Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਪੰਜਾਬ ਵਿਧਾਨਸਭਾ ਦੇ ਮਾਣਯੋਗ ਸਪੀਕਰ ਸਾਬ੍ਹ ਨਾਲ ਅਹਿਮ ਮੁਦਿਆਂ ਨੂੰ ਲੈਕੇ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਮਿਲਣੀ

ਪੰਜਾਬ ਵਿਧਾਨਸਭਾ ਦੇ ਮਾਣਯੋਗ ਸਪੀਕਰ ਸਾਬ੍ਹ ਨਾਲ ਅਹਿਮ ਮੁਦਿਆਂ ਨੂੰ ਲੈਕੇ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਮਿਲਣੀ

*ਪੰਜਾਬ ਵਿਧਾਨਸਭਾ ਦੇ ਮਾਣਯੋਗ ਸਪੀਕਰ ਸਾਬ੍ਹ ਨਾਲ ਅਹਿਮ ਮੁਦਿਆਂ ਨੂੰ ਲੈਕੇ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਮਿਲਣੀ*

ਨਵਾਂਸ਼ਹਿਰ 14 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿਧਾਨਸਭਾ ਦੇ ਮਾਣਯੋਗ ਸਪੀਕਰ ਸਾਬ੍ਹ ਸ ਕੁਲਤਾਰ ਸਿੰਘ ਸੰਧਵਾਂ ਜੀ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਹੋਈ ਵਿਚਾਰ ਚਰਚਾ ਸੰਬੰਧੀ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਲੋਕਾਂ ਦੀ ਆਪਣੀ ਸਰਕਾਰ ਬਣੀ ਹੈ ਉਦੋਂ ਤੋਂ ਮਾਨ ਸਰਕਾਰ ਵੱਲੋਂ ਬਹੁਤ ਵਧੀਆ ਅਤੇ ਲੋਕ ਪੱਖੀ ਫ਼ੈਸਲੇ ਲਏ ਗਏ ਹਨ ਜਿਸ ਦੀ ਇਕੱਲੇ ਪੰਜਾਬ ਵਿੱਚ ਹੀ ਨਹੀਂ, ਬਲਕਿ ਪੂਰੀ ਦੁਨੀਆ ਵਿੱਚ ਪ੍ਰਸ਼ੰਸਾ ਹੋ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਜੀ ਨਾਲ ਜਲਵਾਹਾ ਨੇ ਪਹਿਲੀ ਮੁਲਾਕਾਤ ਕੀਤੀ ਹੈ। ਪੰਜਾਬ ਦੇ ਕਈ ਅਹਿਮ ਮੁੱਦਿਆਂ ਉਤੇ ਅਤੇ ਖਾਸ ਕਰਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੰਬੰਧੀ ਕਈ ਅਹਿਮ ਮੁੱਦਿਆਂ ਉਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੰਧਵਾਂ ਸਾਬ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਜੀ ਦੀ ਸੋਚ ਉੱਤੇ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਹਮੇਸ਼ਾ ਪਹਿਰਾ ਦਿੰਦੀ ਆਈ ਹੈ ਅਤੇ ਸ ਭਗਤ ਸਿੰਘ ਜੀ ਦੀ ਜਨਮ ਭੂਮੀ ਵਾਲੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੀ ਡਿਵੈਲਪਮੈਂਟ ਵੀ ਪਹਿਲ ਦੇ ਆਧਾਰ ਉੱਤੇ ਕੀਤੀ ਜਾਵੇਗੀ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਵੇਗਾ। ਕੁਲਤਾਰ ਸਿੰਘ ਸੰਧਵਾਂ ਜੀ ਨੂੰ ਮਾਨ ਸਰਕਾਰ ਵਿਚ ਪੰਜਾਬ ਵਿਧਾਨਸਭਾ ਦੇ ਸਪੀਕਰ ਵਜੋਂ ਵੱਡੀ ਅਤੇ ਅਹਿਮ ਜੁੰਮੇਵਾਰੀ ਮਿਲਣ ਦੀਆਂ ਜਲਵਾਹਾ ਵੱਲੋਂ ਸੰਧਵਾਂ ਸਾਬ ਨੂੰ ਤਹਿ ਦਿਲੋਂ ਮੁਬਾਰਕਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਤਾਰ ਸਿੰਘ ਸੰਧਵਾਂ ਜੀ ਬਹੁਤ ਮਿਲਣਸਾਰ ਅਤੇ ਬਹੁਤ ਹੱਸਮੁੱਖ ਸੁਭਾਅ ਦੇ ਮਾਲਕ ਹਨ ਅਤੇ ਹਰ ਸਾਥੀ ਨੂੰ ਉਹ ਬਹੁਤ ਪਿਆਰ ਸਤਿਕਾਰ ਨਾਲ ਮਿਲਦੇ ਹਨ। ਅੱਜ ਸੰਧਵਾਂ ਸਾਬ ਭਾਵੇਂ ਕਿ ਪੰਜਾਬ ਵਿਧਾਨਸਭਾ ਦੇ ਸਪੀਕਰ ਵਜੋਂ ਬਹੁਤ ਵੱਡੇ ਅਹੁਦੇ ਉਤੇ ਬਿਰਾਜਮਾਨ ਹਨ ਪਰ ਉਨ੍ਹਾਂ ਦੇ ਸੁਭਾਅ ਵਿੱਚ ਰੱਤੀ ਭਰ ਵੀ ਕੋਈ ਫ਼ਰਕ ਨਹੀਂ ਆਇਆ। ਸੰਧਵਾਂ ਸਾਬ ਗਰਾਊਂਡ ਲੈਵਲ ਦੇ ਵਲੰਟੀਅਰ ਵਜੋਂ ਸ਼ੁਰੂ ਤੋਂ ਪਾਰਟੀ ਨਾਲ ਜੁੜਕੇ ਕੰਮ ਕਰਦੇ ਆਏ ਹਨ। ਉਨ੍ਹਾਂ ਵੱਲੋਂ ਆਪਣੇ ਹਲਕੇ ਵਿੱਚ ਕੀਤੀ ਸਖ਼ਤ ਮਿਹਨਤ ਸਦਕਾ ਅਤੇ ਹਰ ਇੱਕ ਨਾਲ ਖੁਸ਼ ਹੋਕੇ ਬੋਲਣਾ ਅਤੇ ਮਿਲਣਸਾਰ ਸੁਭਾਅ ਦੀ ਬਦੌਲਤ ਹੀ ਦੂਜੀ ਵਾਰ ਐਮਐਲਏ ਬਣਕੇ ਪੰਜਾਬ ਵਿਧਾਨਸਭਾ ਦੇ ਸਪੀਕਰ ਦੀ ਕੁਰਸੀ ਤੱਕ ਪਹੁੰਚੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ ਜੀ ਨੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਦੀ ਜੁੰਮੇਵਾਰੀ ਵੀ ਬੜੀ ਸੁਹਿਰਦਤਾ ਨਾਲ ਅਤੇ ਬਾਖੂਬੀ ਨਿਭਾਈ ਹੈ। ਜਲਵਾਹਾ ਨੇ ਕਿਹਾ ਕਿ ਸੰਧਵਾਂ ਸਾਬ ਬਹੁਤ ਹੀ ਇਮਾਨਦਾਰ ਅਤੇ ਉੱਚੀ ਸੋਚ ਰੱਖਣ ਵਾਲੇ ਲੀਡਰ ਹਨ ਅਤੇ ਉਹ ਗਰਾਊਂਡ ਲੈਵਲ ਉਤੇ ਸਖ਼ਤ ਮਿਹਨਤ ਕਰਕੇ ਹੀ ਇਸ ਮੁਕਾਮ ਤੇ ਪਹੁੰਚੇ ਹਨ। ਕੁਲਤਾਰ ਸਿੰਘ ਸੰਧਵਾਂ ਜੀ ਨੂੰ ਆਮ ਗਰੀਬ ਲੋਕਾਂ ਅਤੇ ਮਿਡਲ ਕਲਾਸ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਬਾਰੇ ਚੰਗੀ ਤਰ੍ਹਾਂ ਪਤਾ ਹੈ ਅਤੇ ਉਹ ਪੰਜਾਬ ਦੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹਨ। ਪੰਜਾਬ ਨੂੰ ਰੰਗਲਾ ਤੇ ਖੂਬਸੂਰਤ ਪੰਜਾਬ ਬਣਾਉਣ ਲਈ ਅਤੇ ਪੰਜਾਬ ਦੀ ਤਰੱਕੀ ਤੇ ਚੜਦੀ ਕਲਾ ਲਈ ਪੰਜਾਬ ਵਿਧਾਨਸਭਾ ਵਿੱਚ ਹੁਣ ਤੱਕ ਕਈ ਇਤਿਹਾਸਕ ਫੈਸਲੇ ਲਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਹੋਰ ਕ੍ਰਾਂਤੀਕਾਰੀ ਅਤੇ ਇਤਿਹਾਸਕ ਫੈਸਲੇ ਲਏ ਜਾਣਗੇ ਅਤੇ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਕੇ ਪੂਰੀ ਦੁਨੀਆ ਨੂੰ ਦਿਖਾਇਆ ਜਾਵੇਗਾ। ਸਤਨਾਮ ਸਿੰਘ ਜਲਵਾਹਾ ਵੱਲੋਂ ਸਪੀਕਰ ਸਾਬ੍ਹ ਨਾਲ ਜੋ ਵੀ ਮਸਲੇ ਸਾਂਝੇ ਕੀਤੇ ਹਨ ਉਨ੍ਹਾਂ ਸਾਰੇ ਮੁੱਦਿਆਂ ਦਾ ਸੰਧਵਾਂ ਸਾਬ ਵੱਲੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸਤਨਾਮ ਸਿੰਘ ਜਲਵਾਹਾ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਦਾ ਅਤੇ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਤੇ ਆਪ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦਾ ਕੁਲਤਾਰ ਸਿੰਘ ਸੰਧਵਾਂ ਜੀ ਨੂੰ ਪੰਜਾਬ ਵਿਧਾਨਸਭਾ ਦਾ ਸਪੀਕਰ ਲਗਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਲਵਾਹਾ ਤੋਂ ਇਲਾਵਾ ਪੰਜਾਬ ਯੂਥ ਵਿੰਗ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਚੁੰਬਰ,ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਵੀ ਹਾਜ਼ਰ ਸਨ।

error: copy content is like crime its probhihated