Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਰੰਧਾਵਾ ਸ਼ੂਗਰ ਮਿੱਲ ਦੇ ਗੇਟ ਸਾਹਮਣੇ ਮੋਟਰ ਸਾਈਕਲ ਅਤੇ ਬੁਲੈਰੋ ਦੀ ਭਿਆਨਕ ਟੱਕਰ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ

ਰੰਧਾਵਾ ਸ਼ੂਗਰ ਮਿੱਲ ਦੇ ਗੇਟ ਸਾਹਮਣੇ ਮੋਟਰ ਸਾਈਕਲ ਅਤੇ ਬੁਲੈਰੋ ਦੀ ਭਿਆਨਕ ਟੱਕਰ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ

ਰੰਧਾਵਾ ਸ਼ੂਗਰ ਮਿੱਲ ਦੇ ਗੇਟ ਸਾਹਮਣੇ ਮੋਟਰਸਾਈਕਲ ਅਤੇ ਬੁਲੈਰੋ ਦੀ ਭਿਆਨਕ ਟੱਕਰ,ਇੱਕ ਦੀ ਮੌਤ, ਇੱਕ ਗੰਭੀਰ ਜਖਮੀ

ਦਸੂਹਾ 12 ਜੁਲਾਈ (ਚੌਧਰੀ) : ਅੱਜ ਸ਼ਾਮ 4 ਵਜੇ ਦੇ ਕਰੀਬ  ਸ਼ੂਗਰ ਮਿੱਲ ਦੇ ਗੇਟ ਸਾਹਮਣੇ ਮੋਟਰ ਅਤੇ ਬੁਲੈਰੋ ਦੀ ਭਿਆਨਕ ਟੱਕਰ ਹੋਣ ਤੇ ਮਿੱਲ ਦੇ ਇੱਕ ਸਕਿਓਰਿਟੀ ਗਾਰਡ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚਾਰ ਵਜੇ ਦੇ ਕਰੀਬ ਛੁੱਟੀ ਹੋਣ ਤੇ ਘਰ ਪਰਤ ਸ਼ੂਗਰ ਮਿੱਲ ਦੇ ਰੰਧਾਵਾ ਦੇ 2 ਕਰਮਚਾਰੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦਸੂਹਾ ਹੁਸ਼ਿਆਰਪੁਰ ਰੋਡ ਤੇ ਚੜ੍ਹੇ ਤਾਂ ਤੇਜ ਰਫਤਾਰ ਆ ਰਹੀ ਬੁਲੈਰੋ ਦੀ ਚਪੇਟ ਵਿਚ ਆ ਗਏ। ਮਿੱਲ ਦੇ ਵਰਕਰਾਂ ਵਲੋਂ ਦੋਨੋਂ ਜਖਮੀਆਂ ਨੂੰ ਤੁਰੰਤ ਸਿਵਿਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇੱਕ ਦੀ ਹਾਲਤ ਗੰਭੀਰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਅਤੇ ਦੂਜੇ ਜਖਮੀ ਕਰਮਚਾਰੀ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ । ਗੰਭੀਰ ਜਖਮੀ ਵਿਅਕਤੀ ਕੁਲਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਾਹਗਾ ਅਤੇ ਦੂਜਾ ਪਰਮਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਕੱਲੋਵਾਲ ਦੱਸਿਆ ਜਾ ਰਿਹਾ ਹੈ। ਦਸੂਹਾ ਪੁਲਸ ਨੇ ਸੂਚਨਾ ਮਿਲਦੇ ਹੀ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੰਭੀਰ ਜਖਮੀ ਵਿਅਕਤੀ ਦੀ ਮੌਤ ਹੋ ਗਈ ਹੈ।