Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ 30 ਨੂੰ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਬਜ਼ਟ ਦੀਆਂ ਕਾਪੀਆਂ ਸਾੜਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ 30 ਨੂੰ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਬਜ਼ਟ ਦੀਆਂ ਕਾਪੀਆਂ ਸਾੜਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ 30 ਨੂੰ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਬਜ਼ਟ ਦੀਆਂ ਕਾਪੀਆਂ ਸਾੜਨ ਦਾ ਐਲਾਨ

ਸਰਕਾਰ ਮੀਟਿੰਗ ਕਰਨ ਤੋਂ ਭੱਜੀ

ਨਵਾਂ ਸ਼ਹਿਰ,29 ਜੂਨ (ਜਤਿੰਦਰ ਪਾਲ ਸਿੰਘ ਕਲੇਰ ): ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਉਸ ਵਕਤ ਸਾਹਮਣੇ ਆਇਆ ਜਦ ਓਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਸੰਗਰੂਰ ਵਿਖੇ 16 ਜੂਨ ਨੂੰ ਝੰਡੇ ਮਾਰਚ ਕਰਦਿਆਂ ਮੁੱਖ ਮੰਤਰੀ ਰਿਹਾਇਸ਼ ਵੱਲ ਵਧਦਿਆਂ ਸਮੇਂ ਸੰਗਰੂਰ ਜ਼ਿਲਾ ਪ੍ਰਸਾਸ਼ਨ ਨੇ ਜਥੇਬੰਦੀ ਅਤੇ ਸਰਕਾਰ ਨਾਲ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉੱਚ ਪੱਧਰੀ ਮੀਟਿੰਗ ਤਹਿ ਕਰਵਾਈ ਸੀ।ਇਸੇ ਤਹਿਤ ਮਿਤੀ 28 ਦੀ ਮੀਟਿੰਗ ਵਿੱਚ ਸਰਕਾਰ ਨੇ ਸੰਘਰਸ਼ ਕਮੇਟੀ ਆਗੂਆ ਦੇ ਮੱਥੇ ਲੱਗਣ ਤੋ ਵੀ ਟਾਲਾ ਵੱਟੀ ਰੱਖਿਆ । ਜ਼ਿਲ੍ਹਾ ਕਨਵੀਨਰ ਸ਼੍ਰੀ ਗੁਰਦਿਆਲ ਮਾਨ ਅਤੇ ਕੋ ਕੰਨਵੀਨਰ ਸ਼੍ਰੀ ਜੁਝਾਰ ਸੰਹੂਗੜਾ ਨੇ ਦੱਸਿਆ ਕਿ ਸਰਕਾਰ ਨੇ ਸਾਡੇ ਸਮੇਤ ਹੋਰ ਵੀ ਕਈ ਧਿਰਾਂ ਨਾਲ ਇਸ ਦਿਨ ਮੀਟਿੰਗ ਰੱਖੀ ਸੀ। ਸੂਬੇ ਦੇ ਕੋਨੇ ਕੋਨੇ ਤੋਂ ਸਾਡੇ ਨੁਮਾਇੰਦੇ ਸਵੇਰ ਤੋਂ ਮੀਟਿੰਗ ਸਥਾਨ ਤੇ ਪਹੁੰਚ ਚੁੱਕੇ ਸਨ, ਪਰ ਪ੍ਰਸਾਸ਼ਨ ਸ਼ਾਮ ਤੱਕ ਕੋਈ ਨਾ ਕੋਈ ਬਹਾਨਾ ਲਾ ਕੇ ਡੰਗ ਟਪਾਈ ਕਰੀ ਜਾਂਦੀ ਰਹੀ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਵਾ ਕੇ ਕੰਮ ਸਾਰਨ ਦੇ ਯਤਨ ਕਰਦਾ ਰਿਹਾ। ਹੋਰਨਾਂ ਜਥੇਬੰਦੀਆ ਵਾਂਗ ਸਾਨੂੰ ਵੀ ਸ਼ਾਮ ਤੱਕ ਧੁੱਪੇ ਸੜਨਾ ਪਿਆ। ਸ਼੍ਰੀ ਮਾਨ ਨੇ ਕਿਹਾ ਕਿ ਆਪ ਨੇ ਚੋਣ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਪਹਿਲੇ ਸੈਸ਼ਨ ਚ ਹੀ ਬਹਾਲ ਕਰਨ ਦਾ ਵਾਅਦਾ ਕੀਤਾ ਸੀ । ਪਰ ਓਸਨੇ ਵਿਧਾਨ ਸਭਾ ਚ ਪੇਸ਼ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮਤਾ ਰੱਦ ਕਰ ਦਿੱਤਾ।
ਜ਼ਿਲ੍ਹਾ ਜਨਰਲ ਸਕੱਤਰ ਸ਼੍ਰੀ ਓਮਕਾਰ ਸ਼ੀਹਮਾਰ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਇਸ ਹਰਕਤ ਦਾ ਨੋਟਿਸ ਲੈਂਦਿਆਂ 30 ਜੂਨ ਨੂੰ ਜ਼ਿਲਾ ਪੱਧਰ ਡਿਪਟੀ ਕਮਿਸ਼ਨਰ ਦੇ ਗੇਟ ਸਾਹਮਣੇ,ਨੇੜੇ ਵੇਰਕਾ ਬੂਥ,ਚੰਡੀਗੜ੍ਹ ਰੋਡ ਨਵਾਂ ਸ਼ਹਿਰ ਵਿਖੇ ਸਵੇਰੇ 10 ਵਜੇ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰਕੇ ਬਜ਼ਟ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਸਾਰੇ ਐਨ ਪੀ ਐਸ ਤੋਂ ਪੀੜਤ ਮੁਲਾਜਮਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਇਸ ਰੋਸ ਮੁਜਾਹਰੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਕਿ ਸਰਕਾਰ ਦਾ ਮੁਲਾਜਮਾਂ ਵਿਰੋਧੀ ਵਤੀਰਾ ਨੰਗਾ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਸੁਰਿੰਦਰ ਛੂਛੇਵਾਲ,ਨਵੀਨ ਕਰੀਹਾ,ਭੁਪਿੰਦਰ ਨਾਗਰਾ,ਬਲਵੀਰ ਕਰਨਾਣਾ,ਸ਼ਤੀਸ ਨਵਾਂ ਗਰਾਂ ਅਤੇ ਜਮੁਨਾ ਦੇਵੀ ਵੀ ਮੌਜੂਦ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।

error: copy content is like crime its probhihated