Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਦੇ ਅਧਿਆਪਕਾਂ ਨੂੰ ਪੜਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਦਿੱਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਅਧਿਆਪਕਾਂ ਨੂੰ ਪੜਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਦਿੱਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਅਧਿਆਪਕਾਂ ਨੂੰ ਪੜਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਦਿੱਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ

ਬਟਾਲਾ 25 ਜੂਨ (ਅਵਿਨਾਸ਼ ਸ਼ਰਮਾ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਅਧਿਆਪਕਾਂ ਸੰਬੰਧੀ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ‘ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੜਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਨੂੰ ਸਰਕਾਰਾਂ ਵੱਲੋਂ ਵਾਧੂ ਕੰਮ ਦਿੱਤੇ ਜਾ ਰਹੇ ਹਨ ਜਿਸ ਨਾਲ ਬੱਚਿਆਂ ਦੀ ਪੜਾਈ ਅਤੇ ਸਕੂਲਾਂ ਦੇ ਪ੍ਰਬੰਧਾਂ ਉੱਪਰ ਵੀ ਬੁਰਾ ਅਸਰ ਪਿਆ ਹੈ। ਅਧਿਆਪਕ ਜਥੇਬੰਦੀਆਂ ਇਹ ਵਾਧੂ ਕੰਮ ਵਾਪਸ ਲੈਣ ਲਈ ਮੰਗ ਕਰ ਰਹੀਆਂ ਸਨ। ਮੁੱਖ ਮੰਤਰੀ ਨੇ ਸਦਨ ਨੂੰ ਵਿਸ਼ਵਾਸ਼ ਦਿੱਤਾ ਕਿ ਭਵਿੱਖ ਵਿੱਚ ਅਧਿਆਪਕਾਂ ਤੋਂ ਸਿਰਫ਼ ਬੱਚਿਆਂ ਦੀ ਪੜਾਈ ਅਤੇ ਸਕੂਲ ਨਾਲ ਸੰਬੰਧਿਤ ਕੰਮ ਹੀ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜਲਦੀ ਹੀ 5994 ਈਟੀਟੀ ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਅਧਿਆਪਕਾਂ ਨੂੰ ਸਮੇਂ ਦੀ ਸਿੱਖਿਆ ਦੇ ਹਾਣ ਦਾ ਬਣਾਉਣ ਲਈ ਟ੍ਰੇਨਿੰਗ ਲੈਣ ਵਾਸਤੇ ਵਿਦੇਸ਼ ਵੀ ਭੇਜਿਆ ਜਾਵੇਗਾ। ਉਨਾਂ ਦੱਸਿਆ ਸੂਬਾ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਯੂਐਸ ਅੰਬੈਸੀ ਨਾਲ ਇਸ ਯੋਜਨਾ ਸੰਬੰਧੀ ਤਾਲਮੇਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਦੇ ਅਧਿਆਪਕਾਂ ਨੂੰ ਯੂਜੀਸੀ ਅਨੁਸਾਰ ਪੇ-ਸਕੇਲ ਦਿੱਤਾ ਜਾਵੇਗਾ। ਤਕਨੀਕੀ ਸਿੱਖਿਆ ਦੇ ਖੇਤਰ ਸੰਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ‘ਚ 19 ਨਵੀਆਂ ਆਈਟੀਆਈ ਸੰਸਥਾਵਾਂ ਖੋਲੀਆਂ ਜਾਣਗੀਆਂ ਅਤੇ ਤਕਨੀਕੀ ਸੰਸਥਾਵਾਂ ਵਿੱਚ 44 ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਅਧਿਆਪਕਾਂ ਦੇ ਵਾਧੂ । ਕੰਮ ਸੰਬੰਧੀ ਕੀਤੇ ਐਲਾਨ ਦਾ ਸਵਾਗਤ ਕਰਦੇ ਹੋਏ ਅਧਿਆਪਕ ਆਗੂ ਬਲਜਿੰਦਰ ਪ੍ਰਭੂ, ਦਲਜਿੰਦਰ ਸਿੰਘ ਪੰਡੋਰੀ, ਕੁਲਦੀਪ ਸਿੰਘ ਛਾਪਾ, ਜਗਤਾਰ ਸਿੰਘ ਪੱਤੀ ਸੇਖਵਾਂ ਨੇ ਕਿਹਾ ਕਿ ਅਜਿਹੇ ਐਲਾਨ ਪਿਛਲੀਆਂ ਸਰਕਾਰਾਂ ਵੱਲੋਂ ਵੀ ਕੀਤੇ ਜਾਂਦੇ ਰਹੇ ਹਨ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾ ਕੇ ਸਰਕਾਰੀ ਸਕੂਲਾਂ ‘ਚ ਵਿੱਦਿਅਕ ਮਿਆਰ ਹੋਰ ਉੱਚਾ ਚੁੱਕਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।