Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 36 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 36 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 36 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 29 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 36 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਅਜੀਤ ਸਿੰਘ,ਸਰਪੰਚ ਕਸ਼ਮੀਰ ਸਿੰਘ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਾਫੀ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਚੁੱਪੀ ਸਾਧੀ ਹੋਈ ਹੈ।ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।

ਜਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਵੀ ਕਿਸਾਨਾਂ ਦੀ ਇਸ ਮੰਗ ਨੂੰ ਜਲਦ ਹੱਲ ਕਰਵਾਉਣ ਲਈ ਵਿਧਾਨ ਸਭਾ ਵਿਚ ਆਪਣੇ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੋਂ ਇਸ ਸਬੰਧੀ ਸਵਾਲ ਪੁੱਛੇ ਸਨ। ਇਸ ਸਬੰਧੀ ਮੰਤਰੀ ਸਾਹਿਬ ਵਲੋਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਗਿਆ ਕਿ ਸ਼ੈਸ਼ਨ ਖਤਮ ਹੁੰਦਿਆਂ ਹੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੇ ਦਿਨਾਂ ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਇਸ ਮਸਲੇ ਨੂੰ ਹੱਲ ਕਰਵਾਉਣਗੇ। 

ਇਸ ਮੌਕੇ ਹੇਮਰਾਜ, ਗੁਰਦਿਆਲ ਸਿੰਘ,ਪੂਰਨ ਸਿੰਘ,ਦੌਲਤੀ ਰਾਮ, ਬੁੱਧ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ, ਬਿਸ਼ਨ ਦਾਸ, ਉਂਕਾਰ ਸਿੰਘ, ਸ਼ਿਵ ਦਿਆਲ,ਨਵੀਂ ਅਟਵਾਲ, ਜਤਿਨ ਡਡਵਾਲ, ਅਸ਼ੋਕ ਕੁਮਾਰ, ਹੇਮ ਰਾਜ, ਰਕੇਸ਼ ਕੁਮਾਰ ਭੱਟਲਾਂ, ਅਰਵਿੰਦਰ ਸਿੰਘ, ਮੋਹਨ ਸਿੰਘ, ਰਾਮ ਲਾਲ, ਸੁਖਦੇਵ ਸਿੰਘ, ਗੁਰਦਿਆਲ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਜੋਗਰਾਜ ਸਿੰਘ,ਸੋਨੂੰ ਦਾਰਾਪੁਰ,ਅਰਜੁਨ ਦਾਸ, ਗੁਰਦੇਵ ਸਿੰਘ,ਮਾਸਟਰ ਹਰਦੀਪ ਸਿੰਘ,ਨੰਦ ਪ੍ਰਕਾਸ਼, ਸਤਵਿੰਦਰ ਸਿੰਘ ਅਟਵਾਲ, ਮਝੈਲ ਸਿੰਘ,ਕੁਲਵੀਰ ਸਿੰਘ ਧੂਤਕਲਾਂ,ਬਲੀ ਸਿੰਘ ਧੂਤ, ਦਲਵੀਰ ਸਿੰਘ ਧੂਤ, ਜਸਵਿੰਦਰ ਸਿੰਘ ਕਮਲਜੀਤ ਕੌਰ,ਬਚਨੋ ਦੇਵੀ, ਨਿਰੰਜਣ ਕੌਰ,ਦਰਸ਼ਨਾਂ ਦੇਵੀ ਹਰਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਸਵਰਨ ਕੌਰ,ਨੀਲਮ ਕੁਮਾਰੀ, ਸ਼ਤੋਸ਼ ਕੁਮਾਰੀ,ਪਰਮੀਤ ਕੌਰ, ਰਾਧਿਕਾ ਦੇਵੀ, ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।