Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਬ ਡਿਵੀਜ਼ਨ ਬਲਾਚੌਰ ਦਾ ਡੀਐੱਸਪੀ ਦਵਿੰਦਰ ਸਿੰਘ ਨੇ ਸੰਭਾਲਿਆ ਚਾਰਜ

ਸਬ ਡਿਵੀਜ਼ਨ ਬਲਾਚੌਰ ਦਾ ਡੀਐੱਸਪੀ ਦਵਿੰਦਰ ਸਿੰਘ ਨੇ ਸੰਭਾਲਿਆ ਚਾਰਜ

ਸਬ ਡਿਵੀਜ਼ਨ ਬਲਾਚੌਰ ਦਾ ਡੀਐੱਸਪੀ ਦਵਿੰਦਰ ਸਿੰਘ ਨੇ ਸੰਭਾਲਿਆ ਚਾਰਜ

ਬਲਾਚੌਰ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਸਬ ਡਿਵੀਜ਼ਨ ਬਲਾਚੌਰ ਦਾ ਅੱਜ ਦਵਿੰਦਰ ਸਿੰਘ ਵੱਲੋਂ ਬਤੌਰ ਡੀਐਸਪੀ ਚਾਰਜ ਸੰਭਾਲਣ ਉਪਰੰਤ ਦਫ਼ਤਰੀ ਅਤੇ ਫੀਲਡ ਦਾ ਕੰਮ ਆਰੰਭ ਕਰ ਦਿੱਤਾ । ਦਫਤਰ ਚ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨਵ ਨਿਯੁਕਤ ਡੀਐੱਸਪੀ ਬਲਾਚੌਰ ਦਵਿੰਦਰ ਸਿੰਘ ਨੇ ਆਖਿਆ ਕਿ ਇਲਾਕੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ ਅਤੇ ਕਿਸੇ ਵੀ ਭੈੜੇ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਆਖਿਆ ਕਿ ਇਲਾਕੇ ਅੰਦਰ ਸਰਗਰਮ ਨਸ਼ਾ ਤਸਕਰਾਂ , ਲੁੱਟਾਂ ਖੋਹਾਂ ਕਰਨ ਵਾਲਿਆਂ ਸਮੇਤ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਰੱਖਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਆਖਿਆ ਕਿ ਜੇਕਰ ਤੁਹਾਡੇ ਇਰਦ ਗਿਰਦ ਕੋਈ ਵੀ ਅਜਿਹਾ ਅਨਸਰ ਜੋ ਕਿਸੇ ਵੀ ਗ਼ੈਰਕਾਨੂੰਨੀ ਕੰਮਾਂ ਵਿੱਚ ਸ਼ਮੂਲੀਅਤ ਰੱਖਦਾ ਹੋਵੇ ਉਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ ਕਿਉਂ ਕੇ ਪਬਲਿਕ ਦੇ ਸਹਿਯੋਗ ਤੋਂ ਨਾਲ ਹੀ ਅਜਿਹੇ ਅਨਸਰਾਂ ਉਪਰ ਜਲਦੀ ਨੱਥ ਪਾਈ ਜਾ ਸਕਦੀ ਹੈ । ਉਨ੍ਹਾਂ ਆਖਿਆ ਕਿ ਚਿੱਟਾ ਸਮੇਤ ਸਿੰਥੈਟਿਕ ਨਸ਼ਿਆਂ ਦੀ ਅੱਗ ਵਰ੍ਹਦੀ ਹੈ ਉਸ ਨੂੰ ਵੇਖਿਆ ਨਾ ਜਾਵੇ ਕਿਉਂਕਿ ਇਹ ਅੱਗ ਸਾਡੇ ਆਪਣੇ ਘਰਾਂ ਅੰਦਰ ਵੀ ਆ ਸਕਦੀ ਹੈ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਅਜਿਹੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲੀਸ ਦਾ ਸਾਥ ਦਿੱਤਾ ਜਾਵੇ ।