Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਔਰਤਾਂ ਤੇ ਬੱਚਿਆਂ ’ਤੇ ਹੁੰਦੇ ਜੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ : ਡੀ.ਐੱਸ. ਪੀ.ਪਰਵਿੰਦਰ ਕੌਰ

ਔਰਤਾਂ ਤੇ ਬੱਚਿਆਂ ’ਤੇ ਹੁੰਦੇ ਜੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ : ਡੀ.ਐੱਸ. ਪੀ.ਪਰਵਿੰਦਰ ਕੌਰ

ਔਰਤਾਂ ਤੇ ਬੱਚਿਆਂ ’ਤੇ ਹੁੰਦੇ ਜੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ : ਡੀ.ਐੱਸ. ਪੀ.ਪਰਵਿੰਦਰ ਕੌਰ

ਬਟਾਲਾ 14 ਜੁਲਾਈ (ਅਵਿਨਾਸ਼ ) :- ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਡੀ.ਐੱਸ.ਪੀ. ਪਰਵਿੰਦਰ ਕੌਰ ਨੇ ਅੱਜ ਪੁਲਿਸ ਜ਼ਿਲ੍ਹਾ ਦੀਆਂ ਸਮੂਹ ਮਹਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਮਹਿਲਾ ਮੰਡਲ ਸਮੇਤ ਸਾਰੇ ਥਾਣਿਆਂ ਵਿੱਚ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਜੋ ਵੀ ਮਾਮਲੇ ਚੱਲ ਰਹੇ ਉਨ੍ਹਾਂ ਦਾ ਵਿਸ਼ੇਸ਼ ਤਰਜੀਹ ਦੇ ਕੇ ਜਲਦ ਨਿਪਟਾਰਾ ਕੀਤਾ ਜਾਵੇ।

ਡੀ.ਐੱਸ.ਪੀ. ਪਰਵਿੰਦਰ ਕੌਰ ਜਿਨ੍ਹਾਂ ਕੋਲ ਕਰਾਈਮ ਅਗੇਂਸਟ ਚਾਈਲਡ ਐਂਡ ਵੂਮੈਨ ਵਿੰਗ ਦਾ ਚਾਰਜ ਹੈ, ਅੱਜ ਸਥਾਨਕ ਪੁਲਿਸ ਲਾਈਨ ਵਿਖੇ ਮਹਿਲਾ ਅਧਿਕਾਰੀਆਂ ਨਾਲ ਮੀਟਿੰਗ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਔਰਤਾਂ ਖਿਲਾਫ ਹੁੰਦੇ ਜ਼ੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮਹਿਲਾ ਮੰਡਲ, ਵੂਮੈਨ ਹੈਲਪ ਡੈਸਕ ਜਾਂ ਕਿਸੇ ਵੀ ਥਾਣੇ ਵਿੱਚ ਕਿਸੇ ਔਰਤ ਜਾਂ ਬੱਚੇ ਵੱਲੋਂ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਉੱਪਰ ਫੌਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ, ਛੇੜਛਾੜ ਦੇ ਮਾਮਲੇ, ਦਾਜ ਦੀ ਮੰਗ ਤੋਂ ਪੀੜ੍ਹਤ ਔਰਤਾਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਪੀੜ੍ਹਤ ਮਹਿਲਾਵਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸਤੋਂ ਇਲਾਵਾ ਸਕੂਲ ਕਾਲਜਾਂ ਦੇ ਲੱਗਣ ਤੇ ਛੁੱਟੀ ਹੋਣ ਸਮੇਂ ਮਹਿਲਾ ਪੁਲਿਸ ਵੱਲੋਂ ਪੈਟਰੋਲਿੰਗ ਕੀਤੀ ਜਾਵੇ।

ਮੀਟਿੰਗ ਦੌਰਾਨ ਪੁਲਿਸ ਜ਼ਿਲ੍ਹਾ ਬਟਾਲਾ ਦੇ ਵੂਮੈਨ ਹੈਲਪ ਡੈਸਕ ਅਤੇ ਮਹਿਲਾ ਮੰਡਲ ਵਿੱਚ ਤਾਇਨਾਤ ਮਹਿਲਾ ਪੁਲਿਸ ਅਫ਼ਸਰਾਂ ਨੇ ਡੀ.ਐੱਸ.ਪੀ. ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੀਆਂ।