Prime Punjab Times

Latest news
ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ
ADVERTISEMENT
You are currently viewing ਕੋਵਿਡ ਕਾਰਨ ਜਾਨ ਗਵਾ ਚੁੱਕੇ ਪਰਿਵਾਰਾਂ ਦੇ ਵਾਰਿਸ ਮੁਆਵਜ਼ੇ ਲਈ ਤੁਰੰਤ ਦਸਤਾਵੇਜ਼ ਜਮ੍ਹਾਂ ਕਰਵਾਉਣ : ਡਿਪਟੀ ਕਮਿਸ਼ਨਰ

ਕੋਵਿਡ ਕਾਰਨ ਜਾਨ ਗਵਾ ਚੁੱਕੇ ਪਰਿਵਾਰਾਂ ਦੇ ਵਾਰਿਸ ਮੁਆਵਜ਼ੇ ਲਈ ਤੁਰੰਤ ਦਸਤਾਵੇਜ਼ ਜਮ੍ਹਾਂ ਕਰਵਾਉਣ : ਡਿਪਟੀ ਕਮਿਸ਼ਨਰ

ਕੋਵਿਡ ਕਾਰਨ ਜਾਨ ਗਵਾ ਚੁੱਕੇ ਪਰਿਵਾਰਾਂ ਦੇ ਵਾਰਿਸ ਮੁਆਵਜ਼ੇ ਲਈ ਤੁਰੰਤ ਦਸਤਾਵੇਜ਼ ਜਮ੍ਹਾਂ ਕਰਵਾਉਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 6 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ  ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਰਖਾਸਤ/ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ੀਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ), ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ ਅਤੇ ਮਿ੍ਰਤਕ ਵਿਅਕਤੀ ਦੇ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇਕ ਹੋਵੇ) ਪ੍ਰਤੀਬੇਨਤੀ ਨਾਲ ਨੱਥੀ ਕਰਕੇ ਆਪਣੀਆਂ ਦਰਖ਼ਾਸਤਾਂ ਐਸ.ਡੀ.ਐਮ ਦਫ਼ਤਰ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦੇ ਸਕਦੇ ਹਨ ਅਤੇ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਲੈ ਸਕਦੇ ਹਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜੇਕਰ ਇਸ ਸਬੰਧੀ ਅਜੇ ਤੱਕ ਵੀ ਕਿਸੇ ਪਰਿਵਾਰ ਵੱਲੋਂ ਦਰਖ਼ਾਸਤ ਅਤੇ ਲੋੜੀਂਦੇ ਦਸਤਾਵੇਜ ਦਫ਼ਤਰ ਵਿਚ ਜਮ੍ਹਾਂ ਨਹੀਂ ਕਰਵਾਏ ਗਏ, ਤੁਰੰਤ ਜਮ੍ਹਾਂ ਕਰਵਾਉਂਦੇ ਹੋਏ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਣ ਵਾਲੇ ਇਨ੍ਹਾਂ ਬਿਨੈਪੱਤਰਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਿਚ ਮੈਰਿਟ ’ਤੇ ਵਿਚਾਰ ਕਰਦੇ ਹੋਏ ਐਕਸਗ੍ਰੇਸ਼ੀਆ ਗਰਾਂਟ ਜਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪ੍ਰਭਾਵਿਤ ਪਰਿਵਾਰਾਂ ਨਾਲ ਤਾਲਮੇਲ ਕਰਕੇ ਪ੍ਰਤੀ ਬੇਨਤੀਆਂ ਪ੍ਰਾਪਤ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਆਸ਼ਾ ਵਰਕਰਾਂ ਆਦਿ ਦੀ 5 ਮੈਂਬਰੀ ਕਮੇਟੀ ਬਣਾਉਣ ਲਈ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਦੀ ਰਿਪੋਰਟ ਅਨੁਸਾਰ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਸੂਚਨਾ ਅਪਡੇਟ ਕਰਨੀ ਜ਼ਰੂਰੀ ਹੈ। ਉਨ੍ਹਾਂ ਸਿਵਲ ਸਰਜਨ ਸਮੇਤ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਨਾਲ ਮੌਤ ਹੋਣ ਕਾਰਨ ਜਿਨ੍ਹਾਂ ਪ੍ਰਭਾਵਿਤ ਪਰਿਵਾਰਾਂ ਤੋਂ ਐਕਸਗ੍ਰੇਸ਼ੀਆਂ ਵਾਸਤੇ ਪ੍ਰਤੀ ਬੇਨਤੀਆਂ ਅਜੇ ਤੱਕ ਪ੍ਰਾਪਤ ਨਹੀਂ ਹੋਈਆਂ, ਉਨ੍ਹਾਂ ਕੇਸਾਂ ਦੀਆਂ ਲਿਸਟਾਂ ਵੀ ਆਪਣੇ ਪੱਧਰ ’ਤੇ ਅਪਡੇਟ ਕੀਤੀਆਂ ਜਾਣ।

error: copy content is like crime its probhihated