Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 30 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

30 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

30 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

ਗੜ੍ਹਦੀਵਾਲਾ 3 ਜੁਲਾਈ (ਚੌਧਰੀ) : 30 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪਰਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਨਿਲ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨਾਲ ਬਾ ਸਵਾਰੀ ਪਰਾਈਵੇਟ ਵਹੀਕਲ ਬਰਾਏ ਕਰਨੇ ਗਸਤ ਬਾ ਚੈਕਿੰਗ,ਸ਼ੱਕੀ ਪੁਰਸ਼ਾਂ ਅਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਥਾਣਾ ਗੜਦੀਵਾਲ ਤੋ ਥਿੰਦਾਂ ਚਿੱਫਵਾ,ਭੱਟੀਆਂ ਅੰਬਾਲਾ ਜੱਟਾਂ ਨੂੰ ਜਾ ਰਹੇ ਤਾਂ ਜਦੋਂ ਪੁਲਿਸ ਪਾਰਟੀ ਟਾਹਲੀ ਮੌੜ ਤੋ ਅੱਗੇ ਭੱਟੀਆਂ ਵਾਲੀ ਸੜਕ ਨਜਦੀਕ ਪੁੱਜੀ ਤਾ ਇੱਕ ਸਰਦਾਰ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਹੋਏ ਕੁੜਤੇ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਕੱਢ ਕੇ ਕੱਚੀ ਜਗ੍ਹਾਂ ਸੁੱਟ ਦਿੱਤਾ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮਪਤਾ ਪੁੱਛਿਆ ਜਿਸਨੇ ਆਪਣਾ ਨਾਮ ਅਮਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਭੱਟੀਆਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜੋ ਉਸ ਵੱਲੋ ਸੁੱਟੇ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਦਾ ਮੂੰਹ ਖੋਲ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 30 ਗ੍ਰਾਮ ਨਸ਼ੀਲਾ ਪਾਊਡਰ ਹੋਣ ਤੇ ਮੁੱਕਦਮਾ ਦਰਜ ਕੀਤਾ ਗਿਆ।