Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜੰਗਲਾਤ ਵਿਭਾਗ ਨੇ 12 ਏਕੜ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਛੁਡਵਾਈ

ਜੰਗਲਾਤ ਵਿਭਾਗ ਨੇ 12 ਏਕੜ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਛੁਡਵਾਈ

ਜੰਗਲਾਤ ਵਿਭਾਗ ਨੇ 12 ਏਕੜ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਛੁਡਵਾਈ

ਬਛੂਆ ਵਿਖੇ ਤਿੰਨ ਨਜਾਇਜ਼ ਕਾਬਜ਼ਕਾਰਾਂ ਤੋਂ ਕਬਜ਼ਾ ਲਿਆ

ਜ਼ਿਲ੍ਹੇ ਵਿੱਚ ਨਜਾਇਜ਼ ਕਾਬਜ਼ਾਂ ਹੇਠੋਂ ਵਣ ਵਿਭਾਗ ਦੀ ਜ਼ਮੀਨ ਛਡਵਾਉਣ ਲਈ ਕਾਰਵਾਈ ਰਹੇਗੀ ਜਾਰੀ-ਡੀ ਐਫ ਓ ਸਤਿੰਦਰ ਸਿੰਘ

ਕਾਠਗੜ੍ਹ/ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ ) :
ਜੰਗਲਾਤ ਅਤੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਆਦੇਸ਼ਾਂ ’ਤੇ ਨਜਾਇਜ਼ ਕਾਬਜ਼ਾਂ ਵਿਰੁੱਧ ਜੰਗਲਾਤ ਵਿਭਾਗ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਵਣ ਮੰਡਲ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਬਛੂਆ ’ਚੋਂ 12 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ।
ਵਣ ਮੰਡਲ ਅਫ਼ਸਰ ਨਵਾਂਸ਼ਹਿਰ ਐਟ ਗੜ੍ਹਸ਼ੰਕਰ, ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ‘ਟੋਟਲ ਸਰਵੇ ਸਟੇਸ਼ਨ’ (ਡਿਜੀਟਲ ਮਿਣਤੀ) ਦੀ ਮੱਦਦ ਰਾਹੀਂ ਵਿਭਾਗ ਵੱਲੋਂ ਆਪਣੀ ਜ਼ਮੀਨ ਦੀ ਪੈਮਾਇਸ਼ ਕਰਵਾਈ ਗਈ ਅਤੇ ਬਾਅਦ ਵਿੱਚ ਉਸ ਦਾ ਕਬਜ਼ਾ ਹਾਸਲ ਕਰਕੇ, ਉਸ ’ਤੇ ਪੌਦੇ ਲਗਾ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੁੱਖ ਵਣਪਾਲ ਹਿਲਜ਼ (ਮੁਖੀ ਜੰਗਲਾਤ ਫ਼ੋਰਸ), ਬਸੰਤਾ ਰਾਜ ਕੁਮਾਰ ਮੁੱਖ ਵਣ ਪਾਲ ਹਿੱਲਜ਼ ਅਤੇ ਕੇ ਕਾਨਨ ਵਣ ਪਾਲ ਸ਼ਿਵਾਲਿਕ ਸਰਕਲ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਤਿੰਨ ਨਜਾਇਜ਼ ਕਾਬਜ਼ਾਂ ਕੋਲੋਂ ਜ਼ਮੀਨ ਖਾਲੀ ਕਰਵਾਉਣ ਲਈ ਐਸ ਡੀ ਐਮ ਬਲਾਚੌਰ ਦੀ ਅਦਾਲਤ ਵਿੱਚ ਪੀ ਪੀ ਐਕਟ 1973 ਤਹਿਤ ਕਬਜ਼ਾ ਵਾਰੰਟ ਦਾ ਕੇਸ ਪਾਇਆ ਗਿਆ ਸੀ। ਉਪਰੰਤ ਦਖਲ ਵਾਰੰਟ ਲੈਣ ਬਾਅਦ ਅੱਜ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੌਜੂਦਗੀ ’ਚ ਵਿਭਾਗ ਵੱਲੋਂ ਇਸ ਦਾ ਕਬਜ਼ਾ ਹਾਸਲ ਕਰ ਲਿਆ ਗਿਆ।
ਵਣ ਮੰਡਲ ਅਫ਼ਸਰ ਅਨੁਸਾਰ ਇਸ ਤੋਂ ਪਹਿਲਾਂ ਵੀ ਵਿਭਾਗ ਨਵਾਂਸ਼ਹਿਰ ਵਣ ਮੰਡਲ ਵਿੱਚ 250 ਏਕੜ ਦੇ ਕਰੀਬ ਜੰਗਲਾਤ ਜ਼ਮੀਨ ਨਜਾਇਜ਼ ਕਾਬਜ਼ਾਂ ਪਾਸੋਂ ਛੁਡਵਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਗਲੇ ਦਿਨਾਂ ਵਿੱਚ ਹੋਰਨਾਂ ਨਜਾਇਜ਼ ਕਾਬਜ਼ਾਂ ਖ਼ਿਲਾਫ਼ ਵੀ ਮੁਹਿੰਮ ਚਲਾਏਗਾ।
ਉਨ੍ਹਾਂ ਨੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਤੁਰੰਤ ਇਨ੍ਹਾਂ ਜ਼ਮੀਨਾਂ ਨੂੰ ਖਾਲੀ ਕਰਨ ਲਈ ਆਖਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਪ ਵਿਭਾਗ ਦੀ ਜ਼ਮੀਨ ਨਹੀਂ ਛੱਡਣਗੇ ਤਾਂ ਫ਼ਿਰ ਉਨ੍ਹਾਂ ਖ਼ਿਲਾਫ਼ ਅੱਜ ਵਾਂਗ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਦਖ਼ਲ ਵਾਰੰਟ ਦੀ ਕਾਰਵਾਈ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਮੱਦਦ ਨਾਲ ਬਿਨਾਂ ਕਿਸੇ ਵੱਡੇ ਵਿਰੋਧ ਦੇ ਮੁਕੰਮਲ ਕੀਤਾ ਗਿਆ।
ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਸੰਦੀਪ ਕੁਮਾਰ ਸ਼ਰਮਾ ਅਤੇ ਬਲਾਚੌਰ ਦੇ ਐਸ ਡੀ ਐਮ ਸੂਬਾ ਸਿੰਘ ਵੱਲੋਂ ਵਿਭਾਗ ਦੀ ਇਸ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਦਿੱਤੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੀ ਐਸ ਪੀ ਅਮਰ ਨਾਥ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੁਸਤੈਦ ਰਹੀ ਜਦਕਿ ਮਾਲ ਵਿਭਾਗ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਰਾਜਵਰਿੰਦਰ ਸਿੰਘ ਬਤੌਰ ਡਿਊਟੀ ਮੈਜਿਸਟ੍ਰੇਟ ਤਾਇਨਾਤ ਰਹੇ।

ਫ਼ੋਟੋ ਕੈਪਸ਼ਨ : ਸ਼ੁੱਕਰਵਾਰ ਨੂੰ ਨਵਾਂਸ਼ਹਿਰ ਵਣ ਮੰਡਲ ਅਧੀਨ ਪਿੰਡ ਬਛੂਆ ਵਿਖੇ ਜੰਗਲਾਤ ਵਿਭਾਗ ਦੀ 12 ਏਕੜ ਜ਼ਮੀਨ ਨਜਾਇਜ਼ ਕਾਬਜ਼ਾਂ ਪਾਸੋਂ ਛੁਡਵਾਉਣ ਲਈ ਚਲਾਏ ਗਏ ਅਪਰੇਸ਼ਨ ਦੀਆਂ ਤਸਵੀਰਾਂ।

error: copy content is like crime its probhihated