Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing *ਸੰਗਰੂਰ ਲੋਕਸਭਾ ਦੀ ਸੀਟ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ :- ਸਤਨਾਮ ਸਿੰਘ ਜਲਵਾਹਾ*

*ਸੰਗਰੂਰ ਲੋਕਸਭਾ ਦੀ ਸੀਟ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ :- ਸਤਨਾਮ ਸਿੰਘ ਜਲਵਾਹਾ*

*ਸੰਗਰੂਰ ਲੋਕਸਭਾ ਦੀ ਸੀਟ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ :- ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 20 ਜੂਨ ( ਜਤਿੰਦਰ ਪਾਲ ਸਿੰਘ ਕਲੇਰ ) ਸੰਗਰੂਰ ਲੋਕਸਭਾ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਸੰਗਰੂਰ ਲੋਕਸਭਾ ਵਿਚ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਧੂਰੀ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਬਲਾਚੌਰ ਤੋਂ ਐਮ ਐਲ ਏ ਭੈਣਜੀ ਸੰਤੋਸ਼ ਕਟਾਰੀਆਂ ਜੀ ਨਾਲ ਅਤੇ ਲਹਿਰਾਗਾਗਾ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਸ ਲਾਲਜੀਤ ਸਿੰਘ ਭੁੱਲਰ ਜੀ ਨਾਲ ਸਾਥੀਆਂ ਸਮੇਤ ਡੋਰ ਟੂ ਡੋਰ ਕੈਂਪੇਨ ਕਰਕੇ ਚੋਣ ਪ੍ਰਚਾਰ ਕੀਤਾ ਗਿਆ। ਨਵਾਂਸ਼ਹਿਰ ਦੀ ਸਮੁੱਚੀ ਟੀਮ ਵੱਲੋਂ ਐਤਵਾਰ ਮਲੇਰਕੋਟਲਾ ਦੇ ਵੱਖ ਵੱਖ ਪਿੰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਕਰਕੇ ਚੋਣ ਪ੍ਰਚਾਰ ਕੀਤਾ ਗਿਆ। ਜਲਵਾਹਾ ਨੇ ਦੱਸਿਆ ਕਿ ਲੋਕਾਂ ਵਿੱਚ ਮਾਨ ਸਰਕਾਰ ਵੱਲੋਂ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਕੀਤੇ ਇਤਿਹਾਸਕ ਕੰਮਾਂ ਕਰਕੇ ਬੇਹੱਦ ਖੁਸ਼ੀ ਉਤਸ਼ਾਹ ਅਤੇ ਜਨੂੰਨ ਹੈ ਜਿਸ ਦੀ ਬਦੌਲਤ ਸੰਗਰੂਰ ਲੋਕਸਭਾ ਹਲਕੇ ਦੇ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿੱਤਾਕੇ ਦੇਸ਼ ਦੀ ਸਭਤੋਂ ਵੱਡੀ ਪੰਚਾਇਤ ਪਾਰਲੀਮੈਂਟ ਵਿੱਚ ਭੇਜਣਗੇ। ਹਰ ਗਲੀ ਮੌੜ ਚੁਰਾਹੇ ਅਤੇ ਸੱਥਾ ਵਿਚ ਸਿਰਫ਼ ਆਮ ਆਦਮੀ ਪਾਰਟੀ ਦੁਆਰਾ ਕੀਤੇ ਗਏ ਕੰਮਾਂ ਦੀ ਚਰਚਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਲੀਡਰ ਸਿਵਾਏ ਝੂਠੇ ਪ੍ਰੋਪੋਗੰਡੇ ਵਾਲੇ ਪ੍ਰਚਾਰ ਤੋਂ ਇਲਾਵਾ ਹੋਰ ਕੋਈ ਵੀ ਕੰਮ ਨਹੀਂ ਗਿਣਾ ਪਾ ਰਹੇ। ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਤਾਂ ਵੋਟਾਂ ਮੰਗਣੀਆਂ ਵੀ ਮੁਸ਼ਕਲ ਹੋ ਰਹੀਆਂ ਹਨ ਕਿਉਂ ਕਿ ਸੰਗਰੂਰ ਲੋਕਸਭਾ ਹਲਕੇ ਦੇ ਵੋਟਰ ਬਹੁਤ ਜਾਗਰੂਕ ਅਤੇ ਸੂਝਵਾਨ ਹਨ ਅਤੇ ਉਹ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਸਵਾਲ ਹੀ ਇਹੋ ਜਿਹਾ ਕਰ ਦਿੰਦੇ ਹਨ ਜਿਸ ਦਾ ਜਵਾਬ ਦੇਣਾ ਅਤੇ ਪੱਲਾ ਛੁਡਾਉਣਾ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਔਖਾ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਜਿਸ ਤਰ੍ਹਾਂ ਸੰਗਰੂਰ ਲੋਕਸਭਾ ਸੀਟ ਲਈ ਸਖ਼ਤ ਮਿਹਨਤ ਕਰ ਰਹੀ ਹੈ ਉਸਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਬਹੁਤ ਵੱਡੇ ਮਾਰਜਨ ਨਾਲ ਇਹ ਸੀਟ ਵੀ ਜਿੱਤੇਗੀ ਅਤੇ ਆਪਣਾ ਸਭਤੋਂ ਵੱਧ ਵੋਟਾਂ ਵਾਲਾ ਰਿਕਾਰਡ ਵੀ ਖੁਦ ਹੀ ਤੋੜੇਗੀ। ਸ ਭਗਵੰਤ ਸਿੰਘ ਮਾਨ ਖੁਦ ਸੰਗਰੂਰ ਲੋਕਸਭਾ ਦੇ ਹਰ ਹਲਕੇ ਵਿੱਚ ਜਾਕੇ ਰੋਡ ਸ਼ੋਅ ਕਰਦੇ ਹੋਏ ਵੋਟਰਾਂ ਦਾ ਧੰਨਵਾਦ ਵੀ ਕਰ ਰਹੇ ਹਨ ਅਤੇ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰ ਰਹੇ ਹਨ। ਮਾਨ ਸਾਬ ਦੇ ਵਿਚਾਰ ਸੁਣਨ ਲਈ ਆਪ ਮੁਹਾਰੇ ਭਾਰੀ ਇਕੱਠ ਹੋ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਹਰ ਹਲਕੇ ਵਿੱਚ ਹਰ ਘਰ ਤੱਕ ਪਹੁੰਚ ਬਣਾਉਣ ਲਈ ਪੰਜਾਬ ਦੇ ਸਾਰੇ ਲੀਡਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਆਗੂਆਂ ਵੱਲੋਂ ਆਪਣੀ ਜੁੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ। ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਸ਼ਾਮ ਪੰਜ ਵਜੇ ਤੱਕ ਚੋਣ ਪ੍ਰਚਾਰ ਕੀਤਾ ਜਾਵੇਗਾ ਅਤੇ ਉਸਤੋਂ ਬਾਅਦ ਸਾਰੇ ਲੀਡਰ ਆਪਣੇ ਆਪਣੇ ਹਲਕਿਆਂ ਵਿੱਚ ਵਾਪਸ ਆਉਣਗੇ ਅਤੇ ਲੋਕਾਂ ਦੇ ਨਾਲ ਰਾਬਤਾ ਕਾਇਮ ਕਰਕੇ ਰਹਿੰਦੇ ਕੰਮਾਂ ਨੂੰ ਪੂਰਾ ਕਰਨਗੇ।

error: copy content is like crime its probhihated