Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਵੀਆਂ ਸੜਕਾਂ ਬਣਾ ਕੇ ਪ੍ਰੀਮਿਕਸ ਪਾਉਣੀ ਭੁੱਲਿਆ ਪੰਜਾਬ ਮੰਡੀ ਬੋਰਡ

ਨਵੀਆਂ ਸੜਕਾਂ ਬਣਾ ਕੇ ਪ੍ਰੀਮਿਕਸ ਪਾਉਣੀ ਭੁੱਲਿਆ ਪੰਜਾਬ ਮੰਡੀ ਬੋਰਡ

ਨਵੀਆਂ ਸੜਕਾਂ ਬਣਾ ਕੇ ਪ੍ਰੀਮਿਕਸ ਪਾਉਣੀ ਭੁੱਲਿਆ ਪੰਜਾਬ ਮੰਡੀ ਬੋਰਡ

ਬਲਾਚੌਰ, 25 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਮਜਾਰੀ ਖੇਤਰ ‘ਚ ਪਿਛਲੀ ਕਾਂਗਰਸ ਸਰਕਾਰ ਦੇ ਸਾਬਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਯਤਨਾਂ ਸਦਕਾ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤ ਦੇਣ ਲਈ ਕੁਝ ਨਵੀਆਂ ਸੜਕਾਂ ਜਿਨ੍ਹਾਂ ‘ਚ ਸਿੰਬਲ ਮਜਾਰਾ ਤੋਂ ਰੁੜਕੀ ਮੁਗਲਾਂ, ਚਣਕੋਈ ਤੋਂ ਚਣਕੋਆ ਤੇ ਰੱਕੜਾਂ ਢਾਹਾਂ ਤੋਂ ਪੀਰ ਬੇਰੀ ਸ਼ਾਹ ਤੱਕ ਬਣਵਾਈਆਂ ਗਈਆਂ ਸਨ | ਜਿਨ੍ਹਾਂ ਨੂੰ ਪੰਜਾਬ ਮੰਡੀ ਬੋਰਡ ਵਲੋਂ ਪੱਥਰ ਪਾ ਕੇ ਤਿਆਰ ਕਰਵਾ ਦਿੱਤਾ ਗਿਆ ਸੀ ਪਰ ਮੰਡੀ ਬੋਰਡ ਇਨ੍ਹਾਂ ਸੜਕਾਂ ‘ਤੇ ਲੁੱਕ ਮਿਕਸ ਬਜਰੀ ਪਾਉਣੀ ਭੁੱਲ ਗਿਆ | ਜਿਸ ਕਾਰਨ ਇਨ੍ਹਾਂ ਸੜਕਾਂ ਦਾ ਪੱਥਰ ਖਿਲਰਿਆ ਪਿਆ ਹੈ, ਜੋ ਆਣ ਜਾਣ ਵਾਲੇ ਰਾਹਗੀਰਾਂ ਲਈ ਮੁਸੀਬਤ ਬਣ ਰਿਹਾ ਹੈ | ਹੁਣ ਅੱਗੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ | ਜੇਕਰ ਇਨ੍ਹਾਂ ਸੜਕਾਂ ‘ਤੇ ਪ੍ਰੀਮਿਕਸ ਨਾ ਪਾਈ ਗਈ ਤਾਂ ਬਰਸਾਤਾਂ ਦੇ ਪਾਣੀਆਂ ਨਾਲ ਸਾਰਾ ਪੱਥਰ ਹੜ੍ਹਨ ਦਾ ਖ਼ਤਰਾ ਬਣ ਜਾਵੇਗਾ | ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸੜਕਾਂ ‘ਤੇ ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਮਿਕਸ ਪਾਈ ਜਾਵੇ ਤੇ ਲੋਕਾਂ ਨੂੰ ਬਣਦੀ ਸਹੂਲਤ ਦਿੱਤੀ ਜਾਵੇ |