Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਮਰਨਾਥ ਯਾਤਰਾ ਦੇ ਮੱਦੇਨਜਰ ਦਸੂਹਾ ਪੁਲਿਸ ਨੇ ਰੇਲਵੇ ਸਟੇਸ਼ਨ ਸਮੇਤ ਜਨਤਕ ਥਾਵਾਂ ਤੇ ਕੀਤੀ ਚੈਕਿੰਗ 

ਅਮਰਨਾਥ ਯਾਤਰਾ ਦੇ ਮੱਦੇਨਜਰ ਦਸੂਹਾ ਪੁਲਿਸ ਨੇ ਰੇਲਵੇ ਸਟੇਸ਼ਨ ਸਮੇਤ ਜਨਤਕ ਥਾਵਾਂ ਤੇ ਕੀਤੀ ਚੈਕਿੰਗ 

ਅਮਰਨਾਥ ਯਾਤਰਾ ਦੇ ਮੱਦੇਨਜਰ ਦਸੂਹਾ ਪੁਲਿਸ ਨੇ ਰੇਲਵੇ ਸਟੇਸ਼ਨ ਸਮੇਤ ਜਨਤਕ ਥਾਵਾਂ ਤੇ ਕੀਤੀ ਚੈਕਿੰਗ 

ਦਸੂਹਾ 3 ਜੁਲਾਈ( ਚੌਧਰੀ) : ਅੱਜ ਦਸੂਹਾ ਪੁਲਿਸ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਦੇ ਮੱਦੇਨਜਰ ਥਾਣਾ ਮੁਖੀ ਦਸੂਹਾ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦਸੂਹਾ ਵਿਖੇ ਬੱਸ ਸਟੈਂਡ, ਪੈਟਰੋਲ ਪੰਪ,ਰੇਲਵੇ ਸਟੇਸ਼ਨ ,ਮਾਤਾ ਰਾਣੀ ਚੌਂਕ, ਸ਼ਿਵ ਮੰਦਰ ਹਾਜੀਪੁਰ ਚੌਂਕ, ਢਾਬੇ ਪੁਲੀਆਂ ਭੈ ਇਲਾਵਾ ਅਤੇ ਵਾਹਨਾ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ। ਇਸ ਮੌਕੇ ਥਾਣਾ ਮੁਖੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਦੇ ਮੁੱਦੇ ਨਜਰ ਜਿਲ੍ਹੇ ਅੰਦਰ ਵੱਡੇ ਪੱਧਰ ਦੇ – ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਸਦੇ ਦੌਰਾਨ ਢਾਬੇ ਬੱਸ ਸਟੈਂਡ, ਰੈਸਟੋਰੈਂਟ, ਪੁੱਲ ਪੁਲੀਆਂ ਤੇ ਵੱਖ-ਵੱਖ ਵਾਹਨਾਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂਕਿ ਕਿਸੇ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲਾਵਾਰਸ ਜਾਂ ਸੱਕੀ ਵਸਤੂ ਨਜ਼ਰ ਆਵੇ ਤਾ ਉਸਨੂੰ ਹੱਥ ਨਾ ਲਗਾਉਣ ਅਤੇ ਜੇਕਰ ਇਲਾਕੇ ਅੰਦਰ ਕੋਈ ਸੱਕੀ ਵਿਅਕਤੀ ਘੁੰਮਦਾ ਨਜਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੇ ਸੰਬੰਧ ਵਿੱਚ ਜਿੱਥੇ ਜਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ ਹਨ ਓਥੇ ਹੀ ਇਲਾਕੇ ਵਿੱਚ ਵੱਖ ਵੱਖ ਥਾਵਾਂ ਤੇ ਨਾਕੇ ਲਗਾਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਗਸ਼ਤ ਵੀ ਕੀਤੀ ਜਾ ਰਹੀ ਹੈ ਤਾਂਕਿ ਅਮਰਨਾਥ ਯਾਤਰਾ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਥਾਣਾ ਦਸੂਹਾ ਪੁਲਿਸ ਦੇ ਸਮੂਹ ਕਰਮਚਾਰੀ ਹਾਜਰ ਸਨ।