Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸੱਪ ਦੇ ਡੰਗਣ ਕਾਰਨ 40 ਸਾਲਾ ਔਰਤ ਦੀ ਹੋਈ ਮੌਤ 

ਸੱਪ ਦੇ ਡੰਗਣ ਕਾਰਨ 40 ਸਾਲਾ ਔਰਤ ਦੀ ਹੋਈ ਮੌਤ 

ਸੱਪ ਦੇ ਡੰਗਣ ਕਾਰਨ 40 ਸਾਲਾ ਔਰਤ ਦੀ ਹੋਈ ਮੌਤ 

ਕਾਠਗਡ਼੍ਹ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਨਜ਼ਦੀਕੀ ਪਿੰਡ ਗੋਲੂਮਾਜਰਾ ਵਿੱਚ ਸੱਪ ਦੇ ਡੰਗਣ ਨਾਲ ਇਕ ਨੌਜਵਾਨ ਔਰਤ ਦੀ ਮੌਤ ਹੋਣ  ਦੁੱਖਦਾਈ ਸਮਾਚਾਰ ਪ੍ਰਾਪਤ ਹੈ ।
ਪ੍ਰਾਪਤ ਜਾਣਕਾਰੀ ਮੁਤਾਬਕ ਸੁਮਨਜੀਤ ਉਮਰ ਕਰੀਬ 40 ਸਾਲ ਪਤਨੀ ਰਾਜ ਕੁਮਾਰ ਨਿਵਾਸੀ ਗੋਲੂਮਾਜਰਾ ਰੋਜ਼ ਦੀ ਤਰ੍ਹਾਂ ਬੀਤੀ ਸ਼ਾਮ ਆਪਣੇ ਖੇਤਾਂ ਵਿੱਚੋਂ ਪਸ਼ੂਆਂ ਲਈ ਪੱਠੇ ਲੈਣ ਗਈ ਸੀ ਅਤੇ 6 ਕੁ ਵਜੇ ਦੇ ਕਰੀਬ ਜਦੋਂ ਉਹ ਪੱਠੇ ਕੱਟ ਰਹੀ ਸੀ ਤਾਂ ਅਚਾਨਕ ਇੱਕ ਸੱਪ ਨੇ ਉਸ ਨੂੰ ਸੱਜੀ ਬਾਂਹ ਤੋਂ  ਡੰਗ ਦਿੱਤਾ ਜਿਸ ਦੇ ਰੌਲਾ ਪਾਉਣ ‘ਤੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਰੋਪੜ ਵਿਖੇ ਲੈ ਗਏ ਪ੍ਰੰਤੂ ਉਸ ਦੀ ਹਾਲਤ ਵਿੱਚ ਸੁਧਾਰ ਹੁੰਦਾ ਨਾ ਦੇਖ ਕੇ ਰੋਪੜ ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਲੇਕਿਨ ਸੱਪ ਦੀ ਜ਼ਹਿਰ ਦਾ ਅਸਰ ਜ਼ਿਆਦਾ ਹੋਣ ਕਾਰਨ ਚੰਡੀਗੜ੍ਹ ਨੂੰ ਜਾਂਦੇ ਸਮੇਂ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ। ਥਾਣਾ ਕਾਠਗਡ਼੍ਹ ਦੀ ਪੁਲਸ ਨੇ 174 ਦੀ ਕਾਰਵਾਈ ਕਰਕੇ ਮ੍ਰਿਤਕ ਸੁਮਨਜੀਤ ਦਾ ਸਰਕਾਰੀ ਹਸਪਤਾਲ ਬਲਾਚੌਰ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ । ਮ੍ਰਿਤਕਾ ਆਪਣੇ ਪਿੱਛੇ ਦੋ ਧੀਆਂ, ਇਕ ਲੜਕੇ ਤੇ ਰੋਂਦੇ ਕੁਰਲਾਉਂਦੇ ਪਰਿਵਾਰ ਨੂੰ ਛੱਡ ਗਈ। ਮ੍ਰਿਤਕਾ ਦਾ ਸਸਕਾਰ ਗੋਲੂਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ।  ਇਸ ਨੌਜਵਾਨ ਔਰਤ ਦੀ ਮੌਤ ਕਾਰਨ ਪਿੰਡ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਕੈਪਸ਼ਨ ਮ੍ਰਿਤਕਾ ਸੁਮਨਜੀਤ ਦੀ ਫਾਈਲ   ਫੌਟੌ

error: copy content is like crime its probhihated