Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਗੜਸ਼ੰਕਰ-ਨੰਗਲ ਸੜਕ ਬਣਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਚੱਕਾ ਜਾਮ

ਗੜਸ਼ੰਕਰ-ਨੰਗਲ ਸੜਕ ਬਣਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਚੱਕਾ ਜਾਮ

ਗੜਸ਼ੰਕਰ-ਨੰਗਲ ਸੜਕ ਬਣਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਚੱਕਾ ਜਾਮ

ਗੜ੍ਹਸ਼ੰਕਰ 18 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਪਿਛਲੇ ਕਾਫੀ ਸਮੇਂ ਤੋਂ ਗੜਸ਼ੰਕਰ-ਨੰਗਲ ਸੜਕ ਦੀ ਖਸਤਾ ਹਾਲਤ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਇਸ ਖਸਤਾ ਹਾਲਤ ਸੜਕ ਦੇ ਕਾਰਨ ਰੋਜਾਨਾ ਹਾਦਸੇ ਵਾਪਰ ਰਹੇ ਹਨ। ਪਰ ਨਾ ਤਾਂ ਇਸ ਸੜਕ ਨੂੰ ਪਿਛਲੀ ਸਰਕਾਰ ਨੇ ਬਣਵਾਇਆ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਸੜਕ ਨੂੰ ਬਣਾਉਣ ਵਿੱਚ ਦਿਲਚਸਪੀ ਦਿਖਾਈ ਜਾ ਰਹੀ ਹੈ। ਇਸ ਸੜਕ ਨੂੰ ਬਣਾਉਣ ਲਈ ਪਹਿਲਾਂ ਵੀ ਕਈ ਧਰਨੇ ਲੱਗ ਚੁੱਕੇ ਹਨ ਅਤੇ ਸਰਕਾਰੀ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਸਿਰਫ ਦਿਲਾਸੇ ਹੀ ਦਿੱਤੇ ਜਾਂਦੇ ਰਹੇ ਹਨ। ਅੱਜ ਇਸ ਸੜਕ ਨੂੰ ਬਣਾਉਣ ਲਈ ਕੰਢੀ ਸੰਘਰਸ਼ ਕਮੇਟੀ, ਕੁੱਲ ਹਿੰਦ ਕਿਸਾਨ ਸਭਾ ਅਤੇ ਸੜਕ ਬਣਾਓ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਨਰਿੰਦਰ ਸਿੰਘ ਮਾਨ ਪ੍ਰਧਾਨ ਟਰੱਕ ਯੂਨੀਅਨ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਨੰਗਲ ਰੋੜ ਤੇ ਟਰੱਕ ਯੂਨੀਅਨ ਸਾਹਮਣੇ ਵਿਸ਼ਾਲ ਧਰਨਾ ਦੇਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਟੇਜ ਦੀ ਕਾਰਵਾਈ ਚੌਧਰੀ ਅੱਛਰ ਸਿੰਘ ਬਿਲਡੋ ਵੱਲੋਂ ਨਿਭਾਈ।