Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਲਾਇਆ ਧਰਨਾ 22 ਵੇਂ ਦਿਨ ਵੀ ਜਾਰੀ 

ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਲਾਇਆ ਧਰਨਾ 22 ਵੇਂ ਦਿਨ ਵੀ ਜਾਰੀ 

ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਲਾਇਆ ਧਰਨਾ 22 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 15 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਮਸਤੀਵਾਲ ਵਿਖੇ ਇਲਾਕੇ ਦੀਆਂ ਕਿਸਾਨ,ਸਮਾਜਿਕ ਜਥੇਬੰਦੀਆਂ ਵਲੋਂ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ।

ਇਸ ਮੌਕੇ ਬਲਦਿਆਂ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਨਵੀਂ ਅਟਵਾਲ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੰਨ ਬੰਦ ਕਰਕੇ ਬੈਠੀ ਹੈ ਤੇ ਕੰਢੀ ਦੇ ਆਮ ਲੋਕਾਂ ਦੀ ਮੰਗ ਨੂੰ ਪੂਰਾ ਕਰਨ ‘ਚ ਦੇਰੀ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਦੇ ਸੰਘਰਸ਼ ਦੀ ਯੋਜਨਾ ਉਲੀਕੀ ਜਾ ਰਹੀ ਹੈ ਤੇ ਜੇਕਰ ਜਲਦ ਹੀ ਪੰਜਾਬ ਸਰਕਾਰ ਨੇ ਸਾਡੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਵੱਡੇ ਪੱਧਰ ਤੇ ਐਕਸ਼ਨ ਲਿਆ ਜਾਵੇਗਾ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਬੁਨਿਆਦੀ ਮੰਗ ਨੂੰ ਅੱਖ- ਪਰਖੇ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇੰਨਾ ਲੰਮਾ ਸਮਾਂ ਬੀਤ ਜਾਣ ‘ਤੇ ਵੀ ਪੰਜਾਬ ਸਰਕਾਰ ਚੁੱਪ ਬੈਠੀ ਹੈ। ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ‘ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਉਨ੍ਹਾਂ ਤੋਂ ਪਾਣੀ ਖੋ ਰਿਹਾ ਹੈ,ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਨਹਿਰੀ ਪਾਣੀ ਦੇ ਮਸਲੇ ‘ਤੇ ਚੁੱਪ ਧਾਰ ਕੇ ਬੈਠੇ ਹਨ ਅਤੇ ਲੋਕਾਂ ਦੇ ਮਨਾਂ ‘ਚ ਪੰਜਾਬ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਵੱਲੋਂ ਕਈ ਹੱਲ ਨਾ ਕੰਢਿਆ ਗਿਆ ਤਾਂ ਆਉਣ ਵਾਲੇ ਸਮੇਂ `ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਮਨਜੀਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਜੀ ਸੇਵਾ ਦਲ ਅੱਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ, ਜੰਗਵੀਰ ਸਿੰਘ ਚੌਹਾਨ ਦੋਆਬਾ ਕਿਸਾਨ ਕਮੇਟੀ ਪੰਜਾਬ, ਨਵੀਂ ਅਟਵਾਲ, ਸੁਰਿੰਦਰ ਸਿੰਘ, ਗੰਨਾ ਸੰਘਰਸ਼ ਕਮੇਟੀ, ਪੂਰਨ ਸਿੰਘ, ਕਰਨੈਲ ਸਿੰਘ ਸਰਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਕੁਲਜੀਤ ਅਟਵਾਲ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ,ਗੁਰਦਿਆਲ ਸਿੰਘ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਸਿੰਘ ਸਰਪੰਚ,ਓਮ ਪ੍ਰਕਾਸ਼, ਉਂਕਾਰ ਸਿੰਘ, ਜਸਵੰਤ ਸਿੰਘ, ਹਰਿੰਦਰਪਾਲ ਸਿੰਘ,ਮਾਸਟਰ ਹਰਦੀਪ ਸਿੰਘ,ਪ੍ਰੀਤਮ ਸਿੰਘ, ਸੁੱਚਾ ਸਿੰਘ, ਰਾਮ ਲਾਲ, ਗੁਰਬਖ਼ਸ਼ ਸਿੰਘ, ਪਰਮਜੀਤ ਸਿੰਘ, ਜਗਿੰਦਰ ਸਿੰਘ, ਹਰਮੇਸ਼ ਸਿੰਘ, ਅਮਰਜੀਤ ਸਿੰਘ, ਦੌਲਤ ਸਿੰਘ,ਸੰਪੂਰਨ ਸਿੰਘ, ਤਰਸੇਮ ਸਿੰਘ, ਭੁਪਿੰਦਰ ਸਿੰਘ, ਦਰਸ਼ਨਾ ਦੇਵੀ, ਜਸਵੀਰ ਕੌਰ, ਨਿਰੰਜਣ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਹਰਜਿੰਦਰ ਕੌਰ, ਨੀਲਮ ਕੁਮਾਰੀ, ਪ੍ਰਿਅੰਕਾ, ਸਵਰਣ ਕੌਰ, ਮਨਦੀਪ ਕੌਰ, ਕਮਲਜੀਤ ਕੌਰ, ਸਰਸਵਤੀ ਦੇਵੀ, ਸਵਾਰਨ ਦੇਵੀ ਸਮੇਤ ਵੱਡੀ ਗਿਣਤੀ `ਚ ਲੋਕ ਸ਼ਾਮਿਲ ਸਨ।

error: copy content is like crime its probhihated