Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਚੋਰਾਂ ਨੇ ਬਣਾਇਆ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਨਿਸ਼ਾਨਾ,ਲੱਖਾਂ ਦਾ ਸਾਮਾਨ ਚੋਰੀ  

ਚੋਰਾਂ ਨੇ ਬਣਾਇਆ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਨਿਸ਼ਾਨਾ,ਲੱਖਾਂ ਦਾ ਸਾਮਾਨ ਚੋਰੀ  

ਚੋਰਾਂ ਨੇ ਬਣਾਇਆ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ  

ਬਲਾਚੌਰ / ਕਾਠਗਡ਼੍ਹ, 22 ਜੂਨ (ਜਤਿੰਦਰ ਪਾਲ ਸਿੰਘ ਕਲੇਰ) : ਬੀਤੀ ਰਾਤ ਕਾਠਗਡ਼੍ਹ ਮੋਡ਼ ‘ਤੇ ਸਥਿਤ ਇਕ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸਾਮਾਨ ‘ਤੇ ਹੱਥ ਸਾਫ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਾਠਗਡ਼੍ਹ ਮੋਡ਼ ‘ਤੇ ਸਥਿਤ ਚੀਮਾ ਟੈਲੀਕੌਮ ਦੁਕਾਨ ਦੇ ਮਾਲਕ ਗੁਰਵਿੰਦਰ ਸਿੰਘ ਚੀਮਾ ਨੇ ਚੋਰੀ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰੋਜ਼ ਵਾਂਗ  ਬੀਤੀ ਸ਼ਾਮ ਨੂੰ ਦੁਕਾਨ ਬੰਦ ਕਰਕੇ ਚਲਾ ਗਿਆ ਲੇਕਿਨ ਸਵੇਰੇ ਪੰਜ ਵਜੇ ਦੇ ਕਰੀਬ ਉਸ ਨੂੰ ਕਾਠਗਡ਼੍ਹ ਜਿਮ ਲਈ ਜਾਂਦੇ ਉਸ ਦੇ ਦੋਸਤਾਂ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਚੁੱਕਿਆ ਹੋਇਆ ਹੈ ਜਿਸ ਤੋਂ ਬਾਅਦ ਉਹ ਤੁਰੰਤ ਦੁਕਾਨ ਤੇ ਪਹੁੰਚ ਗਿਆ  ਅਤੇ ਦੇਖਿਆ ਕਿ ਦੁਕਾਨ ਦਾ ਸ਼ਟਰ ਵਿੰਗਾ ਕਰਕੇ ਕਿਸੇ ਚੀਜ਼ ਨਾਲ ਉੱਪਰ ਨੂੰ ਖਿੱਚਿਆ ਹੋਇਆ ਸੀ । ਸ਼ਟਰ ਦੀ ਹਾਲਤ ਦੇਖ ਕੇ ਉਸ ਨੂੰ ਚੋਰੀ ਹੋਣ ਦਾ ਸ਼ੱਕ ਹੋਇਆ ਤੇ ਉਸ ਨੇ ਤੁਰੰਤ ਥਾਣਾ ਕਾਠਗੜ੍ਹ ਦੀ ਪੁਲਸ ਨੂੰ ਫੋਨ ਕਰਕੇ ਦੱਸਿਆ । ਕੁਝ ਹੀ ਦੇਰ ਵਿਚ ਥਾਣਾ ਕਾਠਗਡ਼੍ਹ ਤੋਂ ਪੁਲੀਸ ਮੁਲਾਜ਼ਮ ਮੌਕੇ ਤੇ ਪਹੁੰਚ ਗਏ ਤੇ ਉਨ੍ਹਾਂ ਛਾਣਬੀਣ ਸ਼ੁਰੂ ਕਰ ਦਿੱਤੀ । ਦੁਕਾਨ ਮਾਲਕ ਚੀਮਾ ਨੇ ਦੱਸਿਆ ਕਿ ਉਸਦੀ ਦੁਕਾਨ ਚੋਂ ਮਹਿੰਗੇ ਅਤੇ ਸਸਤੇ ਮੋਬਾਇਲਾਂ ਤੋਂ ਇਲਾਵਾ ਮੁਰੰਮਤ ਲਈ ਆਏ ਮੋਬਾਈਲ, ਮੋਬਾਇਲਾਂ ਦੀ ਅਸੈਸਰੀ ਅਤੇ ਗੱਲੇ ਵਿੱਚ ਪਏ ਪੈਸੇ ਵੀ ਲੈ ਗਏ ਲੱਖਾਂ ਰੁਪਏ ਦਾ ਸਾਮਾਨ  ਚੋਰਾਂ ਦੁਆਰਾ ਚੋਰੀ ਕੀਤਾ ਜਾ ਚੁੱਕਿਆ ਹੈ । ਉਸ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾ ਨਾਲ ਉਸ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਕਰਨੀ ਉਸ ਲਈ ਬਹੁਤ ਕਠਿਨ ਹੈ । ਚੋਰੀ ਦੀ ਇਸ ਵਾਰਦਾਤ ਨੂੰ ਲੈ ਕੇ ਦੂਜੇ ਦੁਕਾਨ ਦਾਰ ਵੀ ਕਾਫ਼ੀ ਚਿੰਤਤ ਹਨ।