Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 25 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 25 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 25 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 18 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 25 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਾਪੂ ਅਜੀਤ ਸਿੰਘ ਸਮੇਤ ਵੱਖ ਵੱਖ ਬੁਲਾਰਿਆਂ ਨੇ ਨੇ ਕਿਹਾ ਕਿ ਏਨਾ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਚੁੱਪੀ ਸਾਧੀ ਹੋਈ ਹੈ । ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚੇਹਰਾ ਸਾਹਮਣੇ ਆ ਰਿਹਾ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ । ਇਸ ਮੌਕੇ ਨਵੀ ਅਟਵਾਲ,ਦੌਲਤ ਰਾਮ, ਹਰਵਿੰਦਰ ਸਿੰਘ ਹਰਭਜਨ ਸਿੰਘ,ਸੋਨੂੰ ਦਾਰਾਪੁਰ, ਤਾਰਾ ਚੰਦ,ਪ੍ਰੀਤਮ ਸਿੰਘ, ਮਹਿੰਦਰ ਸਿੰਘ, ਮਨਿੰਦਰ ਸਿੰਘ, ਕੁਲਜੀਤ ਅਟਵਾਲ, ਸਰਪੰਚ ਕਸ਼ਮੀਰ ਸਿੰਘ, ਰਾਮ ਲਾਲ, ਪ੍ਰੀਤਮ । ਸਿੰਘ, ਗੁਰਦਿਆਲ ਸਿੰਘ ਮਸਤੀਵਾਲ, ਓਂਕਾਰ ਸਿੰਘ,ਨਿਰੰਜਣ ਕੌਰ,ਦਰਸ਼ਨਾਂ ਦੇਵੀ ਹਰਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਸਵਰਨ ਕੌਰ, ਕਮਲਜੀਤ ਕੌਰ, ਨੀਲਮ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।