Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਫੂਕਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਫੂਕਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਫੂਕਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ
ਗੜਦੀਵਾਲਾ  22 ਜੂਨ (ਚੌਧਰੀ) : ਮਜ਼ਦੂਰ ਮੰਗਾਂ ਲਈ ਸੰਘਰਸ਼ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ 17 ਜੂਨ ਨੂੰ ਚੰਡੀਗੜ੍ਹ ਵਿਖੇ ਭਗਵੰਤ ਮਾਨ ਵੱਲੋਂ ਮਜ਼ਦੂਰਾਂ ਨਾਲ ਮੀਟਿੰਗ ਰੱਖ ਕੇ ਵਾਅਦਾ ਕਰਕੇ ਮੀਟਿੰਗ ਵਿਚ ਨਾ ਆਉਣ ਦੇ ਵਿਰੋਧ ਵਿੱਚ  ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਪ੍ਰੈੱਸ ਨੋਟ ਰਾਹੀਂ ਤਹਿਸੀਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਸੂਹਾ ਵੱਲੋਂ ਤਹਿਸੀਲ ਸਕੱਤਰ ਰਣਜੀਤ ਸਿੰਘ ਚੌਹਾਨ ਨੇ ਬੋਲਦਿਆਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਨਾਲ ਮਜ਼ਦੂਰਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨਾ, ਮੀਟਿੰਗ ਰੱਖ ਕੇ ਮਜ਼ਦੂਰਾਂ ਨੂੰ ਵਾਪਸ ਭੇਜਣਾ ਇਸ ਗੱਲ ਦਾ ਸਬੂਤ ਹੈ ਕਿ ਮਾਨ ਸਰਕਾਰ ਮਜ਼ਦੂਰ ਵਿਰੋਧੀ ਹੈ।ਇਸੇ ਕੜੀ ਤਹਿਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਐਲਾਨ ਮੁਤਾਬਕ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਥੋਂ ਦੇ ਪਿੰਡ ਸੀਂਹ ਚਠਿਆਲ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ। ਉਨ੍ਹਾਂ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਮਹਿੰਗਾਈ ਨੇ ਮਜ਼ਦੂਰ ਵਰਗ ਦਾ ਲੱਕ ਤੋੜ ਦਿੱਤਾ ਹੈ, ਉਨ੍ਹਾਂ ਕਿਹਾ ਕਿ ਮਜ਼ਦੂਰ ਦੀ ਦਿਹਾੜੀ 700 ਰੁਪਏ ਦਿਹਾੜੀ ਕੀਤੀ ਜਾਵੇ ,ਝੋਨੇ ਦੀ ਲਵਾਈ 06 ਹਜ਼ਾਰ ਪ੍ਰਤੀ ਏਕੜ ਕੀਤੀ ਜਾਵੇ। ਮਜ਼ਦੂਰਾਂ ਸਿਰ ਚਡ਼੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ।
ਪੰਚਾਇਤ ਜ਼ਮੀਨ ਦੇ ਤੀਜੇ ਹਿੱਸੇ ਦੀ ਜ਼ਮੀਨ ਦਲਿਤ ਮਜ਼ਦੂਰ ਨੂੰ  ਪੱਕੇ ਤੌਰ ਤੇ ਦਿੱਤੀਆਂ ਜਾਣ।ਪਿੰਡਾਂ ਚ ਮਜ਼ਦੂਰਾਂ ਦੇ ਖ਼ਿਲਾਫ਼ ਮਤੇ ਪਾਉਣ ਤੇ ਬਾਈਕਾਟ ਕਰਨ ਦੇ ਘੜੱਮ ਚੌਧਰੀਆਂ ਖ਼ਿਲਾਫ਼  ਐੱਸਸੀ ਐੱਸਟੀ ਐਕਟ ਤਹਿਤ ਪਰਚੇ ਦਰਜ ਕੀਤੇ ਜਾਣ।ਝੋਨੇ ਦੀ ਸਿੱਧੀ ਬਿਜਾਈ ਕਾਰਨ ਮਜ਼ਦੂਰਾਂ ਦੇ ਖੁੱਸੇ ਰੁਜ਼ਗਾਰ ਦੀ ਭਰਪਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਚੱਲ ਰਹੇ ਸ਼ੈਸ਼ਨ ਦੌਰਾਨ ਹਜ਼ਾਰਾਂ ਮਜ਼ਦੂਰ 24 ਤਾਰੀਖ ਨੂੰ ਵਿਧਾਨ ਸਭਾ ਵੱਲ ਆਪਣੀ ਹੱਕੀ ਮੰਗਾਂ ਲਈ ਮਾਰਚ ਕਰਨਗੇ। ਉਨ੍ਹਾਂ ਕਿਹਾ ਸੈਂਟਰ ਸਰਕਾਰ ਵੱਲੋ ਅਗਨੀ ਪੰਥ ਯੋਜਨਾ ਤਹਿਤ ਬਣਾਇਆ ਕਾਨੂੰਨ ਵਾਪਸ ਲਿਆ ਜਾਵੇ,ਕਿਉਂਕਿ ਨੌਜਵਾਨ ਵਰਗ ਲਈ ਖਿਲਵਾੜ ਹੈ । ਅੱਜ ਦੇ ਇਸ ਐਕਸ਼ਨ ਵਿਚ ਰਣਜੀਤ ਸਿੰਘ ਚੌਹਾਨ ‘ਚਰਨਜੀਤ ਸਿੰਘ ਚਠਿਆਲ ‘ਬਾਲਕ੍ਰਿਸ਼ਨ ,ਕੁਲਦੀਪ ਸਿੰਘ,ਜਸਪ੍ਰੀਤ ਸਿੰਘ ,ਕੋਮਲ’ ਵਿਸ਼ਾਲ ,ਰਣਜੀਤ ਕੌਰ,ਰਮਨਜੀਤ ਕੌਰ,ਮੱਖਣ ਸਿੰਘ, ਹੈਰੀ, ਹੈਪੀ, ਜੋਗੀ ਜਗਦੀਸ਼ ਸਿੰਘ ਆਦਿ ਹਾਜ਼ਰ ਸਨ ।
ਫੋਟੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਸੂਹਾ ਦੇ ਮੈਂਬਰ।