Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਰੈਡ ਰਿਬਨ ਕਲੱਬ ਦਸੂਹਾ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਲਗਾਇਆ ਨਾਲ ਖੂਨਦਾਨ ਕੈਂਪ : ਪ੍ਰਿੰਸੀਪਲ.ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਰੈਡ ਰਿਬਨ ਕਲੱਬ ਦਸੂਹਾ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਲਗਾਇਆ ਨਾਲ ਖੂਨਦਾਨ ਕੈਂਪ : ਪ੍ਰਿੰਸੀਪਲ.ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਰੈਡ ਰਿਬਨ ਕਲੱਬ ਦਸੂਹਾ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਲਗਾਇਆ ਨਾਲ ਖੂਨਦਾਨ ਕੈਂਪ : ਪ੍ਰਿੰਸੀਪਲ.ਡਾ.ਸ਼ਬਨਮ ਕੌਰ

ਦਸੂਹਾ 15 ਜੂਨ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਦਵਿੰਦਰ ਪੂਰੀ ਐਸ.ਐਮ.ਓ ਦਸੂਹਾ, ਡਾ. ਹਰਸ਼ਪ੍ਰੀਤ ਕੌਰ ਬਲੱਡ ਬੈਂਕ ਇੰਚਾਰਜ, ਹਰਦਿਆਲ ਸਿੰਘ ਅਤੇ ਰਾਜਿੰਦਰ ਕੌਰ ਸਿਵਲ ਹਸਪਤਾਲ ਦਸੂਹਾ ਅਤੇ ਕੇ.ਐਮ.ਐਸ ਕਾਲਜ ਦੇ ਰੈਡ ਰਿਬਨ ਕਲੱਬ ਦਸੂਹਾ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਖੂਨਦਾਨ ਕਰਨ ਦੀ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਅੱਜ ਦੇ ਸਮਾਜ ਵਿੱਚ ਖੂਨਦਾਨ ਨੂੰ ਮਹਾਦਾਨ ਸਮਝਿਆ ਜਾਂਦਾ ਹੈ। ਅੱਜ ਵੀ ਸਾਡੇ ਦੇਸ਼ ਵਿੱਚ ਖੂਨ ਦਾਨ ਕਰਨ ਵਾਲਿਆਂ ਦੀ ਕਮੀ ਹੈ ਅਤੇ ਬਲੱਡ ਬੈਂਕਾਂ ਵਿੱਚ ਖੂਨ ਦੀ ਘਾਟ ਕਾਰਨ ਕਈਆਂ ਨੂੰ ਆਪਣੀ ਜਿੰਦਗੀ ਤੋਂ ਹੱਥ ਧੋਣੇ ਪੈਂਦੇ ਹਨ, ਇਸ ਲਈ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਖੂਨਦਾਨ ਕੈਂਪ ਵਿੱਚ 20 ਯੂਨਿਟ ਖੂਨ ਦਾਨ ਦਿੱਤਾ ਗਿਆ। ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੇ ਐਚ.ਓ.ਡੀ ਰਾਜੇਸ਼ ਕੁਮਾਰ, ਰੂਮਾਨੀ ਗੋਸਵਾਮੀ, ਨਵਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਖੂਨਦਾਨ ਕੀਤਾ ਅਤੇ ਵਿਦਿਆਰਥੀਆਂ ਵਿੱਚ ਨੇਹਾ, ਦੀਪਕ ਭਾਟੀਆ, ਰਾਜਵੀਰ ਸਿੰਘ, ਏਕਮਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਕੌਰ, ਲਵਪ੍ਰੀਤ ਸਿੰਘ, ਅਭਿਸ਼ੇਕ, ਰਜਤ ਭਾਟੀਆ, ਅਨਿਕੇਤ ਗੰਬਲ, ਰਮਨਪ੍ਰੀਤ ਕੌਰ, ਗੁਰਦੀਪ ਸਿੰਘ, ਅੱਬਾਸ ਮੁਹੰਮਦ, ਰੁਪਿੰਦਰ ਸਿੰਘ ਆਦਿ ਨੇ ਖੂਨਦਾਨ ਕੈਂਪ ਵਿੱਚ ਭਾਗ ਲਿਆ।

ਫੋਟੋ : ਖੂਨਦਾਨ ਕੈਂਪ ਵਿੱਚ ਖੂਨਦਾਨ ਕਰਦੇ ਹੋਏ ਵਿਦਿਆਰਥੀ।