Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ

ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ

ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ
–ਕੈਬਨਿਟ ਮੰਤਰੀ ਨੇ ਵਾਰਡ ਨੰਬਰ 17 ’ਚ ਫੌਗਿੰਗ ਦੀ ਕਰਵਾਈ ਸ਼ੁਰੂਆਤ
–ਕੌਂਸਲਰ ਤੇ ਅਧਿਕਾਰੀਆਂ ਨੂੰ ਜਾਗਰੂਕਤਾ ਫੈਲਾਉਣ ਦਾ ਦਿੱਤਾ ਸੱਦਾ
–ਕਿਹਾ, ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ’ਚ ਪੜਾਅਵਾਰ ਤਰੀਕੇ ਨਾਲ ਕਰਵਾਈ ਜਾਵੇਗੀ ਫੌਗਿੰਗ

ਹੁਸ਼ਿਆਰਪੁਰ, 11 ਜੁਲਾਈ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਡੇਂਗੂ ਤੇ ਮਲੇਰੀਆ ਵਰਗੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਲੋਕਾਂ ਦਾ ਖੁਦ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਰੇ ਆਪਣੇ ਘਰਾਂ ਤੋਂ ਪਹਿਲ ਕਰਨ, ਤਾਂ ਜੋ ਅਸੀਂ ਸਾਰੇ ਡੇਂਗੂ ਤੋਂ ਬੱਚ ਸਕੀਏ। ਉਹ ਅੱਜ ਵਾਰਡ ਨੰਬਰ 17 ਵਿਚ ਨਗਰ ਨਿਗਮ ਵਲੋਂ ਕਰਵਾਈ ਜਾ ਰਹੀ ਫੌਗਿੰਗ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਣ ਲਈ ਫੌਗਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ ਵਿਚ ਜੰਗੀ ਪੱਧਰ ’ਤੇ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਸਿਹਤ ਵਿਭਾਗਾਂ ਦੀਆਂ ਟੀਮਾਂ ਘਰਾਂ ਦੀ ਚੈਕਿੰਗ ਕਰਕੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਦੇ ਲਾਰਵੇ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿਚ ਫੌਗਿੰਗ ਕਰਵਾਉਣ ਸਬੰਧੀ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਸਾਰੇ ਵਾਰਡਾਂ ਵਿਚ ਫੌਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕਰਨ।
ਸ੍ਰੀ ਬ੍ਰਮ ਸੰਗਰ ਜਿੰਪਾ ਨੇ ਨਗਰ ਨਿਗਮ ਨੂੰ ਫੌਗਿੰਗ ਦੇ ਨਾਲ-ਨਾਲ ਸਾਰੇ ਵਾਰਡਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਘਰਾਂ ਦੇ ਆਲੇ-ਦੁਆਲੇ ਨੂੰ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਕਾਂਬੇ ਨਾਲ ਤੇਜ਼ ਬੁਖਾਰ, ਤੇਜ਼ ਸਿਰ ਦਰਦ ਜਾਂ ਜੋੜਾਂ ਵਿਚ ਦਰਦ ਆਦਿ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ। ਇਸ ਮੌਕੇ ਕੌਂਸਲਰ ਐਡਵੋਕੇਟ ਮਨਜੀਤ ਕੌਰ, ਸ੍ਰੀ ਵਿਜੇ ਅਗਰਵਾਲ, ਸ੍ਰੀ ਪ੍ਰਦੀਪ ਕੁਮਾਰ ਬਿੱਟੂ, ਸ੍ਰੀ ਖਰੈਤੀ ਲਾਲ ਕੱਤਨਾ, ਸ੍ਰੀ ਕੁਲਵਿੰਦਰ ਸਿੰਘ ਹੁੰਦਲ ਅਤੇ ਸ੍ਰੀ ਕੁਸ਼ ਸ਼ਾਰਦਾ ਵੀ ਮੌਜੂਦ ਸਨ।