Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਖੇੜਾ ਕਲਮੋਟ ਸਕੂਲ ਵਿਖੇ ਲਗਾਏ ਫਲਦਾਰ ਬੂਟੇ

ਖੇੜਾ ਕਲਮੋਟ ਸਕੂਲ ਵਿਖੇ ਲਗਾਏ ਫਲਦਾਰ ਬੂਟੇ

ਖੇੜਾ ਕਲਮੋਟ ਸਕੂਲ ਵਿਖੇ ਲਗਾਏ ਫਲਦਾਰ ਬੂਟੇ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੇ ਮਾਤਾ-ਪਿਤਾ ਵੱਲੋਂ ਰੁੱਖ ਲਗਾ ਕੇ ਦਿੱਤਾ ਵਾਤਾਵਰਣ ਸੰਭਾਲ ਦਾ ਸੁਨੇਹਾ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ):- ਇੱਥੋਂ ਦੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੇ ਮਾਤਾ ਸ੍ਰੀਮਤੀ ਬਲਵਿੰਦਰ ਕੌਰ ਅਤੇ ਪਿਤਾ ਸਰਦਾਰ ਸੋਹਣ ਸਿੰਘ ਬੈਂਸ ਵੱਲੋਂ ਉਚੇਚੇ ਤੌਰ ਤੇ ਪਹੁੰਚ ਕੇ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ,ਜਿਸ ਵਿੱਚ ਉਨ੍ਹਾਂ ਵੱਲੋਂ ਸਕੂਲ ਵਿਚ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਰਦਾਰ ਸੋਹਣ ਸਿੰਘ ਬੈਂਸ ਜੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਨੂੰ ਸੰਭਾਲਣਾ ਸਮੇਂ ਦੀ ਅਹਿਮ ਲੋਡ਼ ਹੈ, ਇਸ ਲਈ ਵੱਧ ਤੋਂ ਵੱਧ ਸਾਨੂੰ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਅਸੀਂ ਇਸ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਕਲਮੋਟ ਤੋਂ ਕਰ ਰਹੇ ਹਾਂ । ਉਨ੍ਹਾਂ ਨੇ ਸਕੂਲ ਦੇ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਜਾਗਰੂਕ ਕੀਤਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਜੀ ਨੇ ਉਨ੍ਹਾਂ ਦੇ ਵਿਸ਼ੇਸ਼ ਉਪਰਾਲੇ ਦਾ ਧੰਨਵਾਦ ਕੀਤਾ ਅਤੇ ਇਹ ਵੀ ਦੱਸਿਆ ਕਿ ਅਸੀਂ ਸਕੂਲ ਦੇ ਆਸ ਪਾਸ ਦੇ ਖੇਤਰ ਅਤੇ ਪਿੰਡ ਦੇ ਹੋਰ ਸਥਾਨਾਂ ਤੇ 200 ਰੁੱਖ ਲਗਾਉਣ ਦਾ ਟੀਚਾ ਮਿਥਿਆ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਕੂਲ ਦੇ ਸਟਾਫ ਮੈਂਬਰਜ਼ ਲੈਕਚਰਾਰ ਪ੍ਰੇਮ ਕੁਮਾਰ , ਸਰੋਜ ਕੁਮਾਰੀ ,ਸੁਦੇਸ਼ ਕੁਮਾਰੀ , ਮੀਤਕ ਸ਼ਰਮਾ, ਅਰਵਿੰਦ ਸ਼ਰਮਾ, ਪਲਵਿੰਦਰ ਸਿੰਘ, ਮਨੀਸ਼ਾ ਰਾਣੀ, ਮੋਨਿਕਾ ਰਾਣੀ, ਪ੍ਰਿਯੰਕਾ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਰਾਜੇਸ਼ ਕੁਮਾਰ, ਐੱਸ.ਐੱਮ.ਸੀ ਚੇਅਰਮੈਨ ਮੰਗਤ ਰਾਮ, ਪਿੰਡ ਵਾਸੀ ਮੁਖਤਿਆਰ ਸਿੰਘ, ਰਾਮ ਸਰੂਪ, ਅਸ਼ਵਨੀ ਰਾਣਾ,ਅਸਲਮ ਖ਼ਾਨ ਤੇ ਸੋਨੂੰ ਆਦਿ ਹਾਜ਼ਰ ਸਨ ।

error: copy content is like crime its probhihated