ਇਸ ਮੌਕੇ ਦਰਸ਼ਨ ਸਿੰਘ ਮੱਟੂ ਸੂਬਾਈ ਆਗੂ, ਗੁਰਨੇਕ ਸਿੰਘ ਭੱਜਲ ਸੂਬਾਈ ਸਕੱਤਰ ਕੁੱਲ ਹਿੰਦ ਕਿਸਾਨ ਸਭਾ, ਹਰਭਜਨ ਸਿੰਘ ਅਟਵਾਲ, ਬੀਬੀ ਸੁਭਾਸ਼ ਮੱਟੂ ਸੂਬਾਈ ਆਗੂ ਜਨਵਾਦੀ ਇਸਤਰੀ ਸਭਾ ਅਤੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ਼ ਹਰਵਿੰਦਰ ਸਿੰਘ ਬਾਠ, ਜਸਵੰਤ ਸਿੰਘ ਭੱਠਲ, ਪਰਮਜੀਤ ਬੱਬਰ, ਕਿਸਾਨ ਆਗੂ ਤਲਵਿੰਦਰ ਸਿੰਘ ਹੀਰ, ਪਿੰਡ ਬਚਾਓ ਤੇ ਲੋਕ ਬਚਾਓ ਸੰਘਰਸ਼ ਕਮੇਟੀ ਦੇ ਆਗੂ ਕੁਲਭੂਸ਼ਨ ਕੁਮਾਰ, ਰਾਮਜੀ ਦਾਸ ਚੌਹਾਨ, ਗਰੀਬ ਦਾਸ ਬੀਟਨ ਅਤੇ ਮੁਲਾਜ਼ਮ ਆਗੂ ਮੁਕੇਸ਼ ਕੁਮਾਰ, ਮੱਖਣ ਸਿੰਘ ਵਾਹਦਪੁਰੀ, ਜੀਤ ਬਗਵਾਈ, ਹੰਸ ਰਾਜ, ਕੁਲਵਿੰਦਰ ਸਿੰਘ ਕਿਸਾਨ ਆਗੂ ਅਤੇ ਅਸ਼ੋਕ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ 15 ਦਿਨਾਂ ਵਿੱਚ ਸੜਕ ਦਾ ਨਿਰਮਾਣ ਸ਼ੁਰੂ ਨਾ ਕੀਤਾ ਗਿਆ ਤਾਂ ਵੱਡੀ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਸਾਰੀ ਜਿਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਇਲਾਕੇ ਵਿਚ ਗੈਰਕਾਨੂੰਨੀ ਮਾਈਨਿੰਗ ਬੰਦ ਕੀਤੀ ਜਾਵੇ ਅਤੇ ਟਿੱਪਰ, ਟਰਾਲੇ ਅਤੇ ਘੋੜੇ ਰਾਤ ਨੂੰ ਚਲਾਏ ਜਾਣ ਅਤੇ ਮਾਈਨਿੰਗ ਵਾਲਾ ਕੰਡਾ ਸ਼ਾਹਪੁਰ ਲਗਾਇਆ ਜਾਵੇ।ਇਸ ਮੌਕੇ ਤਹਿਸੀਲਦਾਰ ਮਨੋਹਰ ਲਾਲ ਅਤੇ ਡੀ.ਐਸ.ਪੀ ਨਰਿੰਦਰ ਸਿੰਘ ਔਜਲਾ ਨੇ ਮੌਕੇ ਤੇ ਪਹੁੰਚ ਕੇ ਧਰਨਾਕਾਰੀਆ ਨੂੰ ਵਿਸ਼ਵਾਸ ਦਿਵਾਇਆ ਕਿ ਇਹ ਸਾਰਾ ਮਸਲਾ ਸਰਕਾਰ ਤੱਕ ਪਹੁੰਚਾ ਕੇ ਜਲਦ ਹੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਬੱਬਰ, ਮੋਹਨ ਲਾਲ ਬਲਾਕ ਸੰਮਤੀ ਮੈਂਬਰ, ਸੁਰਿੰਦਰ ਕੌਰ ਚੁਬੰਰ, ਬਹਾਦਰ ਸਿੰਘ, ਪ੍ਰੇਮ ਸਿੰਘ ਰਾਣਾ, ਗੁਰਦਿਆਲ ਸਿੰਘ ਮੱਟੂ, ਤਰਸੇਮ ਲਾਲ ਫੋਜੀ, ਰਿਪਨ ਦੱਤ, ਮਲਕੀਤ ਸਿੰਘ ਥਾਂਦੀ, ਦਵਿੰਦਰ ਰਾਣਾ, ਪ੍ਰੇਮ ਸਿੰਘ ਪ੍ਰੇਮੀ, ਹਰਦੇਵ ਸਿੰਘ, ਕੈਪਟਨ ਕਰਨੈਲ ਸਿੰਘ, ਅਵਤਾਰ ਸਿੰਘ, ਗੁਲਮਰਗ, ਰਾਕੇਸ਼ ਕਪੂਰ, ਮੁਕੇਸ਼ ਕਪੂਰ ਆਦਿ ਹਾਜਰ ਸਨ।

error: copy content is like crime its probhihated