Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

ਗੜ੍ਹਦੀਵਾਲਾ 1 ਜੁਲਾਈ (ਚੌਧਰੀ /ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ 55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮੁਖਤਿਆਰ ਸਿੰਘ ਰਾਏ ਪੁਲਿਸ ਕਪਤਾਨ ਤਫਤੀਸ ਹੁਸਿਆਰਪੁਰ ਅਤੇ ਰਾਜ ਕੁਮਾਰ ਡੀ.ਐਸ.ਪੀ.ਸਬ ਡਵੀਜਨ ਟਾਡਾ ਦੀ ਨਿਗਰਾਨੀ ਅਧੀਨ ਇੰਸਪੈਕਟਰ ਪਰਦੀਪ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲ ਵੱਲੋ ਮੁਹਿੰਮ ਤਹਿਤ ਪੁਲਿਸ ਪਾਰਟੀ ਏ.ਐਸ. ਆਈ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਗੜਦੀਵਾਲ ਤੋਂ ਕੁੱਲੀਆਂ ਸਾਈਡ ਨੂੰ ਜਾ ਰਿਹਾ ਸੀ ਤਾ ਜੱਦ ਪੁਲਿਸ ਪਾਰਟੀ ਕੁੱਲੀਆਂ ਪਿੰਡ ਤੋ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਨੌਜਵਾਨ ਮੋਟਰਸਾਈਕਲ ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਨੂੰ ਮੋੜਨ ਲੱਗਾ ਜੋ ਮੋਟਰਸਾਈਕਲ ਸਲਿੱਪ ਹੋਣ ਕਾਰਨ ਡਿੱਗ ਪਿਆ। ਜਿਸ ਨੂੰ ਏ.ਐਸ.ਆਈ ਜਗਦੀਪ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਜਿਸ ਨੇ ਆਪਣਾ ਨਾਮ ਰੋਹਿਤ ਕੁਮਾਰ ਉਰਫ ਨਿੱਕਾ ਪੁੱਤਰ ਅਸਵਨੀ ਕੁਮਾਰ ਵਾਸੀ ਹੰਸ ਨਗਰ ਗੜ੍ਹਦੀਵਾਲਾ ਦੱਸਿਆ।ਜਿਸ ਦੀ ਤਲਾਸੀ ਕਰਨ ਤੇ 55 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਇਆ।ਜਿਸ ਤੇ  20-22-61-85 NDPS Act ਅਧੀਨ ਮਾਮਲਾ ਦਰਜ ਕੀਤਾ ਗਿਆ। ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।