Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਆਹ ਦੇ ਬੰਧਨ ਵਿੱਚ ਬੱਝਣਗੇ ਕੱਲ CM ਭਗਵੰਤ ਮਾਣ

ਵਿਆਹ ਦੇ ਬੰਧਨ ਵਿੱਚ ਬੱਝਣਗੇ ਕੱਲ CM ਭਗਵੰਤ ਮਾਣ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਘਰ ਵਸਾਉਣ ਦਾ ਮਨ ਬਣਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਦੂਜੀ ਵਾਰ ਵਿਆਹ ਬੰਧਨ ਵਿੱਚ ਬੱਝ ਜਾਣਗੇ। ਜਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ ਤੇ ਏਨਾ ਦੇ ਦੋ ਬੱਚੇ ਵੀ ਹਨ ਤੇ ਤਲਾਕ ਤੋਂ ਬਾਅਦ ਆਪਣੀ ਮਾਂ ਨਾਲ ਵਿਦੇਸ਼ ਵਿੱਚ ਰਹਿੰਦੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।

ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ ‘ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ ‘ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਵੀ ਦਸ ਦਈਏ ਕਿ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ,ਜਿਸ ਤੋਂ ਬਾਅਦ ਹੁਣ ਮਾਨ ਨੇ ਵਿਆਹ ਕਰਾਉਣ ਦਾ ਫ਼ੈਸਲਾ ਲਿਆ।

error: copy content is like crime its probhihated