੈਸ਼ਰ ਹਾਰਨਾਂ ’ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਪ੍ਰੈਸ਼ਰ ਹਾਰਨ ਬਜ਼ੁਰਗਾਂ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ।
ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਸੀਨੀਅਰ ਸਿਟੀਜਨਜ਼ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

error: copy content is like crime its probhihated