Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਡੀ ਆਈ ਜੀ ਜਲੰਧਰ ਰੇਂਜ ਦੀ ਨਿਗਰਾਨੀ ਹੇਠ ਹੁਸ਼ਿਆਰਪੁਰ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਕੀਤਾ ਸਰਚ ਆਪ੍ਰੇਸ਼ਨ 

ਡੀ ਆਈ ਜੀ ਜਲੰਧਰ ਰੇਂਜ ਦੀ ਨਿਗਰਾਨੀ ਹੇਠ ਹੁਸ਼ਿਆਰਪੁਰ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਕੀਤਾ ਸਰਚ ਆਪ੍ਰੇਸ਼ਨ 

ਡੀ ਆਈ ਜੀ ਜਲੰਧਰ ਰੇਂਜ ਦੀ ਨਿਗਰਾਨੀ ਹੇਠ ਹੁਸ਼ਿਆਰਪੁਰ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਕੀਤਾ ਸਰਚ ਆਪ੍ਰੇਸ਼ਨ 

ਹੁਸ਼ਿਆਰਪੁਰ 9 ਜੁਲਾਈ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੌਰਵ ਜਾਧਵ ਆਈ ਪੀ ਐੱਸ  ਡੀ ਜੀ ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਡਾ ਐੱਸ ਭੂਪਤੀ ਆਈ ਪੀ ਐਸ ਡੀ ਆਈ ਜੀ ਜਲੰਧਰ ਰੇਂਜ ਸਰਤਾਜ ਸਿੰਘ ਚਾਹਲ ਆਈ ਪੀ ਐੱਸ ਐੱਸ ਐੱਸ ਪੀ ਹੁਸ਼ਿਆਰਪੁਰ ਦੀ ਖ਼ੁਦ ਨਿਗਰਾਨੀ ਹੇਠ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਮੁਖਤਿਆਰ ਰਾਏ ਪੀ ਪੀ ਐਸ  ਕਪਤਾਨ ਤਫਤੀਸ਼ ਅਤੇ ਨਰਿੰਦਰ ਸਿੰਘ ਔਜਲਾ ਪੀਪੀਐਸ ਉਪ ਕਪਤਾਨ ਪੁਲਸ ਸਬ ਡਵੀਜ਼ਨ ਗੜ੍ਹਸ਼ੰਕਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਬਸਤੀ ਸਾਸ਼ੀਆਂ ਦੋਨੋਵਾਲ ਖੁਰਦ ਅਤੇ ਡੇਰਾ ਦੇਨੋਵਾਲ ਖੁਰਦ ਵਿਖੇ ਜਿਲ੍ਹਾ  ਪੁਲਸ ਹੈੱਡਕੁਆਰਟਰ  ਤੇ ਸਬ ਡਿਵੀਜ਼ਨ ਗੜ੍ਹਸ਼ੰਕਰ ਤੋਂ  300 ਪੁਲੀਸ ਕਰਮਚਾਰੀਆਂ ਦੀਆਂ  ਵੱਖ ਵੱਖ ਟੀਮਾਂ ਬਣਾ ਕੇ ਅਚਨਚੇਤ ਪਿੰਡ ਬਸਤੀ ਸੈਂਹਸੀਆਂ ਦੋਨੋਵਾਲ ਖੁਰਦ ਅਤੇ ਡੇਰਾ ਦੋਨੋਵਾਲ ਖੁਰਦ ਦੇ ਆਉਣ ਜਾਣ ਵਾਲਿਆਂ  ਰਸਤਿਆਂ ਤੇ ਨਾਕਾਬੰਦੀ ਕਰਕੇ ਅਤੇ ਦੋਨਾਂ ਪਿੰਡਾਂ ਦੀ ਘੇਰਾਬੰਦੀ ਕਰਕੇ ਸਾਰੇ ਘਰਾਂ ਤੇ ਡੇਰਿਆਂ ਦੀ ਸਰਚ ਕਾਰਵਾਈ ਕੀਤੀ ਗਈ ਅਤੇ ਨਸ਼ਾ ਵੇਚਣ ਵਾਲਿਆਂ ਦੀ  ਤਲਾਸ਼ ਕੀਤੀ ਗਈ ਇਸ ਸਰਚ ਆਪ੍ਰੇਸ਼ਨ ਦਾ ਮੁੱਖ ਮੰਤਵ ਨਸ਼ੇ ਨੂੰ ਪੰਜਾਬ ਵਿੱਚੋਂ ਖ਼ਤਮ ਕਰਨਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦੇਣਾ ਹੈ ਕਿ ਉਹ ਨਸ਼ਾ ਵੇਚਣ ਦੇ ਧੰਦੇ ਨੂੰ ਬੰਦ ਕਰ ਦੇਣ ਤਾਂ ਜੋ ਪੰਜਾਬ ਦਾ ਨੌਜਵਾਨ ਇਸ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਨਿਕਲ ਸਕਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਕਿ ਪੁਲੀਸ ਨਸ਼ੇ ਦੇ ਖਾਤਮੇ ਲਈ ਹਰ ਸਮੇਂ  .ਤੱਤਪਰ ਹੈ ਅਤੇ ਲੋਕ ਨਸ਼ਾ ਖ਼ਤਮ ਕਰਨ ਲਈ ਪੁਲਸ ਦਾ ਸਹਿਯੋਗ ਕਰਨ ਇਸ ਅਪਰੇਸ਼ਨ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਦੀ ਵੀ ਪੁੱਛਗਿੱਛ  ਕੀਤੀ ਗਈ । ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਇਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਹੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਪਿੰਡ ਤੇ ਪਹਿਲਾਂ ਤੋਂ ਹੀ ਨਿਗਰਾਨੀ ਰੱਖੀ ਜਾ ਰਹੀ ਹੈ ਪਿਛਲੇ ਸਮੇਂ ਦੌਰਾਨ ਨਵੀਂ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਵੀ ਇਸ ਪਿੰਡ ਵਿੱਚ ਸਰਚ ਕਰਵਾਈ ਗਈ ਸੀ ਅਤੇ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਉਹ ਇਹ ਧੰਦਾ ਛੱਡ ਦੇਣ  । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਤੋਂ ਨਵੀਂ ਸਰਕਾਰ ਬਣੀ ਇਕੱਲੇ ਥਾਣਾ ਗਡ਼੍ਹਸ਼ੰਕਰ ਵਿਚ ਹੀ ਐੱਨਡੀਪੀਐੱਸ ਐਕਟ ਤਹਿਤ  21 ਮੁਕੱਦਮੇ ਦਰਜ ਕੀਤੇ ਗਏ ਜਿਸ ਵਿੱਚ  31 ਭਾਰਤ ਨੇ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ  16 ਵਿਅਕਤੀ ਪਿੰਡ ਬਸਤੀ ਸੈਂਹਸੀਆਂ ਦੋਨੋਵਾਲ ਅਤੇ ਡੇਰਾ ਦੇਨੋਵਾਲ ਖੁਰਦ ਦੇ ਹੀ ਰਹਿਣ ਵਾਲੇ ਹਨ ਇਸ ਸਮੇਂ ਦੌਰਾਨ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਸ ਮੌਕੇ  ਹੈਰੋਇਨ  380 ਗਰਾਮ ਨਸ਼ੀਲਾ ਪਦਾਰਥ  362 ਗਰਾਮ ਡੋਡੇ ਚੂਰਾ ਪੋਸਤ  25 ਕਿੱਲੋ 500 ਗ੍ਰਾਮ ਕੈਪਸੂਲ 700 ਗੋਲੀਆ 1650 ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ  ।
ਫੋਟੋ ਮੁਨੀਰ