Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
–ਕਿਹਾ, 8 ਜੁਲਾਈ ਨੂੰ ਸੌਂਪੀ ਜਾਵੇ ਰਿਵਾਇਜ਼ ਰੇਟਾਂ ਦੀ ਤਜਵੀਜ਼
ਹੁਸ਼ਿਆਰਪੁਰ, 7 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਤਹਿਸੀਲਦਾਰਾਂ, ਕਾਰਜਸਾਧਕ ਅਫ਼ਸਰਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਏਰੀਏ ਦੇ ਰਿਵਾਇਜ਼ ਰੇਟਾਂ ਦੀ ਤਜਵੀਜ਼ 8 ਜੁਲਾਈ ਨੂੰ ਸ਼ਾਮ ਤੱਕ ਸੌਂਪੀ ਜਾਵੇ, ਤਾਂ ਜੋ ਸਾਲ 2022-23 ਦੇ ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਅੰਤਿਮ ਫੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੈਸ਼ਨਲ ਅਤੇ ਸਟੇਟ ਹਾਈਵੇਜ਼ ਤੋਂ ਇਲਾਵਾ ਕਮਰਸ਼ੀਅਲ ਏਰੀਏ ਨੂੰ ਪੂਰੀ ਗੰਭੀਰਤਾ ਨਾਲ ਵਾਚ ਕੇ ਹੀ ਤਜਵੀਜ਼ ਭੇਜੀ ਜਾਵੇ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਪੀ.ਸੀ.ਐਸ. ਅੰਡਰ ਟ੍ਰੇਨਿੰਗ ਸ੍ਰੀ ਵਿਓਮ ਭਾਰਦਵਾਜ, ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

—