Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੀ.ਏ ਵੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ‘ਤੇ ਕੀਤਾ ਪਹਿਲਾ ਸਥਾਨ ਹਾਸਲ

ਬੀ.ਏ ਵੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ‘ਤੇ ਕੀਤਾ ਪਹਿਲਾ ਸਥਾਨ ਹਾਸਲ

ਬੀ.ਏ ਵੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ‘ਤੇ ਕੀਤਾ ਪਹਿਲਾ ਸਥਾਨ ਹਾਸਲ

ਬਲਾਚੌਰ, 29 ਜੂਨ (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ‘ਚ ਵਿਧਾਨਸਭਾ ਹਲਕਾ ਬਲਾਚੌਰ ਦੇ ਪਿੰਡ ਮਾਣੇਵਾਲ ਦੇ ਬੀ.ਏ.ਵੀ ਸਕੂਲ ਬਲਾਚੌਰ ਪੜ੍ਹਦੇ ਬੂਟਾ ਸਿੰਘ ਨੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਹਲਕਾ ਬਲਾਚੌਰ ਤੇ ਆਪਣੇ ਮਾਪਿਆਂ ਦਾ ਨਾਂਅ ਸੂਬਾ ਪੱਧਰ ‘ਤੇ ਰੌਸ਼ਨ ਕੀਤਾ ਹੈ | ਜ਼ਿਲ੍ਹਾ ਪੱਧਰ ‘ਤੇ ਬਾਰ੍ਹਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੀ.ਏ.ਵੀ. ਸਕੂਲ ਬਲਾਚੌਰ ਦੇ ਵਿਦਿਆਰਥੀ ਬੂਟਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਦਾ ਸਿਹਰਾ ਬੀ.ਏ.ਵੀ ਸਕੂਲ ਦੇ ਪਿ੍ੰਸੀਪਲ ਰਵਿੰਦਰ ਠਾਕੁਰ ਤੇ ਕਲਾਸ ਇੰਚਾਰਜ ਮੈਡਮ ਰਜਨੀਸ਼ ਵਰਮਾ ਨੂੰ ਦਿੰਦਿਆਂ ਕਿਹਾ ਸਕੂਲ ਦੇ ਮਿਹਨਤਕਸ਼ ਹਰ ਸਮੇਂ ਅੱਗੇ ਵਧਣ ਦੀ ਪ੍ਰੇਰਨਾ ਕਰਨ ਵਾਲੇ ਸਕੂਲ ਸਟਾਫ਼ ਦੀ ਬਦੌਲਤ ਅੱਜ ਇਹ ਮਾਣ ਪ੍ਰਾਪਤ ਹੋਇਆ ਹੈ | ਬਾਰ੍ਹਵੀਂ ਜਮਾਤ ਦੇ ਆਏ ਨਤੀਜੇ ਵਿਚ ਬੂਟਾ ਸਿੰਘ ਨੇ ਆਰਟਸ ਗਰੁੱਪ ‘ਚ 500 ਵਿਚੋਂ 493 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ ਪਹਿਲਾ ਅਤੇ ਪੰਜਾਬ ਪੱਧਰ ‘ਤੇ ਬਣੀ ਮੈਰਿਟ ਵਿਚੋਂ 39 ਵਾਂ ਸਥਾਨ ਪ੍ਰਾਪਤ ਕੀਤਾ | ਬੂਟਾ ਸਿੰਘ ਨੇ ਦੱਸਿਆ ਕਿ ਭਵਿੱਖ ‘ਚ ਉਹ ਆਈ.ਪੀ.ਐੱਸ, ਆਈ.ਏ.ਐੱਸ. ਦੀ ਤਿਆਰੀ ਕਰਕੇ ਅਫ਼ਸਰ ਬਣਨ ਦਾ ਸੁਪਨਾ ਹੈ | ਜਿਉਂ ਹੀ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਬੂਟਾ ਸਿੰਘ ਨੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖ਼ਬਰ ਆਈ ਤਾਂ ਬਲਾਚੌਰ ਬਲਾਕ ਦੇ ਪਿੰਡ ਮਾਣੇਵਾਲ ਉਸ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਮਾਣੇਵਾਲ ਨੇ ਕਿਹਾ ਕਿ ਅੱਜ ਮੈਨੂੰ ਤੇ ਮੇਰੇ ਪਿੰਡ ਨੂੰ ਫ਼ਖਰ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਪਿੰਡ ਦੇ ਹੋਣਹਾਰ ਨੌਜਵਾਨ ਨੇ ਬਾਰ੍ਹਵੀਂ ਜਮਾਤ ‘ਚ ਚੰਗੇ ਅੰਕ ਪ੍ਰਾਪਤ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਦੱਸਣਯੋਗ ਹੈ ਕਿ ਵਿਦਿਆਰਥੀ ਬੂਟਾ ਸਿੰਘ ਦਾ ਪਿਤਾ ਡਰਾਈਵਰੀ ਕਰਦਾ ਹੈ | ਬੇਟੇ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਰਪੰਚ ਬਲਜਿੰਦਰ ਸਿੰਘ ਮਾਣੇਵਾਲ, ਦਾਦੀ ਸੁਰਜੀਤ ਕੌਰ, ਮਨਜੀਤ ਸਿੰਘ ਪਿਤਾ, ਮਾਤਾ ਬਲਵੀਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਪ੍ਰਗਟਾਈ |