Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ
ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 1 ਜੁਲਾਈ(ਬਿਊਰੋ) : 17 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਯਾਤਰੀਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ.  ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਫੌਜ ਦੇ ਅਧਿਕਾਰੀਆਂ ਸਮੇਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਆਪਸੀ ਤਾਲਮੇਲ ਨਾਲ ਸਾਂਝੇ ਤੌਰ ’ਤੇ ਪੈਟਰੋÇਲੰਗ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਲਈ ਮੈਡੀਕਲ ਟੀਮਾਂ ਤੋਂ ਇਲਾਵਾ ਐਂਬੂਲੈਂਸਾਂ ਦਾ ਵੀ ਉਚਿਤ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ 24 ਘੰਟੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਪਣਾ ਐਕਸ਼ਨ ਪਲਾਨ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਜਿਥੇ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਰਿਕਵਰੀ ਵੈਨਾਂ ਦਾ ਪ੍ਰਬੰਧ ਕਰਨ ਲਈ ਕਿਹਾ, ਉਥੇ ਸਬੰਧਤ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਯਾਤਰੀਆਂ ਲਈ ਹਰ ਸਹੂਲਤ ਦਾ ਸੁਚੱਜਾ ਪ੍ਰਬੰਧ ਕਰਨ ਲਈ ਵੀ ਕਿਹਾ।
ਐਸ.ਐਸ.ਪੀ.ਸਰਤਾਜ ਸਿੰਘ ਚਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਪੀ.ਮੁਖਤਿਆਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ  ਸ਼ਿਵਰਾਜ ਸਿੰਘ ਬੱਲ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated