Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦੇਸ਼ ਭਗਤਾਂ ਸਕੂਲ ਧੂਤ ਕਲਾਂ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਦੇਸ਼ ਭਗਤਾਂ ਸਕੂਲ ਧੂਤ ਕਲਾਂ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਦੇਸ਼ ਭਗਤਾਂ ਸਕੂਲ ਧੂਤ ਕਲਾਂ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 6 ਜੁਲਾਈ (ਚੌਧਰੀ) : ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਦੇ ਪ੍ਰਿੰਸ਼ੀਪਲ ਸ਼੍ਰੀ ਵਿਕਰਮ ਸਿੰਘ ਜੀ ਅਤੇ ਮਾਸਟਰ ਸੁਖਦੇਵ ਕਾਜਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਜਮਾਤ ਦੇ ਨਤੀਜੇ ਅਨੁਸਾਰ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ। ਕੁੱਲ 59 ਦੇ 59 ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ।ਸਕੂਲ ਵਿੱਚੋਂ ਸੁਪਨਦੀਪ ਕੌਰ ਪੁੱਤਰੀ ਸ਼੍ਰੀ ਮੁਖ਼ਤਿਆਰ ਸਿੰਘ ਪਿੰਡ ਪੱਖੋਵਾਲ ਪੰਡੋਰੀ ਨੇ 605 (93.07%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਿਮਰਨ ਪੁੱਤਰੀ ਸ਼੍ਰੀ ਜਸਵਿੰਦਰ ਸਿੰਘ ਪਿੰਡ ਧੂਤ ਕਲਾਂ ਨੇ 601(92.46%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅੰਸ਼ਿਕਾ ਪੁੱਤਰੀ ਸ਼੍ਰੀ ਜਸਵੀਰ ਸਿੰਘ ਪਿੰਡ ਧੂਤ ਕਲਾਂ ਨੇ 484 (96.8%) ਅੰਕ ਪ੍ਰਾਪਤ ਕਰਕੇ ਤੀਸਰਾ ਅਤੇ ਸੰਦੀਪ ਕੌਰ ਪੁੱਤਰੀ ਸ਼੍ਰੀ ਮਨਜੀਤ ਸਿੰਘ ਪਿੰਡ ਧੂਤ ਕਲਾਂ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ, ਉਹਨਾਂ ਦੇ ਮਾਪਿਆ ਅਤੇ ਸਮੂਹ ਸਟਾਫ਼ ਨੂੰ ਜਾਂਦਾ ਹੈ।