Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਸਿਹਤ ਵਿਭਾਗ ਦੀ ਟੀਮ ਵੱਲੋਂ ਗਾਂਧੀ ਚੌਂਕ ਵਿਚ ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਚਲਾਨ ਕੱਟ ਕੇ 350 ਰੁ ਵਸੂਲੇ

ਸਿਹਤ ਵਿਭਾਗ ਦੀ ਟੀਮ ਵੱਲੋਂ ਗਾਂਧੀ ਚੌਂਕ ਵਿਚ ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਚਲਾਨ ਕੱਟ ਕੇ 350 ਰੁ ਵਸੂਲੇ

ਸਿਹਤ ਵਿਭਾਗ ਦੀ ਟੀਮ ਵੱਲੋਂ ਗਾਂਧੀ ਚੌਂਕ ਵਿਚ ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਚਲਾਨ ਕੱਟ ਕੇ 350 ਰੁ ਵਸੂਲੇ

ਪਠਾਨਕੋਟ 23 ਜੂਨ (ਅਵਿਨਾਸ਼ ਸ਼ਰਮਾ ) ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ ਦੇ ਹੁਕਮਾਂ ਤੇ ਸਿਵਲ ਸਰਜਨ ਦਫ਼ਤਰ ਦੀ ਟੀਮ ਵੱਲੋਂ ਗਾਂਧੀ ਚੌਂਕ ਪਠਾਨਕੋਟ ਦੇ ਆਲੇ ਦੁਆਲੇ ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਅਤੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਡਾ ਮੁਕਤਾ ਗੌਤਮ ਨੇ ਦੱਸਿਆ ਕਿ ਅੱਜ ਕਰੀਬ 7 ਪਾਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਸਿਰਫ 350 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਇਹ ਦੁਕਾਨਦਾਰ ਸ਼ਰੇਆਮ ਖੁਲੀ ਸਿਗਰਟ ਵੇਚ ਕੇ ਕਨੂੰਨ ਦੀਆਂ ਧੱਜੀਆਂ ਉਡਾ ਰਹੇ ਸਨ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਪੂਰਨ ਪਾਬੰਦੀ, ਸਿਗਰੇਟ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸਿੱਧੇ/ਅਸਿੱਧੇ ਇਸ਼ਤਿਹਾਰਾਂ ਤੇ ਰੋਕ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੇ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ ਜਾਂ ਖਰੀਦਣ ਤੇ ਪਾਬੰਦੀ।, ਕਿਸੇ ਵੀ ਵਿੱਦਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ਤੇ ਰੋਕ, ਬਿਨਾਂ ਸਿਹਤ ਚਿਤਾਵਨੀ ਦੇ ਸਿਗਰਟ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਰੋਕ, ਖੁੱਲ੍ਹੀ ਸਿਗਰਟ ਤੰਬਾਕੂ ਵੇਚਣ ਤੇ ਰੋਕ, ਆਦਿ । ਇਨ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਵੱਖ ਵੱਖ ਧਾਰਾ ਅਧੀਨ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਅਨੋਖ ਲਾਲ ਅਤੇ ਦਲਜੀਤ ਸਿੰਘ ਸਿਹਤ ਵਰਕਰ ਹਾਜ਼ਰ ਸਨ ।

error: copy content is like crime its probhihated