Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਮੁਫ਼ਤ ਸਿੱਖਿਆ ਪ੍ਰਾਪਤ ਕਰਨ ਦਾ ਸੁਨਿਹਰੀ ਮੌਕਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਮੁਫ਼ਤ ਸਿੱਖਿਆ ਪ੍ਰਾਪਤ ਕਰਨ ਦਾ ਸੁਨਿਹਰੀ ਮੌਕਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਮੁਫ਼ਤ ਸਿੱਖਿਆ ਪ੍ਰਾਪਤ ਕਰਨ ਦਾ ਸੁਨਿਹਰੀ ਮੌਕਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 13 ਜੁਲਾਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਅਤੇ ਮੈਨੇਜਿੰਗ ਕਮੇਟੀ ਦੀ ਮੀਟਿੰਗ ਚੈਅਰਮੈਨ ਚੌਧਰੀ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਜਿਸਦੀ ਜਾਣਕਾਰੀ ਦਿੰਦੇ ਹੋਏ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਯੋਗ ਬੱਚਿਆਂ ਨੂੰ 100 ਫੀਸਦੀ ਸਕਾਲਰਸ਼ਿਪ ਦਿੱਤੀ ਜਾਵੇਗੀ। ਇਸ ਯੋਜਨਾ ਅਧੀਨ ਜਰਨਲ ਕੈਟਾਗਿਰੀ ਦੀਆਂ 90 ਤੋਂ 95 ਫੀਸਦੀ ਤੱਕ ਅੰਕ ਪ੍ਰਾਪਤ ਕਰਨ ਵਾਲੀਆਂ ਲੜਕੀਆਂ 50 ਫ਼ੀਸਦੀ ਸਕਾਲਰਸ਼ਿਪ ਦਾ ਲਾਭ ਲੈ ਸਕਦੀਆਂ ਹਨ ਅਤੇ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਲੜਕੀਆਂ 100 ਫ਼ੀਸਦੀ ਸਕਾਲਰਸ਼ਿਪ ਦਾ ਲਾਭ ਲੈ ਸਕਦੀਆਂ ਹਨ। ਹਰ ਵਿਭਾਗ ਵਿੱਚ ਇਸ ਯੋਜਨਾ ਅਧੀਨ ਸੀਮਿਤ ਸੀਟਾਂ ਰੱਖੀਆਂ ਗਈਆਂ ਹਨ, ਜਿਸਦਾ ਲਾਭ ਪਹਿਲ ਦੇ ਆਧਾਰ ਤੇ ਵਿਦਿਆਰਥਣਾਂ ਪ੍ਰਾਪਤ ਕਰ ਸਕਦੀਆਂ ਹਨ। ਯਾਦ ਰਹੇ ਇਸ ਦੇ ਨਾਲ ਨਾਲ ਐਸ.ਸੀ/ਐਸ.ਟੀ ਕੈਟਾਗਿਰੀ ਦੇ ਵਿਦਿਆਰਥੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਬਿਨਾਂ ਫੀਸ ਤੋਂ ਮੁਫ਼ਤ ਸਿੱਖਿਆ ਪ੍ਰਾਪਤ ਕਰ ਸਕਦੇ ਹਨ। ਗਰੀਬ ਵਰਗ ਦੇ ਹੋਣਹਾਰ ਬੱਚਿਆਂ ਨੂੰ ਆਪਣੀ ਮੁਫ਼ਤ ਸਿੱਖਿਆ ਪ੍ਰਾਪਤ ਕਰਨ ਦਾ ਇਹ ਸੁਨਿਹਰੀ ਮੌਕਾ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਨਵ ਸੈਣੀ, ਸ਼੍ਰੀਮਤੀ ਸੰਤੋਸ਼ ਗਿੱਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਰਜਨੀ ਸ਼ਰਮਾ, ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਐਡਮਿਸ਼ਨ ਇੰਚਾਰਜ ਲਖਵਿੰਦਰ ਕੌਰ ਪਿੰਕੀ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਕਮੇਟੀ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ ਮਾਨਵ ਸੈਣੀ ਅਤੇ ਹੋਰ।

error: copy content is like crime its probhihated