Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 50 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 50 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 50 ਵੇਂ ਦਿਨ ਵੀ ਜਾਰੀ 
ਗੜ੍ਹਦੀਵਾਲਾ 7 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 50 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 50 ਦਿਨਾਂ ਦੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਕੁਲਦੀਪ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ ਕਰਨੈਲ ਸਿੰਘ ਸਰਪੰਚ ਪੰਡੋਰੀ ਅਟਵਾਲ, ਜਸਵਿੰਦਰ ਸਿੰਘ, ਗੁਰਬਖਸ਼ ਸਿੰਘ, ਮਾਸਟਰ ਹਰਦੀਪ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਸੁੱਚਾ ਸਿੰਘ, ਹਰਮੇਸ਼ ਸਿੰਘ, ਪੂਰਨ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਰਾਮ ਲਾਲ, ਜਰਨੈਲ ਸਿੰਘ ਮੱਲੀ, ਸੁਰਜੀਤ ਸਿੰਘ, ਰਾਮ ਲਾਲ, ਜਸਵੀਰ ਸਿੰਘ, ਪ੍ਰੀਤਮ ਸਿੰਘ, ਦੌਲਤ ਰਾਮ, ਜਸਨੂਰ ਸਿੰਘ, ਸੰਤੋਸ਼ ਕੁਮਾਰੀ, ਨੀਲਮ ਕੁਮਾਰੀ, ਜਸਵੀਰ ਕੌਰ, ਗੁਰਬਖਸ਼ ਕੌਰ, ਜਸਕੀਰਤ ਕੌਰ, ਕਮਲਜੀਤ ਕੌਰ, ਗੁਰਚਰਨ ਕੌਰ, ਸਵਰਨੋ ਦੇਵੀ, ਕਮਲਜੀਤ ਕੌਰ, ਹਰਵਿੰਦਰ, ਨਿਰੰਜਣ ਕੌਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